Tuesday, April 23, 2024
No menu items!
HomePunjabPunjab Pay ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ CM ਭਗਵੰਤ ਮਾਨ ਦੀ ਰਿਹਾਇਸ਼...

Punjab Pay ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ CM ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਦਾ ਐਲਾਨ

 

Punjab Pay Scale Restoration Joint Front: 10 ਮਾਰਚ ਨੂੰ ਵੱਡੀ ਲਾਮਬੰਦੀ ਕਰਕੇ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ- ਸਾਂਝਾ ਫਰੰਟ

ਦਲਜੀਤ ਕੌਰ/ਪੰਜਾਬ ਨੈੱਟਵਰਕ, ਸੰਗਰੂਰ

Punjab Pay Scale Restoration Joint Front: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ, ਪਰਖ਼ਕਾਲ ਦਾ ਸਮਾਂ ਇੱਕ ਸਾਲ ਦਾ ਕਰਵਾਉਣ ਆਦਿ ਮੰਗਾਂ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ।

ਫਰੰਟ ਸੂਬਾ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਅਧੂਰੇ ਕੇਂਦਰੀ ਪੇਅ ਸਕੇਲ ਲਾਗੂ ਕੀਤੇ ਗਏ ਹਨ। ਇਹ ਪੇਅ ਸਕੇਲ ਨਾ ਤਾਂ ਪੂਰੇ ਕੇਂਦਰ ਦੇ ਹਨ ਅਤੇ ਨਾ ਹੀ ਪੰਜਾਬ ਦੇ ਸਕੇਲ ਹਨ। ਇਹਨਾਂ ਅਧੂਰੇ ਕੇਂਦਰੀ ਪੇਅ ਸਕੇਲਾਂ ਨਾਲ ਮੁਲਾਜ਼ਮਾਂ ਦਾ ਬਹੁਤ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹਨਾਂ ਨੇ ਸਾਡੇ ਧਰਨਿਆਂ ਵਿੱਚ ਆ ਕੇ ਸਾਡੇ ਨਾਲ਼ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਸਮੂਹ ਮੁਲਾਜ਼ਮਾ ਤੇ ਪੰਜਾਬ ਦੇ ਪੇਅ ਸਕੇਲ ਲਾਗੂ ਕਰਾਂਗੇ। ਪਰ, ਦੋ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਅਜੇ ਤੱਕ ਇਹ ਵਾਅਦਾ ਵਫ਼ਾ ਨਹੀਂ ਹੋਇਆ।

ਪਰਖ਼ਕਾਲ ਦਾ ਸਮਾਂ ਪੂਰਾ ਕਰ ਚੁੱਕੇ ਮੁਲਾਜ਼ਮਾਂ‌ ਦੀ ਪੇਅ ਫਿਕਸੇਸ਼ਨ ਕਰਨ ਸੰਬੰਧੀ ਵੀ ਸਰਕਾਰ ਕੋਈ ਸੁਹਿਰਦਤਾ ਨਹੀਂ ਦਿਖਾ ਰਹੀ। ਇਸ ਕਰਕੇ ਮੁਲਾਜ਼ਮ ਮਾਨਸਿਕ ਤਣਾਓ ਚ ਗੁਜ਼ਰ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਮੰਗਾਂ ਸੰਬੰਧੀ ਸਾਂਝੇ ਫਰੰਟ ਦੀ 06 ਮਾਰਚ 2024 ਨੂੰ ਮੁੱਖ ਮੰਤਰੀ ਰਿਹਾਇਸ਼ ਤੇ ਮੀਟਿੰਗ ਨਿਸ਼ਚਿਤ ਹੋਈ ਸੀ।

ਪਰ, ਆਗੂਆਂ ਨੂੰ ਚੰਡੀਗੜ੍ਹ ਬੁਲਾ ਕੇ ਕਿਸੇ ਨਾਲ ਮੀਟਿੰਗ ਨਹੀਂ ਕਰਵਾਈ ਗਈ ਤੇ ਸਾਰਾ ਦਿਨ ਖੱਜਲ ਖੁਆਰ ਹੋ‌ ਕੇ ਮੁਲਾਜ਼ਮ ਆਗੂ ਬਿਨਾਂ ਮੀਟਿੰਗ ਹੋਇਆਂ ਹੀ ਵਾਪਸ ਪਰਤੇ। ਇਸ ਦੇ ਰੋਸ ਵਜੋਂ 10 ਮਾਰਚ ਨੂੰ ਵੱਡੀ ਲਾਮਬੰਦੀ ਕਰਕੇ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ, ਸਸ਼ਪਾਲ ਸਿੰਘ, ਸ਼ਲਿੰਦਰ ਕੰਬੋਜ, ਯੁੱਧਜੀਤ ਸਿੰਘ, ਜੁਝਾਰ ਸਿੰਘ, ਰਸ਼ਪਾਲ ਸਿੰਘ, ਨਵਜੀਵਨ ਸਿੰਘ, ਆਦਿ ਆਗੂ ਮੌਜੂਦ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments