Monday, May 20, 2024
No menu items!
HomeChandigarhRain Alert: ਮੌਸਮ ਵਿਭਾਗ ਵੱਲੋਂ ਪੰਜਾਬ 'ਚ ਭਾਰੀ ਮੀਂਹ ਦਾ ਅਲਰਟ ਜਾਰੀ

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

 

Rain Alert: ਮੀਂਹ ਦੇ ਨਾਲ ਜਿਥੇ ਫਸਲਾਂ ਨੂੰ ਫਾਇਦਾ ਹੋਣ ਵਾਲਾ ਹੈ

ਪੰਜਾਬ ਨੈੱਟਵਰਕ, ਚੰਡੀਗੜ੍ਹ-

Rain Alert: ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਅੰਦਰ ਅੱਜ ਤੋਂ 4 ਫਰਵਰੀ ਤੱਕ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਹੈ। ਇਸ ਮੀਂਹ ਦੇ ਨਾਲ ਜਿਥੇ ਫਸਲਾਂ ਨੂੰ ਫਾਇਦਾ ਹੋਣ ਵਾਲਾ ਹੈ, ਉਥੇ ਹੀ ਮੰਨਿਆ ਜਾ ਰਿਹਾ ਹੈ ਕਿ, ਲੋਕਾਂ ਨੂੰ ਸੁੱਕੀ ਠੰਡ ਤੋਂ ਵੀ ਰਾਹਤ ਮਿਲੇਗੀ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਅਜੇ ਕੁਮਾਰ ਸਿੰਘ ਦਾ ਕਹਿਣਾ ਹੈ ਕਿ, ਅੱਜ ਤੋਂ ਚਾਰ ਫਰਵਰੀ ਤੱਕ ਸੂਬੇ ਦੇ ਅੰਦਰ ਮੀਂਹ ਪੈ ਸਕਦਾ ਹੈ। ਕਮਜ਼ੋਰ ਪੱਛਮੀ ਗੜਬੜ ਕਾਰਨ ਇਸ ਵਾਰ ਮੈਦਾਨੀ ਇਲਾਕਿਆਂ ਵਿੱਚ ਮੀਂਹ ਨਹੀਂ ਪਿਆ। ਇਸ ਦਾ ਮੁੱਖ ਕਾਰਨ ਉੱਤਰੀ ਭਾਰਤ ਵਿੱਚ ਪਿਛਲੇ ਦਸੰਬਰ ਤੋਂ ਲੈ ਕੇ ਹੁਣ ਤੱਕ ਜਨਵਰੀ ਵਿੱਚ ਪੈ ਰਹੀ ਅੱਤ ਦੀ ਸੁੱਕੀ ਠੰਢ ਅਤੇ ਧੁੰਦ ਹੈ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਮੌਸਮ ਵਿਭਾਗ ਦਾ ਅਲਰਟ

Image

ਪਿਛਲੇ ਦੋ ਮਹੀਨਿਆਂ ਤੋਂ ਪੈ ਰਹੀ ਧੁੰਦ ਅਤੇ ਠੰਡ ਮੈਦਾਨੀ ਇਲਾਕਿਆਂ ਖਾਸ ਕਰਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਲਈ ਬਹੁਤ ਨੁਕਸਾਨਦੇਹ ਸਾਬਤ ਹੋ ਰਹੀ ਹੈ।

ਮੌਸਮ ਵਿਗਿਆਨੀ ਏ.ਕੇ.ਸਿੰਘ ਨੇ ਦੱਸਿਆ ਕਿ ਭਾਵੇਂ ਇਨ੍ਹਾਂ ਦਿਨਾਂ ਵਿੱਚ ਠੰਡ ਅਤੇ ਧੁੰਦ ਕਈ ਫ਼ਸਲਾਂ ਲਈ ਚੰਗੀ ਹੈ ਪਰ ਇਸ ਵਾਰ ਮੀਂਹ ਨਾ ਪੈਣ ਅਤੇ ਜ਼ਿਆਦਾ ਠੰਡ ਪੈਣ ਕਾਰਨ ਟਮਾਟਰ ਅਤੇ ਹੋਰ ਸਬਜ਼ੀਆਂ ਤੇ ਫ਼ਸਲਾਂ ’ਤੇ ਮਾੜਾ ਅਸਰ ਪਿਆ ਹੈ। ਕਈ ਫ਼ਸਲਾਂ ਤਬਾਹ ਹੋ ਗਈਆਂ। ਕਣਕ ਦੇ ਵੀ ਪੀਲੇ ਪੈਣ ਦੀ ਸੰਭਾਵਨਾ ਹੈ।

ਪੰਜਾਬ-ਹਰਿਆਣਾ ਸਰਕਾਰ ਤੋਂ ਇਲਾਵਾ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਵੀ ਕੇਂਦਰ ਸਰਕਾਰ ਨੂੰ ਪਿਛਲੇ ਦੋ ਮਹੀਨਿਆਂ ਦੌਰਾਨ ਠੰਡ ਅਤੇ ਸੋਕੇ ਕਾਰਨ ਤਬਾਹ ਹੋਈਆਂ ਫਸਲਾਂ ਬਾਰੇ ਜਾਣਕਾਰੀ ਦਿੱਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments