Sunday, May 19, 2024
No menu items!
HomePunjabPunjab News: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ! 15 ਮਹੀਨਿਆਂ...

Punjab News: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ! 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ

 

Punjab News: ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਜੇਤੂ ਪ੍ਰਦਰਸ਼ਨ

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਨੈੱਟਵਰਕ, ਬਠਿੰਡਾ

Punjab News: ਪਿਛਲੇ 15 ਮਹੀਨਿਆਂ ਤੋਂ ਮਾਣਭੱਤੇ ਨੂੰ ਉਡੀਕ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਲੰਬੇ ਸੰਘਰਸ਼ ਤੋਂ ਬਾਅਦ ਮਾਣਭੱਤਾ ਮਿਲ ਗਿਆ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ 15 ਮਹੀਨਿਆਂ ਦੇ ਮਿਹਨਤਾਨਾ ਨਾ ਮਿਲਣ ਦੇ ਰੋਸ ਵਜੋਂ ਮਿਨੀ ਸਕੱਤਰੇਤ ਦਾ ਘਿਰਾਓ ਕਰਕੇ ਰੋਜ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਆਖਿਰਕਾਰ ਸੰਘਰਸ਼ ਦੀ ਜਿੱਤ ਹੋਈ ਹੈ ਅਤੇ ਆਂਗਣਵਾੜੀ ਵਰਕਰਾਂ ਦੇ ਹੈਲਪਰਾਂ ਨੂੰ ਉਹਨਾਂ ਦਾ ਮਿਹਨਤਾਂ ਨਾਲ ਉਹਨਾਂ ਦੇ ਖਾਤਿਆਂ ਵਿੱਚ ਪਹੁੰਚ ਗਿਆ। ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ, ਪ੍ਰੈੱਸ ਸਕੱਤਰ ਪ੍ਰਤਿਭਾ ਸ਼ਰਮਾ ਦੀ ਅਗਵਾਈ ਵਿੱਚ ਵਰਕਰਾਂ ਵੱਲੋਂ ਜੇਤੂ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ–Lady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਇਸ ਮੌਕੇ ਪ੍ਰਕਾਸ਼ ਕੌਰ ਸੋਹੀ, ਪ੍ਰਤਿਭਾ ਸ਼ਰਮਾ ਸਮੇਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਰੈਗੂਲਰ ਕਰਨ ਦਾ ਹੱਕ ਦੇਵੇ ਇਸ ਦੇ ਨਾਲ ਹਰ ਮਹੀਨੇ ਪੰਜ ਤਰੀਕ ਤੱਕ ਉਹਨਾਂ ਦਾ ਮਿਹਨਤਾਂਣਾ ਮਿਲਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੰਘਰਸ਼ ਦੇ ਰਾਹ ਨਾ ਪੈਣਾ ਪਵੇ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਜ਼ਿਕਰਯੋਗ ਹੈ ਕਿ ਇਹਨਾਂ ਵਰਕਰਾਂ ਵੱਲੋਂ ਮਿਨੀ ਸਕਤਰੇ ਦਾ ਘਰਾਓ ਵੀ ਕੀਤਾ ਗਿਆ ਖਾਲੀ ਭਾਂਡੇ ਵੀ ਖੜਕਾਏ ਗਏ ਅਰਥੀਆਂ ਵੀ ਫੂਕੀਆਂ ਗਈਆਂ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ ਇਹਨਾਂ ਵਰਕਰਾਂ ਵੱਲੋਂ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਸਰਕਾਰ ਦੇ ਵਿਰੋਧ ਦਾ ਵੀ ਐਲਾਨ ਕੀਤਾ ਗਿਆ ਸੀ, ਜਿਸ ਕਰਕੇ ਹੁਣ ਅੱਜ ਇਹਨਾਂ ਦੇ ਖਾਤਿਆਂ ਵਿੱਚ ਪੈਸੇ ਆਉਣ ਕਰਕੇ ਇਹਨਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਜੇਤੂ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋBank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਇਸ ਮੌਕੇ ਸਰਕਲ ਪ੍ਰਧਾਨ ਕੁਲਵਿੰਦਰ ਕੌਰ, ਜਸਵੀਰ ਕੌਰ ਜੱਸੀ, ਜਸਪਾਲ ਕੌਰ, ਅਮਰਜੀਤ ਕੌਰ, ਸੁਖਵਿੰਦਰ ਕੌਰ, ਇੰਦਰਜੀਤ ਕੌਰ, ਮੱਖਣ ਕੌਰ, ਸੁਰਿੰਦਰ ਪਾਲ ਕੌਰ, ਵੀਰਪਾਲ ਕੌਰ, ਰਣਜੀਤ ਕੌਰ, ਭੂਰੀ ਕੌਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments