Friday, March 1, 2024
No menu items!
HomeEducationSchool Timing: ਪੰਜਾਬ ਦੇ ਸਕੂਲਾਂ ਦਾ ਬਦਲਿਆ ਜਾਵੇ ਸਮਾਂ! DTF ਨੇ ਸਰਕਾਰ...

School Timing: ਪੰਜਾਬ ਦੇ ਸਕੂਲਾਂ ਦਾ ਬਦਲਿਆ ਜਾਵੇ ਸਮਾਂ! DTF ਨੇ ਸਰਕਾਰ ਨੂੰ ਕਿਹਾ- ਹੱਢ ਚੀਰਵੀਂ ਠੰਡ ‘ਚ ਕੁੱਝ ਤਾਂ ਤਰਸ ਕਰੋ

 

School Timing: ਏਨੀ ਜ਼ਿਆਦਾ ਸਰਦੀ ਅਤੇ ਧੁੰਦ ਨੇ ਬੱਚਿਆਂ ਹੀ ਨਹੀਂ, ਬਲਕਿ ਵੱਡਿਆਂ ਨੂੰ ਵੀ ਕੀਤਾ ਹਾਲੋਂ-ਬੇਹਾਲ

ਦਲਜੀਤ ਕੌਰ, ਚੰਡੀਗੜ੍ਹ-

School Timing: ਇਨ੍ਹਾਂ ਦਿਨਾਂ ਵਿੱਚ ਪੈ ਰਹੀ ਹੱਡ-ਚੀਰਵੀਂ ਠੰਢ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਕਰਨ ਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਮੰਗ ਕੀਤੀ ਹੈ। ਜਿਕਰਯੋਗ ਹੈ ਕੇ ਸਰਕਾਰੀ ਸਕੂਲਾਂ ਵਿੱਚ ਇਸ ਸਮੇਂ ਰੋਜਾਨਾ ਤਿੰਨ ਘੰਟੇ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਹੀ ਚੱਲ ਰਹੀਆਂ ਹਨ।

ਇਸ ਸੰਬੰਧੀ ਜ਼ਾਰੀ ਬਿਆਨ ਜ਼ਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਇਸ ਸਾਲ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਸਰਦੀ ਪੈ ਰਹੀ ਹੈ ਜਿਸ ਕਾਰਣ ਕਈ ਦਿਨਾਂ ਤੋਂ ਸੂਰਜ ਨਾ ਨਿਕਲਣ ਕਾਰਣ ਧੁੰਦ, ਕੋਹਰਾ ਅਤੇ ਸੀਤ-ਲਹਿਰ ਦਾ ਪ੍ਰਕੋਪ ਸਿਖਰਾਂ ਉੱਤੇ ਹੈ।

ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਕਿਹਾ ਕਿ, ਏਨੀ ਜ਼ਿਆਦਾ ਸਰਦੀ ਅਤੇ ਧੁੰਦ ਨੇ ਬੱਚਿਆਂ ਹੀ ਬਲਕਿ ਵੱਡਿਆਂ ਨੂੰ ਵੀ ਹਾਲੋਂ-ਬੇਹਾਲ ਕੀਤਾ ਹੋਇਆ ਹੈ। ਪੰਜਾਬ ਵਿੱਚ ਕਈ ਜਗ੍ਹਾ ਪਾਰਾ ਮਨਫ਼ੀ ਦੇ ਨੇੜੇ ਚੱਲ ਰਿਹਾ ਹੈ। ਅੱਤ ਠੰਢ ਅਤੇ ਧੁੰਦ ਦੇ ਇਸ ਮੌਸਮ ਵਿੱਚ ਬੱਚਿਆਂ ਦਾ ਸਵੇਰੇ ਤਿਆਰ ਹੋ ਕੇ ਸਕੂਲ ਪੁੱਜਣਾ ਬਹੁਤ ਹੀ ਮੁਸ਼ਕਿਲ ਹੋਇਆ ਪਿਆ ਹੈ।

ਧੁੰਦ ਦੇ ਚਲਦਿਆਂ ਹੋਣ ਵਾਲੇ ਹਾਦਸਿਆਂ ਕਾਰਣ ਕਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਸਕੂਲਾਂ ਵਿੱਚ ਠੰਢ ਤੋਂ ਬਚਣ ਦੇ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਹਨ। ਬਾਅਦ ਦੁਪਹਿਰ ਹੀ ਇੱਕਦਮ ਧੁੰਦ ਦੀ ਚਾਦਰ ਆਲੇ-ਦੁਆਲ਼ੇ ਨੂੰ ਆਪਣੀ ਲਪੇਟ ਵਿੱਚ ਲੈ ਲੈਂਦੀ ਹੈ ਅਤੇ ਬੱਚਿਆਂ ਦਾ ਸਕੂਲਾਂ ਤੋਂ ਵਾਪਿਸ ਘਰ ਜਾਣਾ ਵੀ ਮੁਸ਼ਕਿਲ ਹੋ ਜਾਂਦਾ ਹੈ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਗਪਾਲ ਬੰਗੀ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲ, ਜਸਵਿੰਦਰ ਔਜਲਾ ਅਤੇ ਰਘਬੀਰ ਭਵਾਨੀਗੜ੍ਹ, ਸੰਯੁਕਤ ਸਕੱਤਰਾਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਕੁਲਵਿੰਦਰ ਜੋਸ਼ਨ ਅਤੇ ਦਲਜੀਤ ਸਫੀਪੁਰ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਰੁਪਿੰਦਰ ਗਿੱਲ, ਸਹਾਇਕ ਵਿੱਤ ਸਕੱਤਰ ਤੇਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਪੰਜਾਬ ਸਰਕਾਰ ਤੋਂ ਇਸ ਅੱਤ ਦੀ ਸਰਦੀ, ਧੁੰਦ ਅਤੇ ਸੀਤ ਲਹਿਰ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਐੱਲ.ਕੇ.ਜੀ. ਤੋਂ ਬਾਹਰਵੀਂ ਤੱਕ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦਾ ਸਮਾਂ 31 ਜਨਵਰੀ 2024 ਤੱਕ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਕਰਨ ਦੀ ਮੰਗ ਕੀਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments