Tuesday, May 21, 2024
No menu items!
HomePunjabPunjab News: ਭਗਵੰਤ ਮਾਨ ਸਰਕਾਰ ਦਾ ਠੇਕਾ ਮੁਲਾਜ਼ਮਾਂ ਨੇ ਸਾੜਿਆ ਪੁਤਲਾ

Punjab News: ਭਗਵੰਤ ਮਾਨ ਸਰਕਾਰ ਦਾ ਠੇਕਾ ਮੁਲਾਜ਼ਮਾਂ ਨੇ ਸਾੜਿਆ ਪੁਤਲਾ

 

Punjab News: ਸੰਘਰਸ਼ ਨੂੰ ਦਬਾਉਣ ਦੀ ਬਿਜਾਏ, ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰੇ ਸਰਕਾਰ- ਜਗਰੂਪ ਸਿੰਘ

ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ-

Punjab News: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਸੂਬਾਈ ਆਗੂ ਕੁਲਦੀਪ ਸਿੰਘ ਬੁੱਢੇਵਾਲ ਅਤੇ ਉਸਦੇ ਪਰਿਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਜਮਾਲਪੁਰ ਪੁਲਿਸ਼ ਸਟੇਸ਼ਨ ਵਿੱਚ ਤਾਇਨਾਤ ਐੱਸ.ਐੱਚ.ਓ.ਨਵਦੀਪ ਸਿੰਘ ਵੱਲੋਂ ਉਹਨਾਂ ਦੇ ਘਰ ਜਾਕੇ ਵਾਰ-ਵਾਰ ਗੈਰ ਜਮਾਨਤੀ ਵਾਰੰਟਾਂ ਦੇ ਆਧਾਰ ਤੇ ਜੇਲ੍ਹ ਵਿੱਚ ਡੱਕਣ ਦੀਆਂ ਧਮਕੀਆਂ ਦੇਣ ਖਿਲਾਫ ਅੱਜ ਥਾਣਾ ਇੰਚਾਰਜ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ।

ਇਹ ਵੀ ਪੜ੍ਹੋ-ਵੱਡੀ ਖ਼ਬਰ: BDPO 30,000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ‘ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ

ਇਸ ਮੌਕੇ ਜੋਰਦਾਰ ਨਾਅਰੇਬਾਜੀ ਦੌਰਾਨ ਠੇਕਾ ਮੁਲਾਜਮਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪੁਲਿਸ ਦੇ ਜੋਰ ਤੇ ਦਹਿਸ਼ਤ ਦਾ ਮਹੌਲ ਸਿਰਜ ਰਹੀ ਹੈ। ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ, ਬਲਜਿੰਦਰ ਸਿੰਘ ਮਾਨ ਅਤੇ ਲਛਮਣ ਸਿੰਘ ਰਾਮਪੁਰਾ ਨੇ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਥਾਂ ਸਬ-ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨੂੰ ਸੜਕਾਂ ਤੇ ਰੁਲਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਕੰਪਨੀਆਂ ਵੱਲੋਂ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੇ ਐਲਾਨ ਮਗਰੋਂ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਆਪ ਸਰਕਾਰ ਨੇ ਆਪਣੇ ਪੌਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹੁਣ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਹੈ।

ਇਹ ਵੀ ਪੜ੍ਹੋ-ਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਸਤੀਆਂ ਸਹੂਲਤਾਂ ਦੇਣ ਵਾਲੇ ਅਦਾਰਿਆਂ ਬਿਜਲੀ,ਪਾਣੀ,ਸਿਹਤ,ਸਿੱਖਿਆ ਅਤੇ ਟਰਾਂਸਪੋਰਟ ਸਮੇਤ ਹੋਰ ਸਮੂਹ ਸੇਵਾ ਦੇ ਅਦਾਰਿਆਂ ਦਾ ਨਿੱਜੀਕਰਨ ਕਰਕੇ ਲੋਕਾਂ ਤੋਂ ਸਸਤੀਆਂ ਸਹੂਲਤਾਂ ਅਤੇ ਰੁਜ਼ਗਾਰ ਦਾ ਹੱਕ ਖੋਹਿਆ ਜਾ ਰਿਹਾ ਹੈ।

ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨਾਲ ਤਰਾਂ-ਤਰਾਂ ਦੇ ਲੋਕ-ਲੁਭਾਵਣੇ ਵਾਅਦੇ ਕਰਕੇ ਸੱਤਾ ਦੀ ਕੁਰਸੀ ਤੇ ਬਿਰਾਜਮਾਨ ਹੋਈ ਆਪ ਸਰਕਾਰ ਕਿਸਾਨਾਂ-ਮਜ਼ਦੂਰਾਂ-ਮੁਲਾਜ਼ਮਾਂ-ਠੇਕਾ ਮੁਲਾਜ਼ਮਾਂ ਦੀਆਂ ਦੀਆਂ ਮੰਗਾਂ ਨੂੰ ਅਣ-ਵੇਖਿਆ ਕਰਕੇ ਸਮੂਹ ਵਰਗਾਂ ਸਿਰ ਲੋਕ ਵਿਰੋਧੀ ਨੀਤੀਆਂ ਮੜ੍ਹ ਰਹੀ ਹੈ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਕਿਰਤੀ ਲੋਕਾਂ ਵੱਲੋੰ ਹਜਾਰਾਂ ਜਾਨਾਂ ਕੁਰਬਾਨ ਕਰਕੇ ਪ੍ਰਾਪਤ ਕੀਤੇ ਹੱਕ ਅੱਠ ਘੰਟੇ ਦੀ ਕੰਮ ਦਿਹਾੜੀ ਨੂੰ ਬਾਰਾਂ ਘੰਟੇ ਦੀ ਕਰਕੇ ਕਿਰਤੀ ਲੋਕਾਂ ਨੂੰ ਇੱਕ ਵਾਰ ਬੰਧੂਆ ਮਜ਼ਦੂਰੀ ਵੱਲ ਧੱਕਿਆ ਜਾ ਰਿਹਾ ਹੈ ਅਤੇ ਯੂਨੀਅਨ ਬਣਾਉਣ ਦੇ ਹੱਕ ਵੀ ਖੋਹੇ ਜਾ ਰਹੇ ਹਨ।

ਆਗੂਆਂ ਨੇ ਸਰਕਾਰ ਤੋਂ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ,15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਅਤੇ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ।

 

 

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments