Friday, March 1, 2024
No menu items!
HomeEducationSchool News: ਪੰਜਾਬ ਸਰਕਾਰ ਦਾ ਵਿਦਿਆਰਥੀਆਂ ਦੇ ਹੱਕ 'ਚ ਵੱਡਾ ਫ਼ੈਸਲਾ, ਹੁਣ...

School News: ਪੰਜਾਬ ਸਰਕਾਰ ਦਾ ਵਿਦਿਆਰਥੀਆਂ ਦੇ ਹੱਕ ‘ਚ ਵੱਡਾ ਫ਼ੈਸਲਾ, ਹੁਣ ਨਹੀਂ ਵੱਜੇਗੀ ਠੱਗੀ

 

School News: ਹੁਣ ਸਕੂਲਾਂ ਦੇ ਅੰਦਰ 8ਵੀਂ ਤੇ 9ਵੀਂ ਦੇ ਵਿਦਿਆਰਥੀਆਂ ਨੂੰ ਇੰਟ੍ਰੋਡਕਸ਼ਨ ਟੂ ਈ ਸੁਰੱਖਿਆ ਵਿਸ਼ੇ ਦੀ ਪੜ੍ਹਾਈ ਕਰਵਾਈ ਜਾਇਆ ਕਰੇਗੀ

ਪੰਜਾਬ ਨੈੱਟਵਰਕ, ਚੰਡੀਗੜ੍ਹ

School News: ਪੰਜਾਬ ਸਰਕਾਰ ਦੇ ਵਲੋਂ ਵਿਦਿਆਰਥੀਆਂ ਦੇ ਹੱਕ ਵਿਚ ਵੱਡਾ ਫ਼ੈਸਲਾ ਲਿਆ ਗਿਆ ਹੈ। ਹੁਣ ਸਕੂਲਾਂ ਦੇ ਅੰਦਰ 8ਵੀਂ ਤੇ 9ਵੀਂ ਦੇ ਵਿਦਿਆਰਥੀਆਂ ਨੂੰ ਇੰਟ੍ਰੋਡਕਸ਼ਨ ਟੂ ਈ ਸੁਰੱਖਿਆ ਵਿਸ਼ੇ ਦੀ ਪੜ੍ਹਾਈ ਕਰਵਾਈ ਜਾਇਆ ਕਰੇਗੀ।

ਇੱਕ ਮੀਡੀਆ ਰਿਪੋਰਟ ਦੇ ਮੁਤਾਬਿਕ, ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਆਨਲਾਈਨ ਠੱਗੀ ਤੋਂ ਬਚਾਉਣ ਵਾਸਤੇ ਇਹ ਕਦਮ ਚੁੱਕਿਆ ਹੈ ਅਤੇ ਇਸ ਸਬੰਧੀ ਮਨਿਸਟਰੀ ਆਫ ਹੋਮ ਅਫੇਅਰਸ ਵੱਲੋਂ ਸਿਲੇਬਸ ਤਿਆਰ ਕੀਤਾ ਗਿਆ ਹੈ।

ਇਸ ਸਿਲੇਬਸ ਨੂੰ ਇੰਟ੍ਰੋਡਕਸ਼ਨ ਟੂ ਈ ਸੁਰੱਖਿਆ ਨਾਂ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਮੁਤਾਬਕ ਇਸ ਵਿਸ਼ੇ ਦੀ ਪੜ੍ਹਾਈ 8ਵੀਂ ਤੇ 9ਵੀਂ ਦੇ ਵਿਦਿਆਰਥੀਆਂ ਨੂੰ ਕਰਵਾਈ ਜਾਵੇਗੀ।

ਇਹ ਸਿਲੇਬਸ ਪਹਿਲੇ ਪੜਾਅ ਵਿਚ ਉਨ੍ਹਾਂ ਸਕੂਲਾਂ ਵਿਚ ਲਾਗੂ ਹੋਵੇਗਾ ਜਿਥੇ ਸਟੂਡੈਂਟਸ ਪੁਲਿਸ ਕੈਡੇਟ ਸਕੀਮ ਚੱਲ ਰਹੀ ਹੈ। ਇਹ ਸਿਲੇਬਸ ਵਿਭਾਗ ਵੱਲੋਂ ਉਨ੍ਹਾਂ ਮਾਸਟਰ ਟ੍ਰੇਨਰ ਨੂੰ ਵੀ ਮੁਹੱਈਆ ਕਰਵਾਇਆ ਗਿਆ ਹੈ।

ਜਿਨ੍ਹਾਂ ਨੇ ਪੁਲਿਸ ਕੈਡੇਟ ਸਕੀਮ ਵਿਚ ਸ਼ਾਮਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਫਿਲੌਰ ਤੋਂ ਟ੍ਰੇਨਿੰਗ ਲਈ ਹੈ ਤਾਂ ਕਿ ਉਹ ਚੰਗੇ ਤਰੀਕੇ ਨਾਲ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕਰ ਸਕਣ। ਖ਼ਬਰ ਸ੍ਰੋਤ- ਡੇਲੀ ਪੋਸਟ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments