Saturday, April 20, 2024
No menu items!
HomePunjabਮਾਨ ਸਰਕਾਰ ਨੂੰ ਵਾਅਦੇ ਚੇਤੇ ਕਰਾਉਣ ਲਈ ਸਰਵ ਆਂਗਨਵਾੜੀ ਵਰਕਰਾਂ ਹੈਲਪਰਾਂ ਨੇ...

ਮਾਨ ਸਰਕਾਰ ਨੂੰ ਵਾਅਦੇ ਚੇਤੇ ਕਰਾਉਣ ਲਈ ਸਰਵ ਆਂਗਨਵਾੜੀ ਵਰਕਰਾਂ ਹੈਲਪਰਾਂ ਨੇ ਸੌਂਪੇ ਵਿਧਾਇਕਾਂ ਨੂੰ ਮੰਗ ਪੱਤਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸਰਵ ਆਂਗਨਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਂਗਨਵਾੜੀ ਵਰਕਰਾਂ ਹੈਲਪਰਾਂ ਵਲੋਂ ਪੰਜਾਬ ਭਰ ਵਿੱਚ ਆਪਣੇ ਜ਼ਿਲੇ ਦੇ ਹਲਕਾ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ।ਜਿਸ ਵਿਚ ਪੰਜਾਬ ਸਰਕਾਰ ਤੋਂ ਆਣ ਵਾਲੇ ਦਿਨਾਂ ਵਿਚ ਸ਼ੁਰੂ ਹੋਣ ਵਾਲੇ ਵਿਧਾਨਸਭਾ ਸੈਸ਼ਨ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਵਿਚਾਰਨ ਤੇ ਜਾਇਜ਼ ਮੰਗਾਂ ਵੱਲ ਵਿਚਾਰਨ ਉਪਰੰਤ ਲਾਗੂ ਕਰਨ ਦੀ ਮੰਗ ਕੀਤੀ ਗਈ।

ਯੂਨੀਅਨ ਵਲੋਂ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਪਹਿਲੇ ਮੈਨੀਫੈਸਟੋ ਵਿੱਚ ਆਂਗਨਵਾੜੀ ਵਰਕਰਾਂ ਅਤੇ ਹੈਲਪੇਰਾਂ ਦਾ ਮਾਣਭੱਤਾ ਦੁਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਵਿਚ ਆਉਣ ਤੋਂ 2 ਸਾਲ ਬਾਅਦ ਵੀ ਆਂਗਨਵਾੜੀ ਵਰਕਰਾਂ ਅਤੇ ਹੇਲਪਰਾਂ ਦੀਆਂ ਮੰਗਾਂ ਨੂੰ ਸਰਕਾਰ ਵਲੋਂ ਬਿਲਕੁਲ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਜੋਂ ਕਿ ਇਕ ਕੋਜਾ ਮਜਾਕ ਹੈ ਅਤੇ 54000 ਆਂਗਨਵਾੜੀ ਵਰਕਰਾਂ ਹੈਲਪਰ ਨਾਲ ਧੋਖਾ ਹੈ।

ਅਸੀਂ ਮਾਨ ਸਰਕਾਰ ਨੂੰ ਆਪਣੇ ਮੰਗ ਪੱਤਰਾਂ ਰਾਹੀਂ ਯਾਦ ਕਰਵਾਉਣਾ ਚਾਹੁੰਦੇ ਹਾਂ ਕਿ ਆਂਗਨਵਾੜੀ ਵਰਕਰਾਂ ਹੇਲਪੇਰਣ ਦਾ ਮਾਣ ਭਤਾ ਦੁਗਣਾ ਕੀਤਾ ਜਾਵੇ। ਨਵੀਂ ਸਿਖਿਆ ਨੀਤੀ ਅਨੁਸਾਰ 20-20 ਪਾਲਿਸੀ ਅਨੁਸਾਰ ਆਂਗਨਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ।3-6 ਸਾਲ ਦੇ ਬੱਚੇ ਮੁੜ ਆਂਗਨਵਾੜੀ ਕੇਂਦਰਾਂ ਨੂੰ ਵਾਪਿਸ ਕੀਤੇ ਜਾਵੇਂ ਕਿਉੰਕਿ 1975 ਤੋ ਹੀ ਉਹ ਪ੍ਰੀ ਨਰਸਰੀ ਸੇਵਾ ਨਿਭਾ ਰਹੇ ਹਨ। ਸਰਵ ਯੂਨੀਅਨ ਵਲੋਂ ਆਸ ਕੀਤੀ ਜਾ ਰਹੀ ਹੈ ਕਿ ਸਰਕਾਰ ਵਲੋਂ ਓਹਨਾ ਦੀਆਂ ਮੰਗਾਂ ਦਾ ਹਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।

ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਪਨਗਰੇਨ ਇਸ ਮੌਕੇ ਬਲਾਕ ਪ੍ਰਧਾਨ ਕੁਲਬੀਰ ਕੌਰ, ਕੈਸ਼ੀਅਰ ਹਰਪ੍ਰੀਤ ਕੌਰ, ਸਕੱਤਰ ਪਰਵਿੰਦਰ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਅੰਜੂ ਅਤੇ ਇਸਤਰੀ ਸਭਾ ਦੀ ਪੰਜਾਬ ਪ੍ਰਧਾਨ ਸੀਮਾ ਸੋਢੀ ਤੋਂ ਇਲਾਵਾ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਪਨਗ੍ਰੇਨ ਹਾਜ਼ਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments