Monday, April 22, 2024
No menu items!
HomeChandigarhRestoration of Punjab pay scale: ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ...

Restoration of Punjab pay scale: ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ, ਵੋਟ ਨਹੀਂ ਦਾ ਦਿੱਤਾ ਨਾਅਰਾ

 

Restoration of Punjab pay scale: ਅਗਾਮੀ ਲੋਕ ਸਭਾ ਚੋਣਾਂ ਵਿੱਚ ਆਪ ਪਾਰਟੀ ਦਾ ਕੀਤਾ ਜਾਵੇਗਾ ਵਿਰੋਧ

ਦਲਜੀਤ ਕੌਰ, ਚੰਡੀਗੜ੍ਹ:

Restoration of Punjab pay scale: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ, ਪਰਖ਼ਕਾਲ ਦਾ ਸਮਾਂ ਇੱਕ ਸਾਲ ਦਾ ਕਰਵਾਉਣ ਆਦਿ ਮੰਗਾਂ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਇਹਨਾਂ ਮਸਲਿਆਂ ਸੰਬੰਧੀ ਫਰੰਟ ਦੇ ਆਗੂਆਂ ਵਲੋਂ ਅੱਜ ਪੰਜਾਬ ਸਿਵਲ ਸਕਤਰੇਤ ਚੰਡੀਗੜ ਵਿਖੇ ਮੀਟਿੰਗ ਕੀਤੀ ਗਈ ਜੋ ਕਿ ਬੇਸਿੱਟਾ ਰਹੀ।

ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹਨਾਂ ਨੇ ਸਾਡੇ ਧਰਨਿਆਂ ਵਿੱਚ ਆ ਕੇ ਸਾਡੇ ਨਾਲ਼ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਸਮੂਹ ਮੁਲਾਜ਼ਮਾ ਤੇ ਪੰਜਾਬ ਦੇ ਪੇਅ ਸਕੇਲ ਲਾਗੂ ਕਰਾਂਗੇ। ਪਰ, ਦੋ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਅਜੇ ਤੱਕ ਇਹ ਵਾਅਦਾ ਵਫ਼ਾ ਨਹੀਂ ਹੋਇਆ। ਪਰਖ਼ਕਾਲ ਦਾ ਸਮਾਂ ਪੂਰਾ ਕਰ ਚੁੱਕੇ ਮੁਲਾਜ਼ਮਾਂ‌ ਦੀ ਪੇਅ ਫਿਕਸੇਸ਼ਨ ਕਰਨ ਸੰਬੰਧੀ ਵੀ ਸਰਕਾਰ ਕੋਈ ਸੁਹਿਰਦਤਾ ਨਹੀਂ ਦਿਖਾ ਰਹੀ। ਇਸ ਕਰਕੇ ਮੁਲਾਜ਼ਮ ਮਾਨਸਿਕ ਤਣਾਓ ਚ ਗੁਜ਼ਰ ਰਹੇ ਹਨ।

ਮੀਟਿੰਗ ਬੇਸਿੱਟਾ ਰਹਿਣ ਦੇ ਰੋਸ ਵਜੋ ਮੁਲਾਜ਼ਮਾਂ ਨੇ ਐਲਾਨ ਕੀਤਾ ਕੇ ਆਉਣ ਵਾਲੀਆਂ ਲੋਕ ਸਭਾ ਚੋਣਾ ਵਿੱਚ ਪੰਜਾਬ ਦੇ ਹਰੇਕ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਮੁਲਾਜ਼ਮਾਂ ਨੇ ਇਸ ਮੌਕੇ ਪੰਜਾਬ ਪੇਅ ਸਕੇਲ ਨਹੀਂ ਤਾ ਵੋਟ ਨਹੀਂ ਦਾ ਨਾਅਰਾ ਦਿੱਤਾ।

ਇਸ ਨਾਅਰੇ ਤਹਿਤ ਅਧੂਰੇ ਕੇਂਦਰੀ ਪੇਅ ਸਕੇਲਾਂ ਤੇ ਭਰਤੀ ਮੁਲਾਜ਼ਮ ਆਪਣੇ ਘਰਾਂ ਦੇ ਬਾਹਰ ਪੰਜਾਬ ਪੇਅ ਸਕੇਲ ਨਹੀਂ ਤਾਂ ਵੋਟ ਨਹੀਂ ਦੀਆਂ ਤੱਖਤੀਆਂ ਲਾਉਣਗੇ ਅਤੇ ਵੋਟਾਂ ਮੰਗਣ ਆਏ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਬਾਰੇ ਘੇਰ ਕੇ ਸਵਾਲ ਪੁੱਛਣਗੇ।

ਇਸ ਮੌਕੇ ਹਰਜਿੰਦਰ ਸਿੰਘ, ਸਸ਼ਪਾਲ ਸਿੰਘ, ਯੁੱਧਜੀਤ ਸਿੰਘ ਦੀਪਕ ਕੰਬੋਜ, ਜੱਗਾ ਬੋਹਾ, ਜਰਨੈਲ ਸਿੰਘ, ਰਸ਼ਪਾਲ ਸਿੰਘ, ਮੈਡਮ ਨਰਿੰਦਰ ਕੌਰ, ਜਗਜੀਵਨਜੋਤ ਮਾਨਸਾ, ਗੁਰਵਿੰਦਰ ਮਾਨਸਾ, ਨਵਜੀਵਨ ਬਰਨਾਲਾ, ਸੁਰਿੰਦਰ ਲੁਧਿਆਣਾ, ਗੁਰਦੀਪ ਸਿੰਘ ਫਾਜ਼ਿਲਕਾ, ਵਿਜੈ ਮੱਟੂ, ਲੈਕਚਰਾਰ ਈਸ਼ਾ ਨਾਰੰਗ, ਹਰਪ੍ਰੀਤ ਕੌਰ, ਮਨਦੀਪ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਐਤੀਆਣਾ, ਲਵੀ ਢਿਗੀਂ ਆਦਿ ਆਗੂ ਮੌਜੂਦ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments