Monday, May 20, 2024
No menu items!
HomePunjabManila 'ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Manila ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ

 

Manila: ਅਵਤਾਰ ਸਿੰਘ ਤਿੰਨਾਂ ਭੈਣਾਂ ਇਕਲੌਤਾ ਭਰਾ ਸੀ

ਪੰਜਾਬ ਨੈੱਟਵਰਕ, ਮਨੀਲਾ-

Manila: ਮਨੀਲਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਮਨੀਲਾ ਦੇ ਵਿਚ ਅੱਠ ਸਾਲ ਤੋਂ ਰਹਿ ਰਹੇ ਪੰਜਾਬੀ ਨੌਜਵਾਨ ਦਾ ਈ-ਰਿਕਸ਼ਾ ਚਾਲਕ ਦੇ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਨੌਜਵਾਨ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ, ਜੋ ਮੂਲ ਰੂਪ ਵਿਚ ਪੰਜਾਬ ਦੇ ਰਾਏਕੋਟ ਦੇ ਪਿੰਡ ਰਾਮਗੜ ਸਿਵਿਆ ਦਾ ਰਹਿਣ ਵਾਲਾ ਸੀ।

ਮ੍ਰਿਤਕ ਦੇ ਪਰਿਵਾਰ ਵਾਲਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਕਰੀਬ ਅੱਠ ਸਾਲ ਪਹਿਲਾਂ ਅਵਤਾਰ ਸਿੰਘ ਮਨੀਲਾ ਵਿਚ ਆਪਣੇ ਭੈਣ ਤੇ ਜੀਜੇ ਕੋਲ ਕੰਮ ਦੇ ਸਿਲਸਿਲੇ ਲਈ ਗਿਆ ਸੀ। ਅਵਤਾਰ ਸਿੰਘ ਤਿੰਨਾਂ ਭੈਣਾਂ ਇਕਲੌਤਾ ਭਰਾ ਸੀ ਅਤੇ ਉਨ੍ਹਾਂ ਦੇ ਪਿਤਾ ਦੀ ਕੁੱਝ ਸਮਾਂ ਪਹਿਲਾਂ ਮੌਤ ਹੋ ਗਈ ਸੀ।

ਪਰਿਵਾਰ ਵਾਲਿਆਂ ਨੇ ਦੱਸਿਆ ਕਿ, ਅਵਤਾਰ ਸਿੰਘ ਪਿਛਲੇ ਦਿਨੀਂ ਜਦੋਂ ਆਪਣੇ ਕੰਮ ਤੋਂ ਵਾਪਸ ਘਰ ਆ ਰਿਹਾ ਸੀ ਤਾਂ, ਇਸੇ ਦੌਰਾਨ ਹੀ ਇੱਕ ਈ-ਰਿਕਸ਼ਾ ਚਾਲਕ ਦੇ ਵਲੋਂ ਅਵਤਾਰ ਸਿੰਘ ਤੇ ਤੇਜ਼ਧਾਰ ਹਥਿਆਰ ਦੇ ਨਾਲ ਹਮਲਾ ਕਰ ਦਿੱਤਾ। ਇਸੇ ਦੌਰਾਨ ਉਹਦੀ ਮੌਤ ਹੋ ਗਈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments