Saturday, April 13, 2024
No menu items!
HomeEducationਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਨੇ ਕੀਤੀ ਪਹਿਲੀ ਸੂਬਾਈ ਕਾਨਫਰੰਸ, ਲਏ...

ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਨੇ ਕੀਤੀ ਪਹਿਲੀ ਸੂਬਾਈ ਕਾਨਫਰੰਸ, ਲਏ ਗਏ ਕਈ ਅਹਿਮ ਫ਼ੈਸਲੇ

 

ਪੰਜਾਬ ਨੈੱਟਵਰਕ, ਮੋਗਾ-

ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਦੀ ਪਹਿਲੀ ਸੁਬਾਈ ਕਾਨਫਰੰਸ ਮੋਗਾ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਵਿੱਚ ਪੰਜਾਬ ਦੇ 16 ਜਿਲਿਆਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ।

ਇਹਨਾਂ ਵਿੱਚ ਸਾਰੇ ਜਿਲਾਂ ਦੀਆਂ ਜ਼ਿਲ੍ਹਾ ਪ੍ਰਧਾਨਾਂ ਸਰਕਲ ਪ੍ਰਧਾਨਾ ਤੇ ਬਲਾਕ ਪ੍ਰਧਾਨ ਸ਼ਾਮਿਲ ਹੋਈਆਂ ਮੀਟਿੰਗ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆ ਹੱਕੀ ਮੰਗਾਂ ਦੇ ਸੰਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਨਾਲ ਹੀ ਵਰਕਰਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਵੀ ਬਰਿੰਦਰ ਜੀਤ ਕੌਰ ਛੀਨਾ ਨੇ ਧਿਆਨ ਨਾਲ ਸੁਣਿਆ। ਉਹਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦੇ ਅੱਗੇ ਉਹਨਾਂ ਦੀਆਂ ਹੱਕੀ ਮੰਗਾਂ ਪੁਰਜੋਰ ਤਰੀਕੇ ਨਾਲ ਰੱਖੀਆਂ ਜਾਣਗੀਆਂ।

ਉਨ੍ਹਾ ਕਿਹਾ ਕਿ ਸਾਰੀਆਂ ਵਰਕਰਾਂ ਹੈਲਪਰਾਂ ਰਲ ਕੇ ਯੂਨੀਅਨ ਦਾ ਸਾਥ ਦੇਣ ਤਾਂ ਜੋ ਯੂਨੀਅਨ ਨੂੰ ਹੋਰ ਮਜਬੂਤ ਕੀਤਾ ਜਾ ਸਕੇ ਉਹਨਾਂ ਇਹ ਵੀ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਅੱਗੇ ਮੁੱਖ ਮੰਗਾਂ ਨੂੰ ਰੱਖਿਆ ਜਾਵੇਗਾ ਅਤੇ ਮੰਗਾਂ ਨਾ ਪੂਰੀਆਂ ਹੋਣ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਜਿਵੇਂ ਕਿ ਪ੍ਰੀ ਪ੍ਰਾਈਮਰੀ ਟੀਚਰ ਦਰਜਾ ਆਂਗਣਵਾੜੀ ਵਰਕਰ ਨੂੰ ਦਿੱਤਾ ਜਾਵੇ ਸੁਪਰਵਾਈਜ਼ਰ ਦੀ ਭਰਤੀ ਸਮੇਂ ਵਿਦਿਅਕ ਯੋਗਤਾ ਨੂੰ ਵਿਚਾਰਿਆ ਜਾਵੇ।

ਆਂਗਣਵਾੜੀ ਵਰਕਰਾਂ ਹੈਲਪਰਾ ਲਈ ਗ੍ਰੈਚੁਟੀ ਦਾ ਪ੍ਰਬੰਧ ਕੀਤਾ ਜਾਵੇ। ਆਈਸੀਡੀਐਸ ਸਕੀਮ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ ਬਾਲ ਭਲਾਈ ਕੌਂਸਲ ਅਧੀਨ ਆਉਂਦੇ ਸੈਂਟਰਾਂ ਨੂੰ ਵਿਭਾਗ ਵਿੱਚ ਲਿਆ ਜਾਵੇ ਤਿੰਨ ਜਿਲਿਆਂ ਦੀ ਫੀਡ ਨੂੰ ਐਨਜੀਓ ਤੋਂ ਵਾਪਸ ਲਿਆ ਜਾਵੇ। ਪੋਸ਼ਨ ਟਰੈਕਰ ਤੇ ਕੰਮ ਕਰਨ ਦਾ ਵਾਧੂ ਮਾਣ ਭੱਤਾ ਦਿੱਤਾ ਜਾਵੇ ਆਂਗਣਵਾੜੀ ਵਰਕਰ ਦਾ ਮਾਨ ਭੱਤਾ ਦੁਗਣਾ ਕੀਤਾ ਜਾਵੇ ।

ਈਸੀਸੀਈ ਦਾ ਸਿਲੇਬਸ ਲਾਗੂ ਕੀਤਾ ਜਾਵੇ। ਆਂਗਣਵਾੜੀ ਸੈਂਟਰ ਛੱਡਨ ਦਾ ਸਰਟੀਫ਼ਿਕੇਟ ਵਰਕਰ ਵੱਲੋਂ ਈਸ਼ੂ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇ । 2018 ਤੋਂ ਰਹਿੰਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ। ਇਹਨਾਂ ਮੰਗਾਂ ਉੱਤੇ ਸੁਬਾਈ ਕਾਨਫਰਸ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ, ਇਸ ਕਾਨਫਰੰਸ ਨੂੰ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਨੇ ਸੰਬੋਧਿਤ ਕੀਤਾ ਅਤੇ ਹੋਰ ਕਈ ਅਹੁਦੇਦਾਰ ਜਿਨਾਂ ਵਿੱਚ ਹਰਪ੍ਰੀਤ ਕੌਰ ਸਕੱਤਰ ਮੀਤ ਪ੍ਰਧਾਨ ਜਸਵਿੰਦਰ ਕੌਰ ਮਾਨਸਾ ਮੀਤ ਪ੍ਰਧਾਨ ਸਤਵਿੰਦਰ ਕੌਰ ,ਕੈਸ਼ੀਅਰ ਹਰਪ੍ਰੀਤ ਕੌਰ ਕੰਬੋ ਅਤੇ ਜਿਲਾ ਪ੍ਰਧਾਨ ਮਧ ਕੁਮਾਰੀ ਨੇ ਕਾਨਫਰੰਸ ਨੂੰ ਸੰਬੋਧਿਤ ਕੀਤਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments