Saturday, April 27, 2024
No menu items!
HomeChandigarhPunjab News: ਪੰਜਾਬ 'ਚ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖ਼ਰੀਦ,...

Punjab News: ਪੰਜਾਬ ‘ਚ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖ਼ਰੀਦ, ਜਾਣੋ ਕਣਕ ਦਾ ਰੇਟ

 

Punjab News: ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ, ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab News: ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਕੇਂਦਰ ਨੇ ਕਣਕ ਦਾ ਭਾਅ 2125 ਰੁਪਏ ਪ੍ਰਤੀ ਕੁਇੰਟਲ ’ਚ 7.1 ਫ਼ੀਸਦ ਦੇ ਵਾਧੇ ਨਾਲ 2275 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਦਿੱਤੀ

ਇਥੇ ਜਿਕਰਯੋਗ ਹੈ ਕਿ, 27 ਅਕਤੂਬਰ 2023 ਨੂੰ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਨੂੰ ਸਾਲ 2024-25 ’ਚ ਹਾੜ੍ਹੀ ਸੀਜ਼ਨ ’ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 3077 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਸੀ। ਹਾਲਾਂਕਿ ਕੇਂਦਰ ਨੇ 2125 ਰੁਪਏ ਪ੍ਰਤੀ ਕੁਇੰਟਲ ’ਚ 7.1 ਫ਼ੀਸਦ ਦੇ ਵਾਧੇ ਨਾਲ 2275 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਤਜਵੀਜ਼ ਦਿੱਤੀ। ਪੰਜਾਬ ਸਰਕਾਰ ਨੇ ਹਾੜ੍ਹੀ ਦੀਆਂ ਮੁੱਖ ਚਾਰ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੀ ਸਿਫਾਰਸ਼ ਕੀਤੀ ਹੈ।

ਪੰਜਾਬ ‘ਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ- ਮੁੱਖ ਸਕੱਤਰ 

ਮੁੱਖ ਸਕੱਤਰ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ।

ਪੰਜਾਬ ‘ਚ 1908 ਰੈਗੂਲਰ ਖਰੀਦ ਕੇਂਦਰ

ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ: ਮੁੱਖ ਸਕੱਤਰ ਦੇ DCs ਨੂੰ ਆਦੇਸ਼

ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ।

ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments