Sunday, May 19, 2024
No menu items!
HomeEducationPunjab News: ਕੱਚੇ ਅਧਿਆਪਕਾਂ ਵਲੋਂ CM ਭਗਵੰਤ ਮਾਨ ਦੇ ਘੇਰਾਓ ਦਾ ਐਲਾਨ

Punjab News: ਕੱਚੇ ਅਧਿਆਪਕਾਂ ਵਲੋਂ CM ਭਗਵੰਤ ਮਾਨ ਦੇ ਘੇਰਾਓ ਦਾ ਐਲਾਨ

 

Punjab News: 26 ਜਨਵਰੀ ਨੂੰ ਮੁੱਖ ਮੰਤਰੀ ਦਾ ਲੁਧਿਆਣਾ ਵਿਖੇ ਕੀਤਾ ਜਾਵੇਗਾ ਘੇਰਾਓ

ਪੰਜਾਬ ਨੈੱਟਵਰਕ, ਲੁਧਿਆਣਾ :

Punjab News: ਕੱਚੇ ਅਧਿਆਪਕ ਸ਼ਹੀਦ ਕਿਰਨਜੀਤ ਕੌਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਅਤੇ ਸਮੂਹ ਮੈਂਬਰਾਂ ਦੀ ਹਾਜ਼ਰੀ ‘ਚ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਨੇ ਦੱਸਿਆ ਕਿ ਯੂਨੀਅਨ ਮੈਂਬਰਾਂ ਵੱਲੋਂ 26 ਜਨਵਰੀ ਨੂੰ ਮੁੱਖ ਮੰਤਰੀ ਦਾ ਘੇਰਾਓ ਲੁਧਿਆਣਾ ਵਿਖੇ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰ ਕੇ ਤਨਖਾਹ ਵਿੱਚ ਵਾਧਾ ਕੀਤਾ ਗਿਆ ਹੈ ਪਰ ਅੱਜ ਵੀ 150 ਅਜਿਹੇ ਕੱਚੇ ਅਧਿਆਪਕ ਹਨ, ਜੋ ਕਿ 10 ਸਾਲ ਪੂਰੇ ਕਰਨ ਤੋਂ ਬਾਅਦ ਵੀ ਸਿਰਫ 6000 ਰੁਪਏ ਪ੍ਰਤੀ ਮਹੀਨਾ ਕੰਮ ਕਰਨ ਲਈ ਮਜਬੂਰ ਹਨ।

ਪ੍ਰਧਾਨ ਗੁਰਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਦੇ 10 ਸਾਲ ਪੂਰੇ ਹੋਣ ਤੋਂ ਬਾਅਦ ਵੀ ਨਿਯੁਕਤੀ ਪੱਤਰ ਦੇਣ ਵਿੱਚ ਦੇਰੀ ਕੀਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਭਗਵੰਤ ਮਾਨ ਸਰਕਾਰ ਵੱਲੋਂ ਵੱਡੀਆਂ ਵੱਡੀਆਂ ਰੈਲੀਆਂ ਅਤੇ ਪੋਸਟਰਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਕੋਈ ਵੀ ਅਧਿਆਪਕ ਕੱਚਾ ਨਹੀਂ ਰਹੇਗਾ, ਪਰ ਇਨ੍ਹਾਂ 150 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਸਰਕਾਰ ਵੱਲੋਂ ਕਿਉਂ ਿਢੱਲ ਦਿਖਾਈ ਜਾ ਰਹੀ?

ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਲੁਧਿਆਣਾ ਪਹੁੰਚਣ ‘ਤੇ ਤਿੱਖਾ ਵਿਰੋਧ ਪ੍ਰਦਰਸ਼ਨ ਅਤੇ ਘੇਰਾਓ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਨੂੰ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਯਾਦ ਦਿਵਾਏ ਜਾਣਗੇ।

ਇਸ ਮੌਕੇ ਸਮਰਜੀਤ ਸਿੰਘ ਮਾਨਸਾ, ਜਸਪਾਲ ਸਿੰਘ ਮੁਕਤਸਰ, ਅਸ਼ੋਕ ਗਿੱਦੜਬਾਹ, ਨੀਲਮ ਜਲਾਲਾਬਾਦ, ਗੌਰਵ ਫਿਰੋਜ਼ਪੁਰ, ਮਮਤਾ ਫਿਰੋਜ਼ਪੁਰ, ਅਮਨ ਬਠਿੰਡਾ, ਹਰਿ ਕਿਰਨ ਰੋਪੜ, ਪੂਜਾ ਫਰੀਦਕੋਟ, ਰਣਜੀਤ ਕੌਰ ਲੁਧਿਆਣਾ ਨੇ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਗੌਤਮ ਜੈਨ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਲਈ ਮੰਗ ਪੱਤਰ ਦਿੱਤਾ।

ਇਸ ਦੇ ਨਾਲ ਹੀ ਯੂਨੀਅਨ ਵੱਲੋਂ ਉਪਿੰਦਰਜੀਤ ਕੌਰ ਬਰਾੜ ਸਹਾਇਕ ਕਮਿਸ਼ਨਰ ਜਨਰਲ ਅਤੇ ਰੁਪਿੰਦਰ ਸਿੰਘ ਡੀਸੀਪੀ ਹੈੱਡ ਕੁਆਰਟਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments