ਸ਼ੁੱਕਰਵਾਰ, ਜੂਨ 14, 2024
No menu items!
HomeEducationPSEB Board Exams: PSEB ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਸੈਂਟਰਾਂ ਨੇੜੇ...

PSEB Board Exams: PSEB ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਸੈਂਟਰਾਂ ਨੇੜੇ ਧਾਰਾ 144 ਲਾਗੂ

 

PSEB Board Exams: ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਸੀ.ਆਰ.ਪੀ.ਸੀ. ਲਾਗੂ

ਪੰਜਾਬ ਨੈੱਟਵਰਕ, ਚੰਡੀਗੜ੍ਹ

PSEB Board Exams: ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਸਮੇਂ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਦਫ਼ਾ 144 ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ, ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਰਵਰੀ/ਮਾਰਚ 2024 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਸੀ.ਆਰ.ਪੀ.ਸੀ. ਲਾਗੂ ਕੀਤੀ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2024 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 13-02-2024 ਤੋਂ ਮਿਤੀ 30-3-2024 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਤ ਕੀਤੇ ਗਏ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਸੀ.ਆਰ.ਪੀ.ਸੀ. ਲਗਾਈ ਜਾਂਦੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES

Most Popular

Recent Comments