ਸ਼ਨੀਵਾਰ, ਜੁਲਾਈ 20, 2024
No menu items!
HomePunjabPunjab News: ਪੰਜਾਬੀ ਗਾਇਕ ਦਲਵੀਰ ਸ਼ੌਂਕੀ ਦੀ ਭਿਆਨਕ ਸੜਕ ਹਾਦਸੇ 'ਚ ਮੌਤ

Punjab News: ਪੰਜਾਬੀ ਗਾਇਕ ਦਲਵੀਰ ਸ਼ੌਂਕੀ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

Published On

 

Punjab News: ਦਲਵੀਰ ਸ਼ੌਂਕੀ (Dalvir Shonki) ਨਮਿਤ ਭੋਗ 15 ਜੁਲਾਈ ਨੂੰ ਪੈਣਗੇ- ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਦਿੱਤੀ ਜਾਣਕਾਰੀ

ਕਰਤਾਰਪੁਰ/ਕਿਸ਼ਨਗੜ੍ਹ

Punjab News: ਕਰਤਾਰਪੁਰ-ਕਿਸ਼ਨਗੜ੍ਹ ਜੀਟੀ ਰੋਡ ‘ਤੇ ਸਥਿਤ ਪਿੰਡ ਨੌਗੱਜਾ ਨੇੜੇ ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ (Dalvir Shonki) ਦੀ ਕਾਰ ਹਾਦਸਾਗ੍ਰਸਤ ਹੋਣ ਕਾਰਨ ਗਾਇਕ ਦਲਵੀਰ ਸ਼ੌਂਕੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਦੱਸਿਆ ਕਿ ਹਲਕਾ ਬੇਗੋਵਾਲ ਦੇ ਪਿੰਡ ਅਕਬਰਪੁਰ ‘ਚ ਇਕ ਸੱਭਿਆਚਾਰਕ ਪ੍ਰੋਗਰਾਮ ਸੀ ਜਿਸ ਵਿਚ ਸ਼ੌਂਕੀ ਨੇ ਉਹਨਾਂ ਦੇ ਨਾਲ ਸ਼ਿਰਕਤ ਕੀਤੀ।

ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਤੜਕਸਾਰ ਜਦੋਂ ਆਪਣੇ ਪਿੰਡ ਨੌਗੱਜਾ ਕਲੋਨੀ ਵਿਖੇ ਆ ਰਿਹਾ ਸੀ ਤਾਂ ਰਸਤੇ ‘ਚ ਉਸ ਦੀ ਕਾਰ ਬੇਕਾਬੂ ਹੋ ਕੇ ਇਕ ਦਰੱਖ਼ਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸ਼ੌਂਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਚੌਕੀ ਕਿਸ਼ਨਗੜ੍ਹ ਦੇ ਮੁਲਾਜ਼ਮਾਂ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 194 ਬੀਐਨਐਸਐਸ ਤਹਿਤ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਲਈ ਜਲੰਧਰ ਦੇ ਸਿਵਿਲ ਹਸਪਤਾਲ ਵਿਖੇ ਭੇਜ ਦਿੱਤੀ ਗਈ।

ਪੋਸਟਮਾਰਟਮ ਤੋਂ ਬਾਅਦ ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ ਦਾ ਰੀਤੀ ਰਸਮਾਂ ਅਨੁਸਾਰ ਸਸਕਾਰ ਕੀਤਾ ਗਿਆ। ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ ਦੀ ਸੜਕ ਹਾਦਸੇ ‘ਚ ਹੋਈ ਅਚਾਨਕ ਮੌਤ ਕਾਰਨ ਘਰ ਪਰਿਵਾਰ ਵਿੱਚ ਮਾਤਮ ਛਾ ਗਿਆ ਤੇ ਇਲਾਕੇ ‘ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦਲਵੀਰ ਸ਼ੌਂਕੀ ਨਮਿਤ ਭੋਗ 15 ਜੁਲਾਈ ਨੂੰ ਪੈਣਗੇ। ਖ਼ਬਰ ਸ੍ਰੋਤ – ਪੰਜਾਬੀ ਜਾਗਰਣ

 

RELATED ARTICLES

Most Popular

Recent Comments