Monday, April 22, 2024
No menu items!
HomeChandigarhPunjab Vigilance: SDM ਦਫ਼ਤਰ ਦਾ ਮੁਲਾਜ਼ਮ ਤੇ ਪਟਵਾਰੀ 24000 ਰੁਪਏ ਰਿਸ਼ਵਤ ਲੈਂਦੇ...

Punjab Vigilance: SDM ਦਫ਼ਤਰ ਦਾ ਮੁਲਾਜ਼ਮ ਤੇ ਪਟਵਾਰੀ 24000 ਰੁਪਏ ਰਿਸ਼ਵਤ ਲੈਂਦੇ ਗ੍ਰਿਫਤਾਰ

 

Punjab Vigilance ਨੇ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਅਤੇ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab Vigilance ਦੇ ਵੱਲੋਂ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਅਤੇ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ।

ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਮਾਲ ਪਟਵਾਰੀ ਬਲਜੀਤ ਸਿੰਘ ਵਿਰੁੱਧ ਕੇਸ ਦਰਜ

ਦੂਜੇ ਪਾਸੇ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਬਲਜੀਤ ਸਿੰਘ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments