Monday, April 22, 2024
No menu items!
HomePunjabPunjab News: ਥਰਮਲ ਦੇ ਠੇਕਾ ਮੁਲਾਜ਼ਮ 23 ਮਾਰਚ ਦੀ ਸਾਂਝੀ ਕਨਵੈਨਸ਼ਨ 'ਚ...

Punjab News: ਥਰਮਲ ਦੇ ਠੇਕਾ ਮੁਲਾਜ਼ਮ 23 ਮਾਰਚ ਦੀ ਸਾਂਝੀ ਕਨਵੈਨਸ਼ਨ ‘ਚ ਹੋਣਗੇ ਸ਼ਾਮਲ: ਜਗਰੂਪ ਸਿੰਘ

 

ਪੰਜਾਬ ਨੈੱਟਵਰਕ, ਲਹਿਰਾ ਮੁਹੱਬਤ

ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਵੱਲੋੰ ਥਰਮਲ ਪਲਾਂਟ ਦੇ ਮੁੱਖ ਗੇਟ ਤੇ ਮੀਟਿੰਗ ਕਰਨ ਉਪਰੰਤ ਪ੍ਰਧਾਨ ਜਗਰੂਪ ਸਿੰਘ ਅਤੇ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦੀ ਘੜਮੱਸ ਦੌਰਾਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਾਮਰਾਜੀ ਹੱਲੇ ਵਿਰੁੱਧ ਸਾਂਝੇ ਵਿਸ਼ਾਲ ਘੋਲ ਉਸਾਰਨ ਦਾ ਹੋਕਾ ਦੇਣ ਲਈ ਬਰਨਾਲਾ ਵਿਖੇ ਦਾਣਾ ਮੰਡੀ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਵਿਸ਼ਾਲ ਕਾਨਫਰੰਸ ਵਿੱਚ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਕਾਫ਼ਲੇ ਬੰਨ੍ਹਕੇ ਸ਼ਾਮਿਲ ਹੋਣਗੇ।

ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਦੇਸ਼ ਦੇ ਲੋਕਾਂ ਨੂੰ ਸਾਮਰਾਜੀ ਅਤੇ ਜਗੀਰੂ ਲੁੱਟ ਤੇ ਦਾਬੇ ਤੋਂ ਮੁਕਤ ਕਰਾਉਣ ਲਈ ਸ਼ਹਾਦਤਾਂ ਦਿੱਤੀਆਂ ਗਈਆਂ ਸਨ,ਪਰ 1947 ਤੋਂ ਬਾਅਦ ਰੰਗ ਬਦਲ-ਬਦਲ ਕੇ ਆਈਆਂ ਕੇਂਦਰੀ ਤੇ ਸੂਬਾਈ ਸਰਕਾਰਾਂ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਦੇਸ਼ ਦੇ ਕੁਦਰਤੀ ਸਰੋਤਾਂ ਤੇ ਕਿਰਤ-ਸ਼ਕਤੀ ਨੂੰ ਦੇਸੀ-ਵਿਦੇਸ਼ੀ ਬਹੁਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਇਹਨਾਂ ਲੋਕਮਾਰੂ ਨੀਤੀਆਂ ਦਾ ਟਾਕਰਾ ਵੱਖ-ਵੱਖ ਤਬਕਿਆਂ ਦੇ ਸਾਂਝੇ ਵਿਸ਼ਾਲ ਤੇ ਸਿਰੜੀ ਘੋਲਾਂ ਦੇ ਰਾਹੀਂ ਹੀ ਕੀਤਾ ਜਾ ਸਕਦਾ ਹੈ ਅਤੇ 23 ਮਾਰਚ ਨੂੰ ਬਰਨਾਲਾ ਵਿਖੇ ਹੋ ਰਹੀ ਸਾਂਝੀ ਵਿਸ਼ਾਲ ਕਾਨਫਰੰਸ ਸ਼ਹੀਦਾਂ ਦੀ ਸਾਮਰਾਜ ਵਿਰੋਧੀ ਵਿਰਾਸਤ ਨੂੰ ਬੁਲੰਦ ਕਰਨ ਅਤੇ ਲੋਕ ਸਭਾ ਚੋਣਾਂ ਦੇ ਪਾਟਕਪਾਊ ਤੇ ਭਰਮਾਊ ਮਾਹੌਲ ਦਰਮਿਆਨ ਹਕੀਕੀ ਲੋਕ ਮੁੱਦਿਆਂ ਨੂੰ ਉਭਾਰਨ ਲਈ ਕਿਰਤੀ ਲੋਕਾਂ ਦੀ ਸੰਘਰਸ਼ਸ਼ੀਲ ਤਾਕਤ ਨੂੰ ਹੋਰ ਉਭਾਰਨ ਸਮੇਤ ਹਕੀਕੀ ਲੋਕ-ਮੁੱਦਿਆਂ ਲਈ ਸਾਂਝੇ ਸੰਘਰਸ਼ਾਂ ਨੂੰ ਹੋਰ ਤੇਜ ਕਰਨ ਅਤੇ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਹੱਲੇ ਦਾ ਟਾਕਰਾ ਕਰਨ ਦਾ ਸੰਦੇਸ਼ ਦੇਣ ਦਾ ਜ਼ਰੀਆ ਵੀ ਬਣੇਗੀ।

ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਅਤੇ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ ਅਤੇ ਕਿਸਾਨਾਂ,ਮਜ਼ਦੂਰਾਂ, ਰੈਗੂਲਰ/ਪੈਨਸ਼ਨਰਜ਼ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments