Friday, March 1, 2024
No menu items!
HomeEducationPunjab News: ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਝੂਠ ਬੇਨਕਾਬ, ਕਾਮਿਆਂ ਵਲੋਂ...

Punjab News: ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਝੂਠ ਬੇਨਕਾਬ, ਕਾਮਿਆਂ ਵਲੋਂ 9 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਪ੍ਰਦਰਸ਼ਨ ਕਰਨ ਦਾ ਐਲਾਨ

 

ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਹੀਂ ਦਿੱਤੇ ਗਏ

ਪੰਜਾਬ ਨੈੱਟਵਰਕ, ਫਿਰੋਜ਼ਪੁਰ-

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਝੂਠ ਬੇਨਕਾਬ: ਸਮੱਗਰਾ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਲਗਭਗ 350 ਦੇ ਕਰੀਬ ਡਾਟਾ ਐਂਟਰੀ ਅਪਰੇਟਰ ਵਲੋਂ ਅੱਜ ਦਫਤਰਾਂ ਵਿੱਚ ਕੰਮ ਕਰਦੇ ਸਮੇਂ ਕਾਲੇ ਬਿੱਲੇ (ਬਲੈਕ ਰਿਬਨ) ਲਗਾ ਕੇ ਰੋਸ ਪ੍ਰਗਟ ਕੀਤਾ ਗਿਆ।

ਇਸ ਸਮੇਂ ਦਫਤਰੀ ਸਹਾਇਕ ਕਮ ਡਾਟਾ ਐਂਟਰੀ ਅਪਰੇਟਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਧੀਨ ਸਮੱਗਰਾ ਸਿੱਖਿਆ ਅਭਿਆਨ ਅਧੀਨ ਮੁੱਖ ਦਫਤਰ, ਜ਼ਿਲ੍ਹਾ ਸਿੱਖਿਆ ਦਫਤਰ ਅਤੇ ਬਲਾਕ ਪੱਧਰ ਤੇ 2004 ਤੋਂ ਆਫਿਸ ਅਸਿਸਟੈਂਟ ਕਮ ਡਾਟਾ ਐਂਟਰੀ ਉਪਰੇਟਰ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ-ਭਗਵੰਤ ਮਾਨ ਸਰਕਾਰ ਖਿਲਾਫ਼ PSTET ਪਾਸ ਬੇਰੁਜ਼ਗਾਰ ਡੀਪੀਆਈ ਅਧਿਆਪਕਾਂ ਵਲੋਂ ਪੱਕਾ ਮੋਰਚਾ ਲਾਉਣ ਦਾ ਐਲਾਨ

ਇਹ ਕਰਮਚਾਰੀ ਪਾਰਦਰਸ਼ੀ ਢੰਗ ਨਾਲ ਭਰਤੀ ਹੋਏ ਹਨ ਅਤੇ 10 ਸਾਲ ਵਾਲੀ ਸ਼ਰਤ ਸਮੇਤ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿੱਚ ਕੰਮ ਰਹੇ ਕੱਚੇ ਮੁਲਾਜਮਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਲਈ ਪੋਲਿਸੀ ਆਫ ਵੈਲਫੇਅਰ ਅਡੋਹਕ ਕੰਟਰੇਕੂਚਅਲ ਟੈਮਪਰੇਰੀ ਟੀਚਰ ਐ਼ਡ ਅਦਰ ਐਮਬਲਾਈ ਇੰਨ ਸਕੂਲ ਐਜੂਕੇਸ਼ਨ ਡਿਪਾਰਟਮੈਂਟ ਸਾਲ 2022 ਵਿੱਚ ਲਿਆਂਦੀ ਗਈ।

ਇਸ ਪਾਲਿਸੀ ਵਿੱਚ ਵਲੰਟੀਅਰ ਅਤੇ ਸਿੱਖਿਆ ਪ੍ਰੋਵਾਈਡਰ ਦੇ ਨਾਲ ਨਾਲ ਇਹਨਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਪੰਜਾਬ ਕੈਬਨਿਟ ਅਤੇ ਵਿੱਤ ਵਿਭਾਗ ਵਲੋਂ ਪਾਸ ਹੋਣ ਉਪਰੰਤ ਡਾਟਾ ਵੀ ਵੈਰੀਫਾਈ ਕਰ ਲਿਆ ਗਿਆ ਸੀ। ਪ੍ਰੰਤੂ ਵਲੰਟੀਅਰ ਨਾਲ 28.07.2023 ਨੂੰ ਦਿੱਤੇ ਗਏ ਰੈਗੂਲਰ ਆਰਡਰਾਂ ਨਾਲ ਉਕਤ ਕਰਮਚਾਰੀਆਂ ਨੂੰ ਆਰਡਰ ਨਹੀਂ ਦਿੱਤੇ ਗਏ।

ਇਹਨਾਂ ਕਰਮਚਾਰੀਆਂ ਨੂੰ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਜੱਥਬੰਦੀ ਵਲੋਂ ਮਿਤੀ 06, 07 ਅਤੇ 08/02/2024 ਨੂੰ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਜਦ ਕਿ ਮਿਤੀ 09/02/2024 ਨੂੰ ਸਮੂਹ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ।

ਅੱਜ ਸਮੂਹ ਕਰਮਚਾਰੀਆਂ ਵਿੱਚ ਰੋਸ ਦੀ ਭਾਵਨਾ ਪਾਈ ਗਈ ਅਤੇ ਸਾਰੇ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ। ਇਸ ਮੌਕੇ ਜਨਕ ਸਿੰਘ, ਸੁਨੀਲ ਕੁਮਾਰ, ਦਵਿੰਦਰ ਤਲਵਾਰ, ਪ੍ਰਵੀਨ ਕੁਮਾਰ, ਸੰਦੀਪ ਕੁਮਾਰ ਅ਼ਤੇ ਬਾਕੀ ਮੈਂਬਰ ਹਾਜਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments