ਸ਼ੁੱਕਰਵਾਰ, ਜੂਨ 14, 2024
No menu items!
HomeChandigarhPunjab News: ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲੇਗੀ ਖੁਸ਼ਖ਼ਬਰੀ? ਸਰਕਾਰ ਨੇ ਬਜਟ ਸੈਸ਼ਨ...

Punjab News: ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲੇਗੀ ਖੁਸ਼ਖ਼ਬਰੀ? ਸਰਕਾਰ ਨੇ ਬਜਟ ਸੈਸ਼ਨ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲੀ ਲਈ ਸੱਦੀ ਅਹਿਮ ਮੀਟਿੰਗ

 

ਪੁਰਾਣੀ ਪੈਨਸ਼ਨ ਬਹਾਲੀ : ਕੈਬਨਿਟ ਸਬ ਕਮੇਟੀ ਦੇ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਨੂੰ ਮੀਟਿੰਗ ਦਾ ਸੱਦਾ

ਦਲਜੀਤ ਕੌਰ/ ਪੰਜਾਬ ਨੈੱਟਵਰਕ, ਚੰਡੀਗੜ੍ਹ

ਪੁਰਾਣੀ ਪੈਨਸ਼ਨ ਬਹਾਲੀ : ਪੰਜਾਬ ਸਰਕਾਰ ਦੇ ਵਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਪੂਰਨ ਰੂਪ ਵਿਚ ਬਹਾਲ ਕਰਨ ਦੀ ਲੱਗਦਾ ਹੈ ਕਿ, ਤਿਆਰੀ ਖਿੱਚ ਲਈ ਗਈ ਹੈ। ਸੂਬਾ ਸਰਕਾਰ ਦੇ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਨੇ ਬਜਟ ਸੈਸ਼ਨ ਤੋਂ ਪਹਿਲਾਂ, ਯਾਨੀਕਿ 28 ਫਰਵਰੀ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਅਹਿਮ ਮੀਟਿੰਗ ਸੱਦ ਲਈ ਹੈ। ਜਾਣਕਾਰੀ ਇਹ ਹੈ ਕਿ, ਇਸ ਮੀਟਿੰਗ ਵਿਚ ਕੈਬਨਿਟ ਸਬ ਕਮੇਟੀ ਦੇ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਨੂੰ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-ਭਗਵੰਤ ਮਾਨ ਸਰਕਾਰ ਵਿਵਾਦਾਂ ‘ਚ ਘਿਰੀ! ਪੰਜਾਬ ਪੇਅ ਸਕੇਲ ਬਹਾਲੀ ਦਾ ਵਾਅਦਾ ਨਹੀਂ ਹੋਇਆ ਵਫ਼ਾ, ਅਧਿਆਪਕਾਂ ਚ ਭਾਰੀ ਰੋਸ

ਮੰਨਿਆ ਜਾ ਰਿਹਾ ਹੈ ਕਿ, ਸੂਬਾ ਸਰਕਾਰ ਬਜਟ ਸੈਸ਼ਨ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਖੁਸ਼ਖਬਰੀ ਦੇ ਸਕਦੀ ਹੈ ਅਤੇ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਪੂਰਨ ਰੂਪ ਵਿਚ ਲਾਗੂ ਕਰ ਸਕਦੀ ਹੈ। ਸਰਕਾਰੀ ਸੂਤਰਾਂ ਦੀ ਮੰਨੀਏ ਤਾਂ, ਕਿਹਾ ਜਾ ਰਿਹਾ ਹੈ ਕਿ, ਲੋਕ ਸਭਾ ਚੋਣਾਂ ਵਿਚ ਪੰਜਾਬ ਦੀ ਸੱਤਾਧਿਰ ਆਪ ਨਹੀਂ ਚਾਹੁੰਦੀ ਕਿ ਉਨ੍ਹਾਂ ਦਾ ਨੁਕਸਾਨ ਹੋਵੇ, ਇਸ ਲਈ ਉਹ ਚਾਹੇਗੀ ਕਿ ਵੋਟਾਂ ਆਪਣੇ ਹੱਕ ਵਿਚ ਭੁਗਤਾਉਣ ਲਈ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਬੰਦ ਹੋਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦੇਵੇ।

ਇਹ ਵੀ ਪੜ੍ਹੋ-BREAKING: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਰੋਸ ਮਾਰਚ ਕਰਨ ਦਾ ਐਲਾਨ

ਦੱਸ ਦਈਏ ਕਿ, ਬੀਤੇ ਦਿਨ ਪੰਜਾਬ ਦੇ ਵੱਖ ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਵਿੱਚ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੈਨਸ਼ਨ ਬਹਾਲੀ ਲਈ ਪੰਜਾਬ ਵਿੱਚ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀਆਂ ਤਿੰਨ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ‘ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ’ ਪੰਜਾਬ ਦੇ ਸੂਬਾਈ ਕਨਵੀਨਰ ਜਸਵੀਰ ਤਲਵਾੜਾ, ਗੁਰਜੰਟ ਸਿੰਘ ਕੋਕਰੀ ਤੇ ਅਤਿੰਦਰਪਾਲ ਸਿੰਘ ਘੱਗਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਨੇੜੇ ਰੋਹ ਭਰਪੂਰ ਰੈਲੀ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ-ਪੱਗਾਂ ਲੱਥੀਆਂ-ਚੁੰਨੀਆਂ ਰੁਲੀਆਂ! ਭਗਵੰਤ ਮਾਨ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਨੂੰ ਚਾੜਿਆ ਕੁਟਾਪਾ

ਇਸ ਰੈਲੀ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਆਏ ਹਜ਼ਾਰਾਂ ਮੁਲਾਜ਼ਮਾਂ ਨੇ ਝੰਡੇ ਅਤੇ ਮੰਗਾਂ ਦੀਆਂ ਤਖਤੀਆਂ ਚੁੱਕ ਕੇ ਸ਼ਮੂਲੀਅਤ ਕੀਤੀ। ਪੁਲਿਸ ਵੱਲੋਂ ਕਾਫੀ ਵੱਡੇ ਪੱਧਰ ਤੇ ਰੋਕਾਂ ਲਾਈ ਗਈਆਂ ਸਨ। ਕਾਫੀ ਦੇਰ ਬੈਰੀਕੇਡ ਤੇ ਮੁਲਾਜ਼ਮਾਂ ਨਾਲ ਧੱਕਾ ਮੁੱਕੀ ਹੁਣ ਉਪਰੰਤ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਆਗੂਆਂ ਦੀ ਕੈਬਨਿਟ ਸਬ ਕਮੇਟੀ ਨਾਲ 28 ਫਰਵਰੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦਾ ਲਿਖਤੀ ਸੱਦਾ ਪੱਤਰ ਸੌਂਪਿਆ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments