Wednesday, April 24, 2024
No menu items!
HomePunjabPunjab News: ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ! ਠੇਕਾ ਮੁਲਾਜ਼ਮਾਂ ਵਲੋਂ ਲੋਕ...

Punjab News: ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ! ਠੇਕਾ ਮੁਲਾਜ਼ਮਾਂ ਵਲੋਂ ਲੋਕ ਤੇ ਵਰਕਰ ਵਿਰੋਧੀ ਨੀਤੀਆਂ ਖਿਲਾਫ਼ ਸੰਘਰਸ਼ ਕਰਨ ਦਾ ਐਲਾਨ

 

Punjab News: 15-20 ਸਾਲਾਂ ਤੋਂ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦਾ ਪੱਕਾ ਰੁਜਗਾਰ ਕੀਤਾ ਜਾਵੇ – ਵਰਿੰਦਰ ਮੋਮੀ

ਪਰਮਜੀਤ ਢਾਬਾਂ, ਜਲਾਲਾਬਾਦ-

Punjab News: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ ਅਤੇ ਸੂਬਾ ਵਿੱਤ ਸਕੱਤਰ ਰੁਪਿੰਦਰ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਲੋਕਾਂ ਦੀ ਹਿਤੇਸ਼ੀ ਹੋਣ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ/ਨਿੱਜੀਕਰਨ ਕਰਨ ਵਾਲੀਆ ਲੋਕ ਮਾਰੂ ਨੀਤੀਆਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀਆ ਜਾਣਗੀਆਂ, ਜਿਸਦਾ ਯੂਨੀਅਨ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ ਅਤੇ ਪੰਚਾਇਤੀਕਰਨ ਹੋਣ ਨਾਲ ਜਿੱਥੇ ਇਕ ਪਾਸੇ ਪੇਂਡੂ ਖੇਤਰ ਵਿਚ ਵੱਸੇ ਲੋਕਾਂ ਨੂੰ ਪੀਣ ਵਾਲਾ ਪਾਣੀ ਮਹਿੰਗੇ ਮੁੱਲ ਵਿਚ ਮਿਲੇਗਾ ਉਥੇ ਹੀ ਇਸਦੇ ਨਾਲ ਜਸਸ ਵਿਭਾਗ ਵਿਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕਰੀਬ 4 ਹਜਾਰ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮ ਬੇਰੁਜਗਾਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਵਿਭਾਗੀ ਅਧਿਕਾਰੀਆ ਵੱਲੋਂ ਪਿਛਲੇ ਸਮੇਂ ਦੌਰਾਨ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਟੂ-ਏ ਸਕੀਮ ਅਧੀਨ ਪੰਜਾਬ ਭਰ ਵਿੱਚ ਕਈ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਚਾਲੂ ਰੱਖਣ ਲਈ ਪੈਸਾ ਲਗਾਇਆ ਗਿਆ ਸੀ।

ਹੁਣ ਵਰਤਮਾਨ ਸਮੇਂ ਦੌਰਾਨ ਹੁਣ ਇਹ ਜਲ ਸਪਲਾਈ ਸਕੀਮਾਂ ਧੱਕੇ ਨਾਲ ਪਿੰਡਾਂ ਦੀਆਂ ਪੰਚਾਇਤਾਂ ਨੂੰ ਹੈਡਓਵਰ ਕਰਨ ਦੀਆ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ, ਇਹ ਕੰਮ, ਸਰਕਾਰ ਵੱਲੋਂ ਪਿੰਡਾਂ ਦੇ ਅਮਰਜੰਸੀ ਕੰਮਕਾਰ ਚਲਾਉਣ ਲਈ ਲਗਾਏ ਹੋਏ ਪ੍ਰਬੰਧਕਾਂ ਪਾਸੋ ਗੈਰ-ਕਾਨੂੰਨੀ ਢੰਗ ਨਾਲ ਕਰਵਾਉਣ ਦੀ ਤਿਆਰੀ ਕਰ ਲਈ ਹੈ, ਜਦੋਕਿ ਜਿਆਦਾਤਰ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕ ਜੋਕਿ ਜਲ ਸਪਲਾਈ ਸਕੀਮਾਂ ਨੂੰ ਖੁਦ ਚਲਾਉਣ ਦੀ ਜਿੰਮੇਵਾਰੀ ਲੈਣ ਤੋਂ ਇਨਕਾਰੀ ਕੀਤੀ ਹੋਈ ਹੈ ਕਿਉਕਿ ਪਿੰਡਾਂ ਵਿਚ ਆਪਸੀ ਧੱੜੇਬਾਜੀ ਹੋਣ ਕਾਰਨ ਅਤੇ ਇਨ੍ਹਾਂ ਸਕੀਮਾਂ ਨੂੰ ਚਾਲੂ ਰੱਖਣ ਲਈ ਆਮਦਨ ਦੇ ਸਾਧਨ ਨਾ ਹੋਣ ਕਾਰਨ ਸਮੇਤ ਹੋਰ ਕਈ ਕਾਰਨਾਂ ਕਰਕੇ ਜਲ ਘਰਾਂ ਨੂੰ ਚਲਾਉਣ ਤੋਂ ਅਸਮਰਥ ਹਨ।

ਜਿਸਦੇ ਕਾਰਨ ਹੀ ਸਰਕਾਰ ਅਧੀਨ ਜਲ ਸਪਲਾਈ ਸਕੀਮਾਂ ਚਲਾ ਕੇੇ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਲਈ ਕਈ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸਰਵ ਸੰਮਤੀ ਨਾਲ ਮਤੇ ਵੀ ਪਾਏ ਗਏ ਸਨ ਲੇਕਿਨ ਫਿਰ ਵੀ ਵਰਤਮਾਨ ਸਮੇਂ ਦੌਰਾਨ ਵਿਭਾਗੀ ਮੈਨੇਜਮੈਂਟ ਵੱਲੋਂ ਇਕ ਸਾਜਿਸ਼ ਤਹਿਤ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਪਿੰਡ ਪੱਧਰੀ ਕਮੇਟੀਆ ਦਾ ਗਠਨ ਕਰਕੇ ਪੰਚਾਇਤਾਂ ਨੂੰ ਹੈਡ ਓਵਰ ਕਰਨ ਦੀਆਂ ਲੋਕ ਵਿਰੋਧੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਧੱਕੇ ਨਾਲ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਪਿੰਡਾਂ ਦੀਆਂ ਪੰਚਾਇਤਾਂ ਨੂੰ ਹੈਡ ਓਵਰ ਕਰਨ ਦੀਆ ਮਾਰੂ ਨੀਤੀਆ ਲਾਗੂ ਕਰਨ ਲਈ ਪਿੰਡਾਂ ਵਿਚ ਆਉਣ ਵਾਲੇ ਵਿਭਾਗੀ ਅਧਿਕਾਰੀ, ਕਰਮਚਾਰੀ ਜਾਂ ਹੋਰ ਨੁਮਾਇੰਦੇ ਦਾ ਲੋਕਾਂ ਦੇ ਸਹਿਯੋਗ ਨਾਲ ਵਿਰੋਧ ਕੀਤਾ ਜਾਵੇਗਾ, ਜਿਸ ਲਈ ਯੂਨੀਅਨ ਵੱਲੋਂ ਪਿੰਡ ਪੱਧਰ ਤੇ ਇਕੱਠ ਕਰਕੇ ਸਰਕਾਰ ਦੀਆ ਲੋਕ ਮਾਰੂ ਨੀਤੀਆ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਚੱਲ ਰਹੇ ਸੰਘਰਸ਼ਾਂ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾਵੇਗਾ।

ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਨੂੰ ਹੈਡਓਵਰ ਕਰਨ ਦੀ ਬਜਾਏ ਸਰਕਾਰ ਵੱਲੋਂ ਪਹਿਲਾਂ ਵਾਂਗ ਖੁਦ ਚਲਾਉਣ ਦੀ ਜਿੰਮੇਵਾਰੀ ਨਿਭਾਈ ਜਾਵੇ ਅਤੇ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ ਖੁਦ ਸਰਕਾਰ ਵਲੋਂ ਕੀਤਾ ਜਾਵੇ। ਵਾਟਰ ਸਪਲਾਈ ਸਕੀਮਾਂ ਤੇ ਸਾਲਾਂਬੱਧੀ ਅਰਸ਼ੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਉਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗ ’ਚ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ ਕਿਉਕਿ ਆਪਣੀ ਜਿੰਦਗੀ ਦੇ ਅਹਿਮ ਸਮਾਂ ਇਨ੍ਹਾਂ ਠੇਕਾ ਮੁਲਾਜਮਾਂ ਵੱਲੋਂ ਲਗਾਇਆ ਗਿਆ ਹੈ ਅਤੇ ਹੁਣ ਇਨ੍ਹਾਂ ਵਰਕਰਾਂ ਨੂੰ ਬੇਰੁਜਗਾਰ ਕਰਨ ਦੀ ਬਜਾਏ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments