Tuesday, May 21, 2024
No menu items!
HomeChandigarhSecond list of Candidates in AAP Punjab: AAP ਪੰਜਾਬ 'ਚ ਉਮੀਦਵਾਰਾਂ ਦੀ...

Second list of Candidates in AAP Punjab: AAP ਪੰਜਾਬ ‘ਚ ਉਮੀਦਵਾਰਾਂ ਦੀ ਦੂਜੀ ਲਿਸਟ ਅਗਲੇ ਹਫ਼ਤੇ ਕਰ ਸਕਦੀ ਜਾਰੀ- ਸੂਤਰ

 

Second list of Candidates in AAP Punjab: ਆਨੰਦਪੁਰ ਸਾਹਿਬ ਤੋਂ ਪਾਰਟੀ ਦੇ ਟਕਸਾਲੀ ਆਗੂ ਜਾਂ ਵਰਕਰ ਨੂੰ ਟਿਕਟ ਦਿੱਤੇ ਜਾਣ ਦੀ ਸੰਭਾਵਨਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

Second list of Candidates in AAP Punjab: ਆਮ ਆਦਮੀ ਪਾਰਟੀ ਪੰਜਾਬ ਦੇ ਲਈ ਉਮੀਦਵਾਰਾਂ ਦੀ ਅਗਲੇ ਹਫ਼ਤੇ ਦੂਜੀ ਲਿਸਟ ਜਾਰੀ ਕਰ ਸਕਦੀ ਹੈ। ਦੱਸ ਦਈਏ ਕਿ, ਆਪ 8 ਉਮੀਦਵਾਰਾਂ ਦੀ ਪਹਿਲਾਂ ਲਿਸਟ ਜਾਰੀ ਕਰ ਚੁੱਕੀ ਹੈ।

ਜਿਨ੍ਹਾਂ ਦੇ ਵਿਚੋਂ ਇੱਕ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਿਆ ਹੈ, ਜਿਸ ਨੂੰ ਹੁਣ ਭਾਜਪਾ ਨੇ ਜਲੰਧਰ ਤੋਂ ਹੀ ਉਮੀਦਵਾਰ ਬਣਾਇਆ ਹੈ।

ਇਹ ਵੀ ਪੜ੍ਹੋ-School timing Change in Punjab: ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ, ‘ਆਪ’ ਵੱਲੋਂ ਪਹਿਲਾਂ ਦੂਜੇ ਗੇੜ ਵਿਚ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਣਾ ਸੀ ਪਰ ਹੁਣ ਪਾਰਟੀ ਕੁੱਲ ਤਿੰਨ ਗੇੜਾਂ ਵਿਚ ਉਮੀਦਵਾਰਾਂ ਦੇ ਨਾਮ ਨਸ਼ਰ ਕਰੇਗੀ।

ਸੂਤਰਾਂ ਅਨੁਸਾਰ AAP ਦੂਜੇ ਗੇੜ ਵਿੱਚ ਆਨੰਦਪੁਰ ਸਾਹਿਬ, ਹੁਸ਼ਿਆਰਪੁਰ ਤੇ ਫਿਰੋਜ਼ਪੁਰ ਦੀ ਸੀਟ ਤੋਂ ਉਮੀਦਵਾਰ ਐਲਾਨ ਸਕਦੀ ਹੈ। ਆਨੰਦਪੁਰ ਸਾਹਿਬ ਤੋਂ ਪਾਰਟੀ ਦੇ ਟਕਸਾਲੀ ਆਗੂ ਜਾਂ ਵਰਕਰ ਨੂੰ ਟਿਕਟ ਦਿੱਤੇ ਜਾਣ ਦੀ ਸੰਭਾਵਨਾ ਹੈ।

ਆਖਰੀ ਗੇੜ ਦੀ ਸੂਚੀ ਵਿਚ ਲੁਧਿਆਣਾ, ਗੁਰਦਾਸਪੁਰ ਅਤੇ ਜਲੰਧਰ ਦੇ ਉਮੀਦਵਾਰਾਂ ਦਾ ਐਲਾਨ ਹੋਵੇਗਾ। ਇਸੇ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਸਾਖੀ ਦੇ ਆਸ-ਪਾਸ ਜਾਰੀ ਕੀਤੀ ਜਾਵੇਗੀ। ਇਸ ਵਿਚ ਸੱਤ ਤੋਂ ਅੱਠ ਉਮੀਦਵਾਰਾਂ ਦਾ ਐਲਾਨ ਹੋ ਸਕਦਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments