Friday, May 3, 2024
No menu items!
HomePunjabPunjab News: ਪੰਜਾਬ ਸਰਕਾਰ ਵੱਲੋਂ ਸਾਰੇ DCs ਨੂੰ ਅਹਿਮ ਹੁਕਮ ਜਾਰੀ, ਪੜ੍ਹੋ...

Punjab News: ਪੰਜਾਬ ਸਰਕਾਰ ਵੱਲੋਂ ਸਾਰੇ DCs ਨੂੰ ਅਹਿਮ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

 

Punjab News: ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ, ਸਾਰੀਆਂ ਖਰੀਦ ਏਜੰਸੀਆਂ ਦੇ ਐਮ.ਡੀਜ਼ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਹੰਗਾਮੀ ਮੀਟਿੰਗ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab News: ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ ਵਿੱਚ ਯਕੀਨੀ ਬਣਾਉਣ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫਸਲ ਦੀ ਫੌਰੀ ਤੌਰ ਉਤੇ ਖਰੀਦ ਹੋਵੇ। ਇਸ ਦੇ ਨਾਲ ਹੀ 48 ਘੰਟੇ ਦੇ ਅੰਦਰ-ਅੰਦਰ ਖਰੀਦੀ ਫਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਰੋਜ਼ ਆਪਣੇ ਜਿਲ੍ਹੇ ਦੀ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਨ ਜਿਸ ਵਿੱਚ ਉਹ ਜਿਲ੍ਹੇ ਦੀ ਹਰ ਮੰਡੀ ਦੇ ਵਿੱਚ ਹੋ ਰਹੀ ਖਰੀਦ ਦੀ ਸਮੀਖਿਆ ਕਰਨ। ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ਤੇ ਮੰਡੀਆਂ ਦਾ ਦੌਰਾ ਕਰਨ।

ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਉਹ ਬੇਮੌਸਮੀ ਬਾਰਿਸ਼ ਨਾਲ ਹੋਏ ਕਿਸਾਨਾਂ ਦੇ ਨੁਕਸਾਨ ਸਬੰਧੀ ਸਰਕਾਰ ਨੂੰ ਫੌਰੀ ਤੌਰ ਉਤੇ ਰਿਪੋਰਟ ਭੇਜਣ। ਜਿਸ ਕਿਸੇ ਪਿੰਡ ਵਿੱਚ ਵੀ ਬੇਮੌਸਮੀ ਬਾਰਿਸ਼ ਕਾਰਨ ਫਸਲ ਦਾ ਨੁਕਸਾਨ ਹੋਇਆ ਹੈ, ਉਸ ਪਿੰਡ ਦਾ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਵੱਲੋਂ ਨਿੱਜੀ ਤੌਰ ਉਤੇ ਦੌਰਾ ਕੀਤਾ ਜਾਵੇ।

ਇਹ ਵੀ ਪੜ੍ਹੋUnemployed Teachers: ਧੌਲੇ ਆ ਚੱਲੇ, ਹੁਣ ਤਾਂ ਨਿਯੁਕਤੀ ਪੱਤਰ ਦੇ ਦਿਓ! 2364 ਬੇਰੁਜ਼ਗਾਰ ਅਧਿਆਪਕਾਂ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ

ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸੀਜ਼ਨ ਵਿੱਚ ਮੰਡੀਆਂ ਵਿੱਚ ਕੁੱਲ 132 ਲੱਖ ਮੀਟਿਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ। ਇਸ ਵਿੱਚੋਂ ਹੁਣ ਤੱਕ ਮੰਡੀਆਂ ਵਿੱਚ 17.14 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਰਾਜ ਦੀਆਂ ਖਰੀਦ ਏਜੰਸੀਆਂ ਵੱਲੋਂ ਇਸ ਵਿੱਚੋਂ 13.23 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ।

ਵਰਮਾ ਨੇ ਅੱਗੇ ਦੱਸਿਆ ਕਿ ਨਿਯਮਾਂ ਅਨੁਸਾਰ ਖਰੀਦੀ ਕਣਕ ਦੀ ਕਿਸਾਨ ਨੂੰ 48 ਘੰਟੇ ਦੇ ਅੰਦਰ ਅਦਾਇਗੀ ਕੀਤੀ ਜਾਣੀ ਹੁੰਦੀ ਹੈ। ਇਸ ਅਨੁਸਾਰ ਹੁਣ ਤੱਕ ਕਿਸਾਨਾਂ ਨੂੰ 752 ਕਰੋੜ ਰੁਪਏ ਦੀ ਅਦਾਇਗੀ ਕਰਨੀ ਬਣਦੀ ਸੀ। ਇਸ ਦੇ ਮੁਕਾਬਲੇ ਹੁਣ ਤੱਕ ਕਿਸਾਨਾਂ ਨੂੰ 898 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਭਾਵ ਕਈ ਕਿਸਾਨਾਂ ਨੂੰ 48 ਘੰਟੇ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਗਈ ਹੈ।

ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਖਰੀਦੀ ਫਸਲ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਐਫ.ਸੀ.ਆਈ. ਨਾਲ ਨਿਰੰਤਰ ਤਾਲਮੇਲ ਕਰਕੇ ਰੋਜ਼ਾਨਾ ਸਪੈਸ਼ਲ ਗੱਡੀਆਂ ਲਗਵਾ ਰਹੀ ਹੈ।

ਇਹ ਵੀ ਪੜ੍ਹੋ-Election duty: ਅਧਿਆਪਕਾਂ /ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਧਿਆਨ ‘ਚ ਰੱਖ ਕੇ ਲਗਾਈਆਂ ਜਾਣ ਚੋਣ ਡਿਊਟੀਆਂ: DTF

ਉਨ੍ਹਾਂ ਕਿਹਾ ਕਿ 20 ਅਪਰੈਲ ਤੱਕ ਸਪੈਸ਼ਲ ਗੱਡੀਆਂ ਰਾਹੀਂ 61 ਹਜ਼ਾਰ ਮੀਟਰਿਕ ਟਨ ਕਣਕ ਭੇਜੀ ਜਾ ਚੁੱਕੀ ਹੈ ਅਤੇ 21 ਅਪਰੈਲ ਨੂੰ 9 ਸਪੈਸ਼ਲ ਗੱਡੀਆਂ ਰਾਹੀਂ 24 ਹਜ਼ਾਰ ਮੀਟਰਿਕ ਟਨ ਹੋਰ ਕਣਕ ਭੇਜੀ ਜਾ ਰਹੀ ਹੈ ਜਿਸ ਨਾਲ ਕੁੱਲ ਮਿਲਾ ਕੇ 85 ਹਜ਼ਾਰ ਮੀਟਰਿਕ ਟਨ ਕਣਕ ਭੇਜ ਦਿੱਤੀ ਜਾਵੇਗੀ।

ਵਰਮਾ ਨੇ ਕਿਹਾ ਕਿ ਸਰਕਾਰ ਵਚਨਬੱਧ ਹੈ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਫਸਲ ਦੀ ਫੌਰੀ ਤੌਰ ਉਤੇ ਖਰੀਦ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾਵੇਗੀ। ਜੇ ਕਿਸੇ ਕਿਸਾਨ ਭਰਾ ਨੂੰ ਕਿਤੇ ਵੀ ਖਰੀਦ ਜਾਂ ਅਦਾਇਗੀ ਵਿੱਚ ਦਿੱਕਤ ਆ ਰਹੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 ਉਤੇ ਸੂਚਨਾ ਦੇ ਸਕਦੇ ਹਨ। ਕਿਸਾਨ ਭਰਾਵਾਂ ਵੱਲੋਂ ਦਿੱਤੇ ਸੂਚਨਾ ਉਤੇ ਫੌਰੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਖਰੀਦ ਏਜੰਸੀਆਂ ਮਾਰਕਫੈਡ, ਪਨਸਪ, ਪਨਗ੍ਰੇਨ, ਵੇਅਰ ਹਾਊਸਕਾਰਪੋਰੇਸ਼ਨ ਦੇ ਐਮ.ਡੀਜ਼, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਅਤੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸ ਰਾਹੀਂ ਹਾਜ਼ਰ ਹੋਏ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments