Saturday, April 27, 2024
No menu items!
HomeChandigarhRam rahim and Honeypreet: ਕੀ ਹਨੀਪ੍ਰੀਤ ਨੂੰ ਵੀ ਪੁਲਿਸ ਕਰੇਗੀ ਗ੍ਰਿਫਤਾਰ? SGPC...

Ram rahim and Honeypreet: ਕੀ ਹਨੀਪ੍ਰੀਤ ਨੂੰ ਵੀ ਪੁਲਿਸ ਕਰੇਗੀ ਗ੍ਰਿਫਤਾਰ? SGPC ਵਲੋਂ ਬਜਟ ਇਜਲਾਸ ਚ ਮਤਾ ਪਾਸ 

 

Ram rahim and Honeypreet: SGPC ਦੀ ਪੰਜਾਬ ਸਰਕਾਰ ਤੋਂ ਮੰਗ, ਸਿੱਖਾਂ ਨੂੰ ਇਨਸਾਫ਼ ਦੇਣ ਲਈ ਅਦਾਲਤੀ ਪ੍ਰਕਿਰਿਆ ਰਾਹੀਂ ਡੇਰਾ ਸਿਰਸਾ ਮੁਖੀ ਨੂੰ ਹਿਰਾਸਤ ‘ਚ ਲਵੇ ਅਤੇ ਇਸ ਦੇ ਨਾਲ ਹੀ ਹਨੀਪ੍ਰੀਤ ਨੂੰ ਤੁਰੰਤ ਹੀ ਗ੍ਰਿਫ਼ਤਾਰ ਕੀਤਾ ਜਾਵੇ

ਪੰਜਾਬ ਨੈੱਟਵਰਕ, ਅੰਮ੍ਰਿਤਸਰ

Ram rahim and Honeypreet: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤੇ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ, ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲਅੰਦਾਜ਼ੀ ਦਾ ਵਿਰੋਧ ਕਰਨ ਸਮੇਤ ਪਾਕਿਸਤਾਨ ਅੰਦਰ ਸਿੱਖ ਵਿਰਾਸਤਾਂ ਦੀ ਸੰਭਾਲ ਵੱਲ ਧਿਆਨ ਦੇਣ ਆਦਿ ਮਤੇ ਸ਼ਾਮਲ ਹਨ।

SGPC ਵਲੋਂ ਇਕ ਮਤੇ ਰਾਹੀਂ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਗਈ।

ਮਤੇ ਵਿਚ ਕਿਹਾ ਗਿਆ ਕਿ ਇਸ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਸਿਰਸਾ ਡੇਰੇ ਦੇ ਪੈਰੋਕਾਰ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਇਸ ਸਿੱਖ ਵਿਰੋਧੀ ਵਰਤਾਰੇ ਪਿੱਛੇ ਮੁੱਖ ਸਾਜ਼ਿਸ਼ਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਹਨ।

ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖਾਂ ਨੂੰ ਇਨਸਾਫ਼ ਦੇਣ ਲਈ ਅਦਾਲਤੀ ਪ੍ਰਕਿਰਿਆ ਰਾਹੀਂ ਡੇਰਾ ਸਿਰਸਾ ਮੁਖੀ ਨੂੰ ਹਿਰਾਸਤ ਵਿਚ ਲਵੇ ਅਤੇ ਇਸ ਦੇ ਨਾਲ ਹੀ ਹਨੀਪ੍ਰੀਤ ਨੂੰ ਤੁਰੰਤ ਹੀ ਗ੍ਰਿਫ਼ਤਾਰ ਕੀਤਾ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments