Saturday, April 13, 2024
No menu items!
HomePunjabPunjab 'ਚ ਸਨਸਨੀਖੇਜ਼ ਵਾਰਦਾਤ! ਨੌਜਵਾਨ ਅੰਮ੍ਰਿਤਪਾਲ ਵੱਲੋਂ ਆਪਣੀ ਮਾਂ, ਭਾਬੀ ਅਤੇ ਭਤੀਜੇ...

Punjab ‘ਚ ਸਨਸਨੀਖੇਜ਼ ਵਾਰਦਾਤ! ਨੌਜਵਾਨ ਅੰਮ੍ਰਿਤਪਾਲ ਵੱਲੋਂ ਆਪਣੀ ਮਾਂ, ਭਾਬੀ ਅਤੇ ਭਤੀਜੇ ਦਾ ਕਤਲ

 

Punjab : ਦੋਸ਼ੀ ਨੇ ਥਾਣੇ ‘ਚ ਆਤਮ ਸਮਰਪਣ ਕਰ ਦਿੱਤਾ

ਪੰਜਾਬ ਨੈੱਟਵਰਕ, ਅੰਮ੍ਰਿਤਸਰ-

Punjab ਦੇ ਅੰਮ੍ਰਿਤਸਰ ਦਿਹਾਤੀ ਖੇਤਰ ਦੇ ਪਿੰਡ ਝੰਡੇਰ ‘ਚ ਬੁੱਧਵਾਰ ਰਾਤ ਨੂੰ ਇਕ ਵਿਅਕਤੀ ਨੇ ਆਪਣੀ ਮਾਂ, ਭਰਜਾਈ ਅਤੇ ਭਤੀਜੇ ‘ਤੇ ਹਮਲਾ ਕਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਪਰ ਬਾਅਦ ‘ਚ ਉਸ ਨੇ ਥਾਣੇ ‘ਚ ਆਤਮ ਸਮਰਪਣ ਕਰ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਦਵਿੰਦਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਝੰਡੇਰ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਹਵਾਈ ਅੱਡੇ ’ਤੇ ਮਾਲ ਢੋਆ-ਢੁਆਈ ਦਾ ਕੰਮ ਕਰਦਾ ਸੀ ਪਰ ਇਨ੍ਹੀਂ ਦਿਨੀਂ ਉਹ ਘਰੇ ਹੀ ਰਹਿੰਦਾ ਸੀ। ਕਰੀਬ ਡੇਢ ਸਾਲ ਪਹਿਲਾਂ ਉਸ ਦੀ ਪਤਨੀ ਉਸ ਨੂੰ ਆਪਣੀਆਂ ਤਿੰਨ ਸਾਲ ਅਤੇ ਦਸ ਸਾਲ ਦੀਆਂ ਬੇਟੀਆਂ ਸਮੇਤ ਛੱਡ ਕੇ ਚਲੀ ਗਈ ਸੀ। ਪਤਨੀ ਅਤੇ ਬੇਟੀਆਂ ਦੇ ਜਾਣ ਤੋਂ ਬਾਅਦ ਉਹ ਮਾਨਸਿਕ ਤਣਾਅ ‘ਚ ਰਹਿਣ ਲੱਗਾ।

ਬੁੱਧਵਾਰ ਰਾਤ ਉਸਨੇ ਆਪਣੀ ਮਾਂ ਮਨਰੀਤ ਕੌਰ, ਭਰਜਾਈ ਅਵਰੀਤ ਕੌਰ ਅਤੇ ਭਤੀਜੇ ਸਮਰਾਥ ਸਿੰਘ ‘ਤੇ ਕਾਤਲਾਨਾ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਖੁਦ ਪੁਲਸ ਸਟੇਸ਼ਨ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ। ਐਸਪੀ ਹਰਿੰਦਰ ਸਿੰਘ ਗਿੱਲ ਨੇ ਮੁਲਜ਼ਮ ਦੇ ਆਤਮ ਸਮਰਪਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਨੂੰ ਲੱਗਦਾ ਹੈ ਕਿ ਕੋਈ ਵੀ ਉਸ ਨੂੰ ਚੰਗਾ ਨਹੀਂ ਸਮਝਦਾ। ਮਾਨਸਿਕ ਪ੍ਰੇਸ਼ਾਨੀ ਕਾਰਨ ਉਸ ਨੇ ਆਪਣੀ ਮਾਂ, ਭਰਜਾਈ ਅਤੇ ਭਤੀਜੇ ਦਾ ਕਤਲ ਕਰ ਦਿੱਤਾ।

ਐਸਪੀ ਨੇ ਦੱਸਿਆ ਕਿ ਮੁਲਜ਼ਮ ਦਾ ਵੱਡਾ ਭਰਾ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਉਸਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਝੰਡੇਰ ਥਾਣਾ ਇੰਚਾਰਜ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਆਪਣੀ ਮਾਂ, ਭਰਜਾਈ ਅਤੇ ਭਤੀਜੇ ਨਾਲ ਘਰ ਵਿੱਚ ਰਹਿੰਦਾ ਸੀ। ਕਤਲ ਦਾ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments