Saturday, April 20, 2024
No menu items!
HomePunjabPunjab News: ਠੇਕਾ ਮੁਲਾਜ਼ਮਾਂ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ

Punjab News: ਠੇਕਾ ਮੁਲਾਜ਼ਮਾਂ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਕਿਸਾਨ ਜਥੇਬੰਦੀਆਂ ਪਿਛਲੇ ਲੰਬੇ ਅਰਸੇ ਤੋਂ ਹੀ ਮੁਲਾਜ਼ਮਾਂ-ਮਜ਼ਦੂਰਾਂ ਦੀ ਤਰ੍ਹਾਂ ਸੰਸਾਰ ਸਾਮਰਾਜੀ ਦਿਸ਼ਾ ਨਿਰਦੇਸ਼ਤ ਸੰਸਾਰੀਕਰਨ,ਉਦਾਰੀਕਰਨ ਅਤੇ ਨਿੱਜੀਕਰਨ ਦੇ ਤਿੱਖੇ ਅਤੇ ਤਬਾਹਕੁੰਨ ਹਮਲੇ ਅਤੇ ਭਾਰਤੀ ਸਰਕਾਰ ਵੱਲੋਂ ਇਸ ਹਮਲੇ ਨੂੰ ਅੱਗੇ ਵਧਾਉਣ ਲਈ ਜਬਰ ਦੇ ਨਾਲ-ਨਾਲ ਫਿਰਕੂ ਫਾਸ਼ੀਵਾਦ ਦੇ ਹਮਲੇ ਵਿਰੁੱਧ ਲਗਾਤਾਰ ਤਾਲਮੇਲਵਾਂ ਅਤੇ ਸਾਂਝਾ ਸੰਘਰਸ਼ ਲੜਦੇ ਆ ਰਹੇ ਹਨ। ਸੰਘਰਸ਼ ਦੀ ਇਸ ਕੜੀ ਤਹਿਤ ਕਿਸਾਨ ਜਥੇਬੰਦੀਆਂ ਵੱਲੋੰ ਰੇਲਾਂ ਰੋਕਣ ਦੇ ਸੰਘਰਸ਼ ਸੱਦੇ ਦਾ ਐਲਾਨ ਕੀਤਾ ਹੈ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਪਵਨਦੀਪ ਸਿੰਘ, ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਰਾਹੀਂ ਕਿਸਾਨਾਂ ਦੇ ਇਸ ਹੱਕੀ ਸੰਘਰਸ਼ ਦੇ ਸਮਰਥਨ ਦਾ ਐਲਾਨ ਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸੇਵਾ ਦਾ ਰਾਹ ਛੱਡਕੇ ਤੁਰੰਤ ਕਿਸਾਨਾਂ ਦੀਆਂ ਸਮੂਹ ਮੰਗਾਂ ਨੂੰ ਪ੍ਰਵਾਨ ਕਰੇ ਨਹੀਂ ਤਾਂ ਸਮੂਹ ਰੈਗੂਲਰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਮਜਬੂਰ ਹੋਣਗੇ,ਜਿਸ ਲਈ ਕੇਂਦਰ ਅਤੇ ਰਾਜ ਸਰਕਾਰਾਂ ਖੁਦ ਜ਼ਿੰਮੇਵਾਰ ਹੋਣਗੀਆਂ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments