Saturday, April 13, 2024
No menu items!
HomeChandigarhRain Alert: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ...

Rain Alert: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਗੜੇਮਾਰੀ ਦੀ ਵੀ ਚੇਤਾਵਨੀ

 

Rain Alert: ਕਈ ਸ਼ਹਿਰਾਂ ‘ਚ ਤੇਜ਼ ਹਵਾਵਾਂ ਦੇ ਨਾਲ-ਨਾਲ ਬਾਰਿਸ਼ ਵੀ ਹੋਵੇਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ-

Rain Alert Update: ਦੇਸ਼ ‘ਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਮੌਸਮ ‘ਚ ਬਦਲਾਅ ਹੋਵੇਗਾ। ਦੇਸ਼ ਦੇ 6 ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ ‘ਚ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਚੰਡੀਗੜ੍ਹ ਦੇ ਵਲੋਂ ਪੰਜਾਬ ਤਕਰੀਬਨ ਸਾਰੇ ਜ਼ਿਲ੍ਹਿਆਂ ਚ ਭਾਰੀ ਮੀਂਹ ਅਤੇ ਗੜੇਮਾਰੀ ਹੋਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ।

ਦਿੱਲੀ-ਐੱਨਸੀਆਰ ਸਮੇਤ ਪੂਰੇ ਦੇਸ਼ ‘ਚ ਅਗਲੇ 3 ਦਿਨਾਂ ‘ਚ ਪੱਛਮੀ ਗੜਬੜੀ ਦਾ ਕਾਫੀ ਅਸਰ ਦੇਖਣ ਨੂੰ ਮਿਲੇਗਾ। ਕਈ ਸ਼ਹਿਰਾਂ ‘ਚ ਤੇਜ਼ ਹਵਾਵਾਂ ਦੇ ਨਾਲ-ਨਾਲ ਹਲਕੀ ਬਾਰਿਸ਼ ਵੀ ਹੋਵੇਗੀ, ਜਿਸ ਨਾਲ ਤਾਪਮਾਨ ‘ਚ ਗਿਰਾਵਟ ਆਵੇਗੀ।

ਮੌਸਮ ਵਿਭਾਗ ਦੀ ਮੰਨੀਏ ਤਾਂ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀ ਸੰਭਾਵਨਾ ਹੈ, ਉਥੇ ਹੀ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਰਾਜਧਾਨੀ ਦਿੱਲੀ ਵਿੱਚ ਅਗਲੇ 3 ਦਿਨਾਂ ਵਿੱਚ ਕਿਸੇ ਵੀ ਸਮੇਂ ਮੀਂਹ ਪੈ ਸਕਦਾ ਹੈ। ਅੱਜ ਤੋਂ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਰਾਤ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੰਗਲਵਾਰ-ਬੁੱਧਵਾਰ ਨੂੰ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments