Sunday, May 19, 2024
No menu items!
HomePunjabPusa 44 Paddy: ਪੰਜਾਬ ਸਰਕਾਰ ਨੇ ਪੂਸਾ 44 ਝੋਨੇ ਦੀ ਬਿਜਾਈ ਅਤੇ...

Pusa 44 Paddy: ਪੰਜਾਬ ਸਰਕਾਰ ਨੇ ਪੂਸਾ 44 ਝੋਨੇ ਦੀ ਬਿਜਾਈ ਅਤੇ ਵਿਕਰੀ ‘ਤੇ ਲਾਈ ਪਾਬੰਦੀ

 

Pusa 44 Paddy: ਝੋਨੇ ਦੀ ਕਿਸਮ ਪੂਸਾ 44 ਦੀ ਵਿਕਰੀ ਅਤੇ ਬਿਜਾਈ ਦੇ ਵਿਭਾਗ ਵੱਲੋ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ- ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ ਨੈੱਟਵਰਕ, ਚੰਡੀਗੜ੍ਹ

Pusa 44 Paddy: ਪੰਜਾਬ ਸਰਕਾਰ ਦੇ ਵਲੋਂ ਸੂਬੇ ਦੇ ਅੰਦਰ ਪੂਸਾ 44 ਝੋਨੇ ਦੀ ਬਿਜਾਈ ਤੇ ਵਿਕਰੀ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਧੀਨ ਝੋਨੇ ਦੀ ਪੂਸਾ 44 ਕਿਸਮ ਨੂੰ ਨਾ ਲਗਾਉਣ ਸਬੰਧੀ ਕਿਹਾ ਗਿਆ ਹੈ। ਕਿਉਂਕਿ ਪੂਸਾ 44 ਕਿਸਮ ਜਿੱਥੇ ਵੱਧ ਪਾਣੀ ਅਤੇ ਪੱਕਣ ਵਿੱਚ ਵੱਧ ਸਮਾਂ ਲੈਂਦੀ ਹੈ ਨਾਲ ਹੀ ਕਟਾਈ ਉਪਰੰਤ ਇਹ ਕਿਸਮ ਪਰਾਲ ਜਿਆਦਾ ਛੱਡਦੀ ਹੈ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਜਿਆਦਾ ਪਰਾਲ ਛੱਡਣ ਕਰਕੇ ਕਈ ਵਾਰ ਕਿਸਾਨ ਮਜਬੂਰਨ ਇਸ ਨੂੰ ਅੱਗ ਲਗਾ ਦਿੰਦੇ ਹਨ ਤਾਂ ਕਿ ਅਗਲੀ ਫਸਲ ਦੀ ਬਿਜਾਈ ਜਲਦੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਪਰਾਲ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਕਈ ਹਾਦਸੇ ਧੂੰਏ ਕਾਰਨ ਵਾਪਰਦੇ ਹਨ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸ ਤੋਂ ਇਲਾਵਾ ਪੂਸਾ 44 ਕਿਸਮ ਝੁਲਸ ਰੋਗ ਦੀ ਬਿਮਾਰੀ ਅਤੇ ਕਈ ਪ੍ਰਕਾਰ ਦੇ ਰੱਸ ਚੁੱਸਣ ਵਾਲੇ ਕੀੜੇ ਮਕੌੜਿਆਂ ਤੋ ਜਲਦੀ ਪ੍ਰਭਾਵਿਤ ਹੋਣ ਦਾ ਖਦਸ਼ਾ ਰੱਖਦੀ ਹੈ ਤੇ ਕਿਸਾਨਾਂ ਨੂੰ ਮਜਬੂਰਨ ਮਹਿੰਗੇ ਪੈਸਟੀਸਾਈਡ/ਜਹਿਰਾਂ ਦਾ ਪ੍ਰਯੋਗ ਕਰਨਾ ਪੈਂਦਾ ਹੈ ਜੋ ਆਰਥਿਕ ਤੌਰ ਤੇ ਕਿਸਾਨਾਂ ਦੇ ਖਰਚੇ ਵਧਾਉਦਾ ਹੈ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਵੱਲੋਂ ਸਮੂਹ ਬੀਜ ਡੀਲਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ, ਸੂਬੇ ਦੇ ਮੱਦੇਨਜਰ ਆਪ ਨੂੰ ਵਿਸ਼ੇਸ ਹਦਾਇਤ ਕੀਤੀ ਜਾਂਦੀ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ,ਲੁਧਿਆਣਾ ਦੀ ਸ਼ਿਫਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2024 ਦੌਰਾਨ ਝੋਨੇ ਦੀ ਕਿਸਮ ਪੂਸਾ 44 ਦੀ ਵਿਕਰੀ ਅਤੇ ਬਿਜਾਈ ਦੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੋਈ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਮੀਟਿੰਗ ਦੌਰਾਨ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਵਿੱਚ ਪੀ.ਏ.ਯੂ. ਦੀ ਸਿਫਾਰਿਸ਼ਾਂ ਅਨੁਸਾਰ ਘੱਟ ਪਾਣੀ ਅਤੇ ਪੱਕਣ ਵਿੱਚ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ.126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀ ਬਿਜਵਾਉਣ ਦੀ ਸਿਫਾਰਿਸ਼ ਕੀਤੀ ਗਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments