Tuesday, May 14, 2024
No menu items!
HomePunjabਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਸਮੂਹਿਕ ਛੁੱਟੀ ਲੈ ਕੇ ਕਿਸਾਨ ਭਰਾਵਾਂ...

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਸਮੂਹਿਕ ਛੁੱਟੀ ਲੈ ਕੇ ਕਿਸਾਨ ਭਰਾਵਾਂ ਨੂੰ ਹੜਤਾਲ ‘ਚ ਦਿੱਤਾ ਸਮਰਥਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਮੰਗਾਂ ਨੂੰ ਲੈ ਕੇ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਵੱਲੋਂ ਕੀਤੇ ਜਾ ਰਹੇ ਭਾਰਤ ਬੰਦ ਦੇ ਸਮਰਥਨ ਵਿੱਚ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਨੇ ਪੂਰੀ ਤਾਕਤ ਨਾਲ ਹਿੱਸਾ ਲਿਆ।

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਅੱਜ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਇਕ ਦਿਨ ਦੀ ਸਮੂਹਿਕ ਛੁੱਟੀ ਭਰਕੇ ਹੜਤਾਲ ਵਿੱਚ ਸ਼ਾਮਲ ਹੋਈਆਂ।

ਪੂਰੇ ਪੰਜਾਬ ਦੇ ਵੱਖ ਵੱਖ ਜ਼ਿਲਾ ਬਲਾਕਾ ਵਿੱਚ ਕਿਸਾਨ ਭਰਾਵਾਂ ਦੇ ਹੱਕ ਵਿੱਚ ਡੱਟ ਕੇ ਭਾਰਤ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਉਨ੍ਹਾਂ ਕਿਹਾ ਕਿ ਆਈ ਸੀ ਡੀ ਐਸ ਨੂੰ ਬਚਾਉਣ ਅਤੇ ਆਂਗਣਵਾੜੀ ਵਰਕਰਾਂ ਨੂੰ ਘੱਟੋ ਘੱਟ ਉਜਰਤ ਵਿੱਚ ਲਿਆਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।

ਪ੍ਰੰਤੂ ਅਜੇ ਤੱਕ ਸਰਕਾਰ ਸਭ ਕੁਝ ਅਣਦੇਖਿਆ ਕਰਦੀ ਆਈ ਹੈ।ਮੋਦੀ ਸਰਕਾਰ ਨੇ ਹਰ ਵਰਗ ਨੂੰ ਦਬਾਇਆ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕਿ ਦਿੱਲੀ ਜਾ ਰਹੇ ਕਿਸਾਨਾਂ ਨੂੰ ਸ਼ੰਭੂ ਬਰਾਡਰ ਉਤੇ ਰੋਕ ਕੇ ਪੁਲਿਸ ਵੱਲੋਂ ਕੀਤਾ ਜਾ ਰਿਹਾ ਅੱਤਿਆਚਾਰ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੇ ਸੰਘਰਸ਼ ਦਾ ਸਮਰਥਨ ਕਰਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments