Tuesday, March 5, 2024
No menu items!
HomeChandigarhPunjab Police Sub-inspector caught taking bribe: ਪੰਜਾਬ ਪੁਲਿਸ ਦਾ ਥਾਣੇਦਾਰ 'ਮਲਾਈ ਖਾਂਦਾ'...

Punjab Police Sub-inspector caught taking bribe: ਪੰਜਾਬ ਪੁਲਿਸ ਦਾ ਥਾਣੇਦਾਰ ‘ਮਲਾਈ ਖਾਂਦਾ’ ਫੜਿਆ

 

Punjab Police Sub-inspector caught taking bribe- ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਨੈੱਟਵਰਕ, ਚੰਡੀਗੜ੍ਹ-

Punjab Police Sub-inspector caught taking bribe: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ ‘ਤੇ ਦਬਾਅ ਪਾ ਰਿਹਾ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments