Tuesday, April 23, 2024
No menu items!
HomeChandigarhਮੌਸਮ ਵਿਭਾਗ (IMD) ਵੱਲੋਂ ਬਾਰਿਸ਼ ਨੂੰ ਲੈ ਕੇ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਮੌਸਮ ਵਿਭਾਗ (IMD) ਵੱਲੋਂ ਬਾਰਿਸ਼ ਨੂੰ ਲੈ ਕੇ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ/ਨਵੀਂ ਦਿੱਲੀ–

ਦੇਸ਼ ‘ਚ ਇਕ ਵਾਰ ਫਿਰ ਮੌਸਮ ਬਦਲ ਰਿਹਾ ਹੈ। ਕਦੇ ਧੁੱਪ ਨਿਕਲਦੀ ਹੈ ਤੇ ਕਦੇ ਠੰਡੀਆਂ ਹਵਾਵਾਂ ਚੱਲਣ ਲੱਗਦੀਆਂ ਹਨ। ਫਰਵਰੀ ਦਾ ਅੱਧਾ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਸਵੇਰ ਅਤੇ ਰਾਤ ਦਾ ਤਾਪਮਾਨ ਡਿੱਗ ਰਿਹਾ ਹੈ। ਦਿਨ ਵੇਲੇ ਮੌਸਮ ਗਰਮ ਰਹਿੰਦਾ ਹੈ। ਹਾਲਾਂਕਿ ਮੀਂਹ ਨੇ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਬਾਰਿਸ਼ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਉਤਰੀ ਭਾਰਤ ਸਮੇਤ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਕਈ ਰਾਜਾਂ ਵਿੱਚ ਠੰਢ ਅਤੇ ਮੀਂਹ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਭਾਰਤ ਮੌਸਮ ਵਿਭਾਗ (IMD) ਨੇ ਪੰਜਾਬ ਦੇ ਕੁਝ ਹਿੱਸਿਆਂ ਸਮੇਤ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੀਂਹ ਦਾ ਕਾਰਨ ਪੱਛਮੀ ਗੜਬੜ ਹੈ। ਪਹਾੜੀ ਇਲਾਕਿਆਂ ‘ਚ ਬਰਫਬਾਰੀ ਦੀ ਵੀ ਸੰਭਾਵਨਾ ਹੈ। ਮੀਂਹ 25 ਫਰਵਰੀ ਤੱਕ ਜਾਰੀ ਰਹੇਗਾ।

RELATED ARTICLES
- Advertisment -

Most Popular

Recent Comments