Saturday, April 13, 2024
No menu items!
HomeEducationPunjab News: ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਭਗਵੰਤ ਮਾਨ ਦੀ ਰਿਹਾਇਸ਼ ਘੇਰਣ ਦਾ...

Punjab News: ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਭਗਵੰਤ ਮਾਨ ਦੀ ਰਿਹਾਇਸ਼ ਘੇਰਣ ਦਾ ਐਲਾਨ

 

Punjab News: 5 ਅਤੇ 6 ਮਾਰਚ ਨੂੰ ਮੀਟਿੰਗਾਂ ਨਾ ਹੋਣ ਜਾਂ ਬੇਸਿੱਟਾ ਰਹਿਣ ‘ਤੇ ਮੁੱਖ ਮੰਤਰੀ ਦੇ ਗੇਟ ਅੱਗੇ ਗਰਜਨਗੇ ਬੇਰੁਜ਼ਗਾਰ

ਦਲਜੀਤ ਕੌਰ, ਸੰਗਰੂਰ:

Punjab News: ਬੇਰੁਜ਼ਗਾਰ ਸਾਂਝੇ ਮੋਰਚੇ ਦੀਆਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪਹਿਲਾਂ ਹੀ 5 ਅਤੇ 6 ਮਾਰਚ ਨੂੰ ਮੀਟਿੰਗਾਂ ਤੈਅ ਹਨ। ਪ੍ਰੰਤੂ ਮੀਟਿੰਗਾਂ ਰੱਦ ਹੋਣ ਜਾਂ ਬੇਸਿੱਟਾ ਰਹਿਣ ਦੀ ਸੂਰਤ ਵਿੱਚ ਬੇਰੁਜ਼ਗਾਰ ਸਾਂਝਾ ਮੋਰਚੇ ਵੱਲੋਂ 8 ਮਾਰਚ ਮਹਿਲਾ ਦਿਵਸ ਮੌਕੇ ਮੁੜ ਮੁੱਖ ਮੰਤਰੀ ਦੀ ਸਥਾਨਕ ਕੋਠੀ ਦਾ ਘਿਰਾਓ ਦਾ ਐਲਾਨ ਕੀਤਾ ਗਿਆ ਹੈ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੱਸਿਆ ਕਿ 31 ਜਨਵਰੀ ਨੂੰ ਪੰਜਾਬ ਸਰਕਾਰ ਦੀ ਸਬ-ਕਮੇਟੀ ਅਤੇ ਫਰਵਰੀ ਮਹੀਨੇ ਵਿੱਚ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੇ ਓ ਐੱਸ ਡੀ ਨਵਰਾਜ ਬਰਾੜ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ।

ਪ੍ਰੰਤੂ ਅਜੇ ਤੱਕ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀ ਭਰਤੀ, ਉਮਰ ਹੱਦ, ਬੇਤੁਕੀ ਥੋਪੀ 55 ਪ੍ਰਤੀਸ਼ਤ ਦੀ ਸ਼ਰਤ ਰੱਦ ਕਰਨ, ਆਰਟ ਐਂਡ ਕਰਾਫਟ ਦਾ ਲਿਖਤੀ ਪੇਪਰ ਲੈਣ, ਲੈਕਚਰਾਰ ਕਾਡਰ ਦੀ ਭਰਤੀ ਕਰਨ ਅਤੇ ਮਲਟੀ ਪਰਪਜ਼ ਹੈਲਥ ਵਰਕਰ ਦੀ ਉਮਰ ਹੱਦ ਛੋਟ ਸਮੇਤ ਭਰਤੀ ਕਰਨ ਸਬੰਧੀ ਕੋਈ ਵੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ।

ਇਸ ਲਈ ਜੇਕਰ 5 ਅਤੇ 6 ਮਾਰਚ ਦੀਆਂ ਮੀਟਿੰਗਾਂ ਵਿੱਚ ਹੱਲ ਨਾ ਕੀਤਾ ਤਾਂ ਉਪਰੋਕਤ ਮੰਗਾਂ ਲਈ ਪੰਜ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਆਧਾਰਤ ਬੇਰੁਜ਼ਗਾਰ ਸਾਂਝਾ ਮੋਰਚਾ ਮੁੜ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰੇਗਾ।

ਉਹਨਾਂ ਦੋਸ਼ ਲਗਾਇਆ ਕਿ ਦੋ ਸਾਲ ਵਿੱਚ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਕਿਸੇ ਇੱਕ ਵੀ ਅਸਾਮੀ ਲਈ ਇਸ਼ਤਿਹਾਰ ਜਾਰੀ ਨਹੀਂ ਕੀਤਾ। ਉਹਨਾਂ ਮੰਗ ਕੀਤੀ ਕਿ ਬਜਟ ਸ਼ੈਸ਼ਨ ਵਿਚ ਬੇਰੁਜ਼ਗਾਰਾਂ ਦੇ ਰੁਜ਼ਗਾਰ ਅਤੇ ਜਦੋਂ ਤੱਕ ਰੁਜ਼ਗਾਰ ਨਹੀਂ, ਉਦੋਂ ਤੱਕ ਸਨਮਾਨ ਯੋਗ ਬੇਰੁਜ਼ਗਾਰੀ ਭੱਤਾ ਦੇਣ ਲਈ ਬਜਟ ਰੱਖਿਆ ਜਾਵੇ। ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਬਜਟ ਇਜਲਾਸ ਵਿੱਚ ਆਪਣੀਆਂ ਮੰਗਾਂ ਸ਼ਾਮਿਲ ਕਰਵਾਉਣ ਲਈ ਮੁਹਿੰਮ ਵੀ ਵਿੱਢੀ ਹੋਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments