Saturday, April 27, 2024
No menu items!
HomeChandigarhSchool timing Change in Punjab: ਪੰਜਾਬ ਦੇ ਸਕੂਲਾਂ ਦਾ ਇਸ ਦਿਨ ਤੋਂ...

School timing Change in Punjab: ਪੰਜਾਬ ਦੇ ਸਕੂਲਾਂ ਦਾ ਇਸ ਦਿਨ ਤੋਂ ਬਦਲੇਗਾ ਸਮਾਂ, ਜਾਣੋ ਕਿੰਨੇ ਵਜੇ ਲੱਗਿਆ ਕਰਨਗੇ ਸਕੂਲ

 

School timing Change in Punjab: ਇੱਕ ਅਪ੍ਰੈਲ ਤੋਂ ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਜਾ ਰਿਹੈ

ਪੰਜਾਬ ਨੈੱਟਵਰਕ, ਚੰਡੀਗੜ੍ਹ-

School timing Change in Punjab: ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਣ ਜਾ ਰਿਹਾ ਹੈ। ਦਰਅਸਲ, ਇੱਕ ਅਪ੍ਰੈਲ ਤੋਂ ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੀਆਂ ਸਿੱਖਿਆ ਵਿਭਾਗ ਦੇ ਵੱਲੋਂ ਤਿਆਰੀਆਂ ਖਿੱਚ ਲਈਆਂ ਗਈਆਂ ਹਨ। ਇੱਕ ਅਪ੍ਰੈਲ ਤੋਂ ਜਿਥੇ ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਵੇਗਾ, ਉਥੇ ਹੀ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਦਾ ਸਮਾਂ ਵੀ ਬਦਲ ਜਾਵੇਗਾ।

ਇਹ ਵੀ ਪੜ੍ਹੋ-Good News: ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਲਈ ਬਜਟ ਜਾਰੀ ਕਰਨ ਦੇ ਹੁਕਮ, ਪੜ੍ਹੋ ਪੱਤਰ

ਜਾਣਕਾਰੀ ਲਈ ਦੱਸ ਦਈਏ ਕਿ, ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦੋਂਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ।

ਇਹ ਵੀ ਪੜ੍ਹੋ-Holiday Alert: 26 ਮਾਰਚ ਦੀ ਛੁੱਟੀ ਦਾ ਐਲਾਨ, ਜਾਣੋ ਕਿੱਥੇ?

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।

ਇਥੇ ਦੱਸ ਦਈਏ ਕਿ, 28 ਮਾਰਚ 2024 ਨੂੰ ਸੂਬੇ ਦੇ ਕਰੀਬ 19000 ਸਕੂਲਾਂ ਦੇ ਵਿਚ ਅਧਿਆਪਕ-ਮਾਪੇ ਮਿਲਣੀ ਹੋਣ ਜਾ ਰਹੀ ਹੈ, ਜਿਥੇ ਨਤੀਜੇ ਵੀ ਐਲਾਨੇ ਜਾਣਗੇ। ਹਾਲਾਂਕਿ, ਵਿਭਾਗ ਨੇ ਤਾਂ 28 ਮਾਰਚ ਤੋਂ ਪਹਿਲਾਂ ਨਤੀਜੇ ਐਲਾਨਣ ਬਾਰੇ ਸਕੂਲਾਂ ਨੂੰ ਕਿਹਾ ਸੀ, ਪਰ ਚੋਣ ਜ਼ਾਬਤੇ ਕਾਰਨ ਲੱਗਦਾ ਹੈ ਕਿ, ਦੇਰੀ ਹੋ ਗਈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments