Tuesday, April 30, 2024
No menu items!
HomeEducationPunjab News: ਪੰਜਾਬ ਸਰਕਾਰ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਸਖ਼ਤ...

Punjab News: ਪੰਜਾਬ ਸਰਕਾਰ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਸਖ਼ਤ ਹੁਕਮ ਜਾਰੀ

 

Punjab News: ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਹਰਿਆਣਾ ਦੀ ਸਕੂਲ ਬੱਸ ਹਾਦਸੇ ਵਿੱਚ 6 ਬੱਚਿਆਂ ਦੀਆਂ ਜਾਨਾਂ ਗੁਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਸੁਰੱਖਿਅਤ ਰੱਖਣ ਲਈ ਨਵੇਂ ਨਿਯਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਟਰਾਂਸਪੋਰਟ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ, ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਸੁਰੱਖਿਅਤ ਰੱਖਣ ਲਈ ਨਵੇਂ ਨਿਯਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਅਣਗਹਿਲੀ ਕਾਰਨ ਕੋਈ ਵੱਡਾ ਸੜਕ ਹਾਦਸਾ ਨਾ ਵਾਪਰੇ ਅਤੇ ਕਿਸੇ ਮਾਸੂਮ ਬੱਚੇ ਦਾ ਨੁਕਸਾਨ ਨਾ ਹੋਵੇ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਉਹਨਾਂ ਕਿਹਾ ਕਿ ਸਕੂਲ ਬੱਸ ਲਈ ਫਿਟਨੈਸ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਬੱਸ ਡਰਾਈਵਰ ਕੋਲ ਰਜਿਸਟਰਡ ਸੀਟ ਸਮਰੱਥਾ ਤੋਂ ਵੱਧ ਬੱਚੇ ਨਹੀਂ ਹੋਣੇ ਚਾਹੀਦੇ।

ਡਰਾਈਵਰ ਤਜ਼ਰਬੇਕਾਰ ਹੋਣ ਦੇ ਨਾਲ ਨਾਲ ਉਸ ਕੋਲ ਵੈਧ ਲਾਇਸੰਸ ਹੋਣਾ ਚਾਹੀਦਾ ਹੈ ਅਤੇ ਬੱਸ ਵਿੱਚ ਸਪੀਡ ਗਵਰਨਰ ਕੰਮ ਕਰਦਾ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਉਹਨਾਂ ਕਿਹਾ ਕਿ ਹਰ ਸਕੂਲ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਨਹੀਂ ਤਾਂ ਉਸ ਸਕੂਲ ਦੇ ਪ੍ਰਬੰਧਕਾਂ ਨੂੰ ਜੁਰਮਾਨਾ ਕੀਤਾ ਜਾਵੇਗਾ ਅਤੇ ਵਾਹਨਾਂ ਨੂੰ ਜ਼ਬਤ ਵੀ ਕੀਤਾ ਜਾ ਸਕਦਾ ਹੈ। ਵਾਹਨ ਚਾਲਕਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਸੇਫ ਸਕੂਲ ਵਾਹਨ ਨੀਤੀ ਦਾ ਪਾਲਣ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਜੇਕਰ ਕੋਈ ਵਾਹਨ ਉਕਤ ਹਦਾਇਤਾਂ ਦੀ ਪਾਲਣਾ ਤੋਂ ਬਿਨਾ ਦੌੜਦਾ ਹੋਇਆ ਦੇਖਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਕੂਲ ਪ੍ਰਬੰਧਨ ਇਸ ਗੱਲ ਦਾ ਖਾਸ ਧਿਆਨ ਰੱਖੇ ਕਿ ਸਕੂਲੀ ਬੱਸ ਦਾ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਨਾ ਚਲਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments