Saturday, April 13, 2024
No menu items!
HomePunjabPunjab News: ਗੜੇਮਾਰੀ ਦੇ ਝੰਬੇ ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਨੂੰ ਲੈ...

Punjab News: ਗੜੇਮਾਰੀ ਦੇ ਝੰਬੇ ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ DC ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

 

Punjab News: ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ; ਨੁਕਸਾਨੀਆ ਫਸਲਾਂ ਦੀ ਤੁਰੰਤ ਸਮਾਂਬੱਧ ਗਿਰਦਾਵਰੀ ਕਰਵਾਕੇ ਮੁਆਵਜ਼ਾ ਦੇਣ ਦੀ ਮੰਗ

ਦਲਜੀਤ ਕੌਰ, ਲੁਧਿਆਣਾ

Punjab News: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵੱਲੋਂ ਡੀ ਸੀ ਦਫ਼ਤਰ ਲੁਧਿਆਣਾ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰਕੇ ਬੀਤੀ ਦੋ ਮਾਰਚ ਨੂੰ ਪੰਜਾਬ ਭਰ ਚ ਵਿਸ਼ੇਸ਼ ਕਰਕੇ ਲੁਧਿਆਣਾ ਜਿਲੇ ‘ਚ ਗੜੇਮਾਰੀ ਅਤੇ ਭਾਰੀ ਬਾਰਸ਼ ਕਾਰਣ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ਾ ਦੇਣ ਦੀ ਜ਼ੋਰਦਾਰ ਮੰਗ ਕੀਤੀ।

ਕਿਸਾਨ ਜਥੇਬੰਦੀ ਦੇ ਜਿਲਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਸੁਰਭੀ ਮੈਡਮ ਨੂੰ ਦਿਤੇ ਮੰਗ-ਪੱਤਰ ਰਾਹੀ ਮੰਗ ਕੀਤੀ ਗਈ ਕਿ ਨੁਕਸਾਨੀਆਂ ਫਸਲਾਂ ਦੀ ਤੁਰੰਤ ਸਮਾਂਬੱਧ ਗਿਰਦਾਵਰੀ ਕਰਨ ਲਈ ਮਾਲ ਮਹਿਕਮੇ ਨੂੰ ਹੁਕਮ ਜਾਰੀ ਕੀਤੇ ਜਾਣ।

ਇਸ ਸਮੇਂ ਹੋਈ ਰੈਲੀ ਨੂੰ ਸੰਬੋਧਨ ਕਰਦਿਆ ਇੰਦਰਜੀਤ ਸਿੰਘ ਧਾਲੀਵਾਲ਼ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਸਮੇਂ ਚ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਦਾ ਵਿਸੇਸਕਰ ਆਲੂਆਂ ਅਤੇ ਮੀਂਹ ਚ ਡੁਬੇ ਝੋਨੇ ਦੇ ਨੁਕਸਾਨ ਦੀ ਇੱਕ ਵੀ ਕੋਡੀ ਕਿਸਾਨਾਂ ਨੂੰ ਨਹੀਂ ਮਿਲੀ। ਇਸ ਸਮੇਂ ਕਿਸਾਨਾਂ ਨੇ ਇਸ ਮਾਮਲੇ ਚ ਦੇਰੀ ਖਿਲਾਫ ਸੰਘਰਸ਼ ਦੀ ਚਿਤਾਵਨੀ ਦਿਤੀ। ਉਨ੍ਹਾਂ ਕਿਹਾ ਕਿ ਜਿਲੇ ਦੇ ਸਭ ਤੋ ਵੱਡੇ ਪਿੰਡ ਕਾੳੰਕੇ ਕਲਾਂ ਵਿਖੇ ਕਣਕ ਦੀ ਫਸਲ ੜੇ ਸਭ ਤੋ ਵੱਧ ਮਾਰ ਪਈ ਹੈ।

ਇਸ ਸਮੇਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਚ ਕੋਈ ਬਿਆਨ ਨਾ ਆਉਣਾ ਦਰਸਾਉਂਦਾ ਹੈ ਕਿ ਸਰਕਾਰ ਨੂੰ ਕੋਈ ਸਰੋਕਾਰ ਨਹੀਂ ਹੈ। ਇਸ ਸਮੇਂ ਤਾਰਾ ਸਿੰਘ ਅਚਰਵਾਲ, ਤਰਸੇਮ ਸਿੰਘ ਬੱਸੂਵਾਲ, ਹਰਜਿਦਰ ਕੌਰ, ਜਗਜੀਤ ਸਿੰਘ ਕਲੇਰ, ਸੁਖਵਿੰਦਰ ਸਿੰਘ ਹੰਬੜਾ, ਸਰਬਜੀਤ ਸਿੰਘ ਧੂੜਕੋਟ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments