Monday, April 29, 2024
No menu items!
HomeChandigarhPunjab News: ਸਰਕਾਰੀ ਅਦਾਰਿਆਂ ਦਾ ਨਿੱਜੀਕਰਨ! ਠੇਕਾ ਮੁਲਾਜ਼ਮਾਂ ਨੇ ਫੂਕਿਆ ਕੇਂਦਰ ਤੇ...

Punjab News: ਸਰਕਾਰੀ ਅਦਾਰਿਆਂ ਦਾ ਨਿੱਜੀਕਰਨ! ਠੇਕਾ ਮੁਲਾਜ਼ਮਾਂ ਨੇ ਫੂਕਿਆ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ

 

ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ

ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ

ਸਰਕਾਰੀ ਅਦਾਰਿਆਂ ਦਾ ਨਿੱਜੀਕਰਨ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ‘ਗੁਰੂ ਹਰਗੋਬਿੰਦ ਥਰਮਲ ਪਲਾਂਟ’ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ‘ਕੇਂਦਰੀ ਟਰੇਡ ਯੂਨੀਅਨਾਂ’ ਦੇ ਸੱਦੇ ਤੇ ਕੇਂਦਰ ਅਤੇ ਸੂਬਾ ਸਰਕਾਰ ਪੁਤਲਾ ਫੂਕਕੇ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ,ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਸਸਤੀਆਂ ਸੇਵਾਵਾਂ/ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਬਿਜਲੀ,ਪਾਣੀ,ਸਿਹਤ, ਸਿੱਖਿਆ,ਆਵਾਜਾਈ,ਦੂਰ-ਸੰਚਾਰ ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਬੇਰੋਕ ਲੁੱਟ ਕਰਨ ਦੇ ਰਸਤੇ ਵਿੱਚ ਰੁਕਾਵਟ ਬਣਦੇ ਪਹਿਲਾਂ ਤੋਂ ਤਹਿ ਖੇਤੀ,ਲੇਬਰ,ਬਿਜਲੀ,ਪਾਣੀ,ਸੁਰੱਖਿਆ,ਆਵਾਜਾਈ ਆਦਿ ਕਾਨੂੰਨਾਂ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਸਮੂਹ ਮਿਹਨਤਕਸ਼ ਵਰਗਾਂ ਦੀ ਤਿੱਖੀ ਲੁੱਟ ਕਰਨ ਅਤੇ ਸਮੂਹ ਕਿਰਤੀ ਲੋਕਾਂ ਨੂੰ ਬੰਧੂਆਂ ਮਜਦੂਰਾਂ ਦੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਲੋਕਮਾਰੂ ਫੈਸਲਾ ਕੀਤਾ ਗਿਆ ਹੈ।

ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਨੇ ਕਿਰਤ ਕਾਨੂੰਨਾਂ ਵਿੱਚ ਤਬਦੀਲੀ ਕਰਕੇ ਮਜ਼ਦੂਰ ਜਮਾਤ ਵੱਲੋਂ ਖੂਨ ਵਹਾਕੇ ਪ੍ਰਾਪਤ ਕੀਤੇ 08 ਘੰਟੇ ਦਿਹਾੜੀ ਦੇ ਅਧਿਕਾਰ ਨੂੰ ਪੈਰਾਂ ਹੇਠ ਦਰੜਕੇ 12 ਘੰਟੇ ਦਿਹਾੜੀ ਕਰਨ ਅਤੇ ਜਥੇਬੰਦੀ ਬਣਾਉਣ ਅਤੇ ਵਿਰੋਧ ਪ੍ਰਗਟਾਵੇ ਕਰਨ ਦੇ ਪਹਿਲਾਂ ਤੋਂ ਹਾਸਿਲ ਹੱਕ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਮਜ਼ਦੂਰ-ਮੁਲਾਜ਼ਮ ਮਾਰੂ ਫ਼ੈਸਲਾ ਕੀਤਾ ਹੈ। ਕੇਂਦਰ ਅਤੇ ਸੂਬਾ ਸਰਕਾਰ ਵੱਲੋੰ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਵਾ ਦੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਦੇਸ਼ ਦੇ ਕੁੱਲ ਪੈਦਾਵਾਰੀ ਸਰੋਤਾਂ ਨੂੰ ਦੇਸੀ-ਵਿਦੇਸ਼ੀ ਨਿੱਜੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨਾਂ-ਮਜਦੂਰਾਂ-ਮੁਲਾਜਮਾਂ-ਠੇਕਾ ਮੁਲਾਜ਼ਮਾਂ ਨੂੰ ਮਿਲਦੇ ਨਿਗੂਣੇ ਰੁਜ਼ਗਾਰ ਨੂੰ ਖੋਹ ਕੇ ਕਿਰਤ ਦੀ ਲੁੱਟ ਕਰਨ ਦੀ ਖੁੱਲ ਦਿੱਤੀ ਜਾ ਰਹੀ ਹੈ।

ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਕਾਰਨ ਹੀ ਸਮੂਹ ਸਰਕਾਰੀ ਅਦਾਰਿਆਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਰੈਗੂਲਰ/ਪੈਨਸ਼ਨਰਜ਼ ਮੁਲਾਜ਼ਮਾਂ ਨੂੰ ਮਿਲਦੀਆਂ ਨਾ-ਮਾਤਰ ਸਹੂਲਤਾਂ ਤੇ ਕੱਟ ਲਾਇਆ ਜਾ ਰਿਹਾ ਹੈ। ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ‘ਦੇਸ ਵਿਆਪੀ ਹੜਤਾਲ’ ਮੌਕੇ ਸਮੁੱਚੇ ਪੰਜਾਬ ਵਿੱਚ ਆਪਣੇ-ਆਪਣੇ ਅਦਾਰਿਆਂ/ ਵਿਭਾਗਾਂ ਦੇ ਦਫਤਰਾਂ ਦੇ ਮੁੱਖ ਗੇਟਾਂ ਤੇ ਰੈਲੀਆਂ/ਮੁਜ਼ਾਹਰੇ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਫੂਕਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਇਸ ਸਮੇਂ ਹਾਜ਼ਿਰ ਆਗੂਆਂ ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ,ਅਮ੍ਰਿਤਪਾਲ ਸਿੰਘ,ਰਮਜ਼ਾਨ ਖਾਨ,ਗੁਰਪ੍ਰੀਤ ਸਿੰਘ,ਭਗਤ ਸਿੰਘ ਭੱਟੀ,ਖੋਮਪਾਲ ਸਿੰਘ,ਸੰਦੀਪ ਸਿੰਘ ਆਦਿ ਨੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ/ ਪੰਚਾਇਤੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਅਦਾਰਿਆਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਅਦਾਰਿਆਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਸਮੂਹ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ-ਰੈਗੂਲਰ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।

ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋੰ ‘ਮੋਰਚੇ’ ਦੀ ਸੂਬਾ ਕਮੇਟੀ ਨੂੰ 19 ਵਾਰ ਮੀਟਿੰਗਾਂ ਦਾ ਸਮਾਂ ਦੇਕੇ ਇੱਕ ਵੀ ਮੀਟਿੰਗ ਨਾ ਕਰਨ ਦੇ ਵਿਰੋਧ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ 27 ਫਰਵਰੀ ਨੂੰ ਪਰਿਵਾਰਾਂ ਸਮੇਤ ਕਿਸੇ ਇੱਕ ਨੈਸ਼ਨਲ ਹਾਈਵੇ ਨੂੰ ਮੁਕੰਮਲ ਜਾਮ ਕੀਤਾ ਜਾਵੇਗਾ,ਆਗੂਆਂ ਨੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ-ਮਜ਼ਦੂਰਾਂ ਤੇ ਕੇਂਦਰ ਸਰਕਾਰ ਸਰਕਾਰ ਦੇ ਇਸ਼ਾਰੇ ਤੇ ਪੁਲਿਸ਼ ਪ੍ਰਸ਼ਾਸਨ ਵੱਲੋੰ ਢਾਹੇ ਜਾ ਰਹੇ ਜ਼ਬਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਸਮੂਹ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments