Monday, April 22, 2024
No menu items!
HomeChandigarhSchool Timing Change in Punjab: ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ ਦਾ...

School Timing Change in Punjab: ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

 

School Timing Change in Punjab: ਸੂਬੇ ਦੇ ਸਾਰੇ ਸਕੂਲ ਹੁਣ ਸਾਢੇ 8 ਵਜੇ ਸਕੂਲ ਲੱਗਿਆ ਕਰਨਗੇ

ਪੰਜਾਬ ਨੈੱਟਵਰਕ, ਚੰਡੀਗੜ੍ਹ

School Timing Change in Punjab: ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲ ਜਾਵੇਗਾ।

ਸੂਬੇ ਦੇ ਸਾਰੇ ਸਕੂਲ ਹੁਣ ਸਾਢੇ 8 ਵਜੇ ਸਕੂਲ ਲੱਗਿਆ ਕਰਨਗੇ, ਜਦੋਂਕਿ ਛੁੱਟੀ ਢਾਈ ਵਜੇ ਹੋਇਆ ਕਰੇਗੀ। ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਮੌਸਮ ਵਿਚ ਤਬਦੀਲੀ ਦੇ ਚੱਲਦਿਆਂ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਜਾਣਕਾਰੀ ਲਈ ਦੱਸ ਦਈਏ ਕਿ, ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ ਸਾਢੇ 8 ਵਜੇ ਤੋਂ ਦੁਪਹਿਰ ਢਾਈ ਵਜੇ ਤੱਕ ਦਾ ਹੋਵੇਗਾ, ਜਦੋਂਕਿ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ 2:50 ਵਜੇ ਤੱਕ ਦਾ ਹੋਵੇਗਾ।

ਇਥੇ ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ, ਸੂਬਾ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਸਿੱਖਿਆ ਵਿਭਾਗ ਮੌਸਮ ਵਿਚ ਤਬਦੀਲੀ ਦੇ ਚੱਲਦਿਆਂ ਸਕੂਲੀ ਸਮੇਂ ਵਿਚ ਬਦਲਾਅ ਕਰਦਾ ਰਹਿੰਦਾ ਹੈ।

ਸੂਬੇ ਅੰਦਰ ਜਦੋਂ ਧੁੰਦ ਪੈ ਰਹੀ ਸੀ ਤਾਂ, ਸਮਾਂ 10 ਵਜੇ ਸਕੂਲ ਖੁੱਲ੍ਹਣ ਦਾ ਕੀਤਾ ਗਿਆ ਸੀ ਅਤੇ ਜਿਵੇਂ ਜਿਵੇਂ ਮੌਸਮ ਸਾਫ਼ ਹੋਇਆ ਤਾਂ, ਸਕੂਲੀ ਸਮੇਂ ਨੂੰ ਵੀ ਬਦਲ ਦਿੱਤਾ ਗਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments