Monday, April 22, 2024
No menu items!
HomeChandigarhPunjab News: ਮੋਟੀ ਤਨਖ਼ਾਹ ਲੈ ਕੇ ਵੀ ਢਿੱਡ ਨਹੀਂ ਭਰਦਾ ਰਿਸ਼ਵਤਖੋਰਾਂ ਦਾ!...

Punjab News: ਮੋਟੀ ਤਨਖ਼ਾਹ ਲੈ ਕੇ ਵੀ ਢਿੱਡ ਨਹੀਂ ਭਰਦਾ ਰਿਸ਼ਵਤਖੋਰਾਂ ਦਾ! ਨਿੱਕਾ ਥਾਣੇਦਾਰ ਵੱਢੀ ਲੈਂਦਾ ਕਾਬੂ

 

Punjab News : ਮੁਲਜ਼ਮ ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 13,000 ਰੁਪਏ ਰਿਸ਼ਵਤ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਦੇ ਥਾਣਾ ਜਲਾਲਾਬਾਦ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਸਰੂਪ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ-Rajya Sabha Election 2024: ਕਾਂਗਰਸ ਵੱਲੋਂ ਰਾਜ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ, ਸੋਨੀਆ ਗਾਂਧੀ ਵੀ ਲਿਸਟ ‘ਚ ਸ਼ਾਮਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਜੀਤ ਸਿੰਘ ਵਾਸੀ ਜੰਮੂ ਬਸਤੀ, ਜਲਾਲਾਬਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-Rajya Sabha Election 2024: ਭਾਜਪਾ ਵੱਲੋਂ ਰਾਜ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ ਦਾ ਐਲਾਨ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੇ ਖਿਲਾਫ ਦਰਜ ਪੁਲਿਸ ਕੇਸ ਵਿੱਚ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰਨ ਬਦਲੇ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ ਅਤੇ ਸੌਦਾ 17,000 ਰੁਪਏ ਵਿੱਚ ਤੈਅ ਹੋਇਆ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਤੋਂ ਪਹਿਲਾਂ ਵੀ ਤਿੰਨ ਕਿਸ਼ਤਾਂ ’ਚ 10,000, 2,000 ਅਤੇ 1,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ 4,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਕਾਲ ਰਿਕਾਰਡ ਵੀ ਵਿਜੀਲੈਂਸ ਨੂੰ ਸੌਂਪੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਵਿਜੀਲੈਂਸ ਟੀਮ ਨੇ ਮੌਕੇ ’ਤੇ ਹੀ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments