Friday, May 17, 2024
No menu items!
HomePunjabPunjab News: ਜਹਾਨੋਂ ਤੁਰ ਗਏ ਠੇਕਾ ਮੁਲਾਜ਼ਮ ਦੀ ਪਤਨੀ ਨੂੰ ਨੌਕਰੀ ਦੇਣ...

Punjab News: ਜਹਾਨੋਂ ਤੁਰ ਗਏ ਠੇਕਾ ਮੁਲਾਜ਼ਮ ਦੀ ਪਤਨੀ ਨੂੰ ਨੌਕਰੀ ਦੇਣ ਤੋਂ ਆਨਾਕਾਨੀ! ਇਨਸਾਫ਼ ਲਈ ਜਾਰੀ ਰਹੇਗਾ ਸੰਘਰਸ਼: ਗੁਰਵਿੰਦਰ ਸਿੰਘ ਪੰਨੂ

 

Punjab News: ਮ੍ਰਿਤਕ ਦੇ ਪਰਿਵਾਰ ਨੂੰ ਨੌਕਰੀ ਦਬਾਉਣ ਤੱਕ ਸੰਘਰਸ਼ ਜਾਰੀ ਰਹੇਗਾ :- ਗੁਰਵਿੰਦਰ ਸਿੰਘ ਪੰਨੂ

ਪੰਜਾਬ ਨੈੱਟਵਰਕ, ਮਲੋਟ

Punjab News: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮਲੋਟ ਵਿਖੇ ਕੰਮ ਕਰਦੇ ਠੇਕਾ ਆਧਾਰਿਤ ਮੁਲਾਜ਼ਮ‌ ਦੀ ਮੌਤ ਹੋ ਜਾਣ ਉਪਰੰਤ ਉਸਦੀ ਪਤਨੀ ਨੂੰ ਨੋਕਰੀ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਠੇਕਾ ਮੁਲਾਜ਼ਮ ਸ਼ੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮੰਡਲ ਮਲੋਟ ਦੇ ਖਿਲਾਫ 26 ਮਾਰਚ ਤੋ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਜਿਸ ਦੀ ਬਦੌਲਤ ਕਾਰਜਕਾਰੀ ਇੰਜੀਨੀਅਰ ਨੇ 10 ਅਪ੍ਰੈਲ ਦੀ ਮੀਟਿੰਗ ਦਾ ਸਮਾਂ ਦੇਕੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਫਸੋਸ ਕਾਰਜਕਾਰੀ ਇੰਜੀਨੀਅਰ ਵੱਲੋਂ ਮਸਲਾ ਹੱਲ ਕਰਨ ਦੀ ਬਜਾਏ ਚੋਣ ਜਾਪਤੇ ਦੇ ਬਹਾਨੇ ਹੇਠ ਮ੍ਰਿਤਕ ਦੇ ਪਰਿਵਾਰ ਨੂੰ ਨੌਕਰੀ ਨਾ ਦੇਣ ਅਤੇ ਸੰਘਰਸ਼ ਨੂੰ ਠੱਲ੍ਹ ਪਾਉਣ ਤੇ ਲੱਗਿਆਂ ਹੋਇਆ ਹੈ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਇਸ ਮੋਕੇ ਤੇ ਆਗੂ ਗੁਰਵਿੰਦਰ ਸਿੰਘ ਪੰਨੂ,ਖੁਸਦੀਪ ਸਿੰਘ,ਗਗਨਦੀਪ ਸਿੰਘ ਸੁਖਤੇਜ ਸਿੰਘ ਗੋਰਾ, ਸੰਦੀਪ ਕੁਮਾਰ, ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਇਕ ਠੇਕਾ ਆਧਾਰਿਤ ਮੁਲਾਜ਼ਮ‌ ਸੁਰਿੰਦਰ ਸਿੰਘ ਮਲੋਟ ਦੀ ਮੌਤ ਹੋ ਜਾਣ ਉਪਰੰਤ ਉਸ ਦੀ ਪਤਨੀ ਕਿਰਨਦੀਪ ਕੌਰ ਨੂੰ ਬਣਦੀ ਉਸ ਦੀ ਨੋਕਰੀ ਨਹੀ ਦਿੱਤੀ ਜਾ ਰਹੀ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਸਗੋਂ ਅੱਜ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵਿਭਾਗ ਵੱਲੋਂ ਗੱਲਾਂ ਕਰਕੇ ਆਪਣਾ ਸਮਾਂ ‌ ਲੰਘਾਇਆ ਜਾ ਰਿਹਾ ਹੈ ਤੇ ਇਸ ਦੇ ਸਬੰਧ ਵਿੱਚ ਕਾਰਜਕਾਰੀ ਇੰਜੀਨੀਅਰ ਮਲੋਟ ਨੂੰ ਮਿਲਣ ਤੇ ਉਸ ਨੇ ਕਿਹਾ ਕਿ ਮੇਰੇ ਤੇ ਮੰਤਰੀ ਗੁਰਮੀਤ ਸਿੰਘ ਖੁੰਡੀਆਂ ਦਾ ਦਬਾਅ ਹੈ ਉਹ ਆਪਣੇ ਬੰਦੇ ਨੂੰ ਨੌਕਰੀ ਤੇ ਰਖਵਾਉਣਾ ਚਾਹੁੰਦਾ ਹੈ ਉਸ ਦੇ ਕਹਿਣ ਤੋਂ ਬਿਨਾਂ ਕਿਸੇ ਨੂੰ ਨੌਕਰੀ ਤੇ ਨਹੀਂ ਰੱਖ ਸਕਦਾ।

ਦੂਸਰੇ ਪਾਸੇ ਉਸਦੇ ਪਰਿਵਾਰ ਦੇ ਘਰ ਦਾ ਗੁਜ਼ਾਰਾ ਵੀ ਮੁਸ਼ਕਿਲ ਹੋ ਗਿਆ ਹੈ ਅਤੇ ਉਸ ਦੇ ਬਣਦੇ ਹੱਕ ਤੇ ਡਾਕਾ ਮਾਰਿਆ ਜਾ ਰਿਹਾ ਹੈ, ਜਿਸ ਕਰਕੇ ਠੇਕਾ ਮੁਲਾਜ਼ਮ ਸ਼ੰਘਰਸ਼ ਮੋਰਚਾ ਪੰਜਾਬ ਵੱਲੋਂ 15 ਅਤੇ 16 ਅਪ੍ਰੈਲ ਨੂੰ ਕਾਰਜਕਾਰੀ ਇੰਜੀਨੀਅਰ ਦੇ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ ਉਸ ਵਿੱਚ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਕੰਟਰੈਕਚੂਅਲ ਵਰਕਰਜ ਯੂਨੀਅਨ ਪੰਜਾਬ (ਜੋਨ ਬਠਿੰਡਾ) ਵੱਲੋੰ ਭਰਮੀ ਸ਼ਮੂਲੀਅਤ ਕੀਤੀ ਜਾਵੇਗੀ ਇਸ ਸਮੇਂ ਮੀਟਿੰਗ ਵਿਚ ਸ਼ਾਮਲ ਹੋ ਸਾਥੀ ਬਲਜੀਤ ਸਿੰਘ, ਜਗਜੀਤ ਸਿੰਘ ਬਰਾੜ, ਦਰਵੇਸ਼ ਸਿੰਘ, ਮਹਿੰਦਰ ਸਿੰਘ, ਰਜੇਸ਼ ਕੁਮਾਰ, ਸ਼ਿਵਰਾਜ ਸਿੰਘ, ਸੋਨੂੰ ਆਦਿ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments