Sunday, May 19, 2024
No menu items!
HomePunjabPunjab News: ਸੁਖਪਾਲ ਖਹਿਰਾ ਆਇਆ ਜੇਲ੍ਹ ਤੋਂ ਬਾਹਰ

Punjab News: ਸੁਖਪਾਲ ਖਹਿਰਾ ਆਇਆ ਜੇਲ੍ਹ ਤੋਂ ਬਾਹਰ

 

ਸੁਖਪਾਲ ਖਹਿਰਾ ਖਿਲਾਫ਼ ਕੇਸ ਨੂੰ ਰੱਦ ਕਰਨ ਦੀ ਅਪੀਲ 

ਪੰਜਾਬ ਨੈੱਟਵਰਕ, ਕਪੂਰਥਲਾ

ਭੁਲੱਥ ਤੋਂ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਦੱਸ ਦਈਏ ਕਿ, ਖਹਿਰਾ ਦੀ ਜ਼ਮਾਨਤ ਪਟੀਸ਼ਨ ਤੇ ਕਪੂਰਥਲਾ ਅਦਾਲਤ ਨੇ ਸੁਣਵਾਈ ਕਰਦਿਆਂ, ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਖਹਿਰਾ ਨੇ ਕਪੂਰਥਲਾ ਦੇ ਸੁਭਾਨਪੁਰ ਥਾਣੇ ‘ਚ ਦਰਜ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਵੀ ਦਾਇਰ ਕੀਤੀ ਹੈ।

ਖਹਿਰਾ ਦੇ ਵਕੀਲਾਂ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ, ਜਿਸ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਦੋਂ 9 ਜਨਵਰੀ ਨੂੰ ਪੁਲੀਸ ਨੇ ਰਿਕਾਰਡ ਪੇਸ਼ ਨਾ ਕੀਤਾ ਤਾਂ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ।

ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ, ਇਸ ਲਈ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ। ਪੁਲੀਸ ਨੇ ਦੁਪਹਿਰ ਬਾਅਦ ਰਿਕਾਰਡ ਪੇਸ਼ ਕੀਤਾ ਅਤੇ ਦੋਵਾਂ ਪਾਸਿਆਂ ਦੀ ਬਹਿਸ ਤੋਂ ਬਾਅਦ ਫੈਸਲੇ ਦੀ ਤਰੀਕ 15 ਜਨਵਰੀ ਤੈਅ ਕੀਤੀ ਗਈ ਸੀ ਅਤੇ ਉਕਤ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਕਰਦਿਆਂ ਹੋਇਆ ਖ਼ਹਿਰਾ ਨੂੰ ਕਪੂਰਥਲਾ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।

ਦੂਜੇ ਪਾਸੇ, ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਕਿ ਉਨ੍ਹਾਂ ਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਉਕਤ ਕੇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਜਿਸ ਦੀ ਸੁਣਵਾਈ ਵੀ ਹੋਈ ਹੈ। ਮਹਿਤਾਬ ਨੇ ਦੱਸਿਆ ਕਿ ਹਾਈਕੋਰਟ ਨੇ ਪੁਲਿਸ ਨੂੰ 22 ਤਰੀਕ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments