Friday, May 3, 2024
No menu items!
HomeChandigarhPunjab News! ਭਗਵੰਤ ਮਾਨ ਨਾਲ ਮੁਲਾਕਾਤ ਕਰਨ ਗਏ ਸਿੱਖਿਆ ਵਿਭਾਗ ਦੇ ਕੱਚੇ...

Punjab News! ਭਗਵੰਤ ਮਾਨ ਨਾਲ ਮੁਲਾਕਾਤ ਕਰਨ ਗਏ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ-ਅਧਿਆਪਕਾਂ ਨੂੰ ਪੁਲਿਸ ਨੇ ਥਾਣੇ ਡੱਕਿਆ

 

Punjab News! ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਉਣ ਦੀ ਬਜਾਏ ਜਲੰਧਰ ਪੁਲਿਸ ਵੱਲੋਂ ਸਰਵ ਸਿੱਖਿਆ ਅਭਿਆਨ ਯੂਨੀਅਨ ਦੇ ਆਗੂਆਂ ਨੂੰ ਥਾਣੇ ਵਿੱਚ ਬੰਦ ਕਰਨਾ ਅਤਿ ਨਿੰਦਣਯੋਗ: ਸੰਧਾ

ਪੰਜਾਬ ਨੈੱਟਵਰਕ, ਜਲੰਧਰ-

Punjab News! ਕੇਂਦਰ ਸਰਕਾਰ ਦੀ ਤਾਨਾਸ਼ਾਹੀ ਖ਼ਿਲਾਫ਼ ਸੰਘਰਸ਼ ਕਰ ਰਹੀ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਠੇਕਾ-ਕੱਚੇ ਮੁਲਾਜ਼ਮਾਂ ਤੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾ ਰਹੀ ਹੈ।

ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਉਣ ਦੀ ਬਜਾਏ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂਆਂ ਸ਼ੋਭਿਤ ਭਗਤ ਗਗਨਦੀਪ ਸ਼ਰਮਾ ਅਤੇ ਲਲਿਤ ਮਿਸ਼ਰਾ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕਰਕੇ ਥਾਣੇ ਲਿਜਾਇਆ ਗਿਆ।

ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਇਸ ਤਰ੍ਹਾਂ ਮੁਲਾਜ਼ਮਾਂ ਦੀ ਆਵਾਜ਼ ਨੂੰ ਨਹੀਂ ਦਬਾ ਸਕਦੀ ਅਤੇ ਸਰਕਾਰ ਤੇ ਪ੍ਰਸਾਸ਼ਨ ਨੇ ਜੇਕਰ ਇਸ ਤਰ੍ਹਾਂ ਧੱਕਾ ਜਾਰੀ ਰੱਖਿਆ ਤਾਂ ਜਥੇਬੰਦੀ ਸਰਕਾਰ ਵਿਰੁੱਧ ਸੜਕਾਂ ਸੰਘਰਸ਼ ਕਰਨ ਨੂੰ ਮਜਬੂਰ ਹੋਵੇਗੀ।

ਪ੍ਰੈਸ ਬਿਆਨ ਜਾਰੀ ਕਰਦੇ ਹੋਏ ਜਥੇਬੰਦੀ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ, ਰਾਮੇਸ਼ ਸਹਾਰਨ, ਜਗਮੋਹਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵੱਲੋਂ ਵਾਰ ਵਾਰ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਹੀਂ ਕੀਤੀਆਂ ਜਾ ਰਹੀਆਂ।

ਆਗੂਆਂ ਨੇ ਕਿਹਾ ਕਿ 11 ਨਵੰਬਰ 2023, 31 ਜਨਵਰੀ 2024 ਅਤੇ 14 ਮਾਰਚ 2024 ਦੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਤਨਖ਼ਾਹ ਕਟੌਤੀ ਦੂਰ ਕਰਨ ਦਾ ਫ਼ੈਸਲਾ ਹੋਣ ਦੇ ਬਾਵਜੂਦ ਅਫ਼ਸਰਸ਼ਾਹੀ ਮੰਗਾਂ ਲਾਗੂ ਨਹੀਂ ਕਰ ਰਹੀ, ਜਿਸ ਕਰਕੇ ਮੁਲਾਜ਼ਮ ਮੰਤਰੀਆਂ ਅਤੇ ਮੁੱਖ ਮੰਤਰੀ ਨੂੰ ਮਿਲਣ ਲਈ ਸੰਘਰਸ਼ ਕਰ ਰਹੇ ਹਨ।

ਪਰ ਪ੍ਰਸਾਸ਼ਨ ਤੇ ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰ ਦੀ ਇਸ ਤਾਨਾਸ਼ਾਹੀ ਵਿਰੁੱਧ ਪੂਰੇ ਪੰਜਾਬ ਵਿਚ ਸੰਘਰਸ਼ ਵਿੱਢਿਆ ਜਾਵੇਗਾ ਅਤੇ ਸਰਕਾਰ ਦੀ ਤਾਨਾਸ਼ਾਹੀ ਸਚਾਈ ਆਮ ਲੋਕਾਂ ਸਾਹਮਣੇ ਉਜਾਗਰ ਕੀਤੀ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments