Friday, March 1, 2024
No menu items!
HomePunjabਕਾਂਗਰਸ ਨੂੰ ਝਟਕਾ: ਕਈ ਆਗੂ ਤੇ ਸਰਪੰਚ ਹੋਏ AAP 'ਚ ਸ਼ਾਮਲ

ਕਾਂਗਰਸ ਨੂੰ ਝਟਕਾ: ਕਈ ਆਗੂ ਤੇ ਸਰਪੰਚ ਹੋਏ AAP ‘ਚ ਸ਼ਾਮਲ

 

ਪਿੰਡ ਕਾਵਾਂਵਾਲੀ ਤੋਂ ਸਰਪੰਚ ਸਮੇਤ ਪੂਰੀ ਪੰਚਾਇਤ ਅਤੇ 8 ਪਰਿਵਾਰ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮੌਜੂਦਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵੇਖ ਲੋਕ ਜੁੜ ਰਹੇ ਆਮ ਆਦਮੀ ਪਾਰਟੀ ਨਾਲ- ਵਿਧਾਇਕ ਸਵਣਾ

ਪੰਜਾਬ ਨੈੱਟਵਰਕ, ਫਾਜ਼ਿਲਕਾ

ਪਿੰਡ ਕਾਵਾਂਵਾਲੀ ਤੋਂ ਸਰਪੰਚ ਸੀਮਾ ਰਾਣੀ ਪਤਨੀ ਰਮੇਸ਼ ਸਿੰਘ ਆਪਣੀ ਪੂਰੀ ਪੰਚਾਇਤ ਸਮੇਤ 8 ਪਰਿਵਾਰ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ| ਇਨ੍ਹਾਂ ਨੂੰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ|

ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਚੋਣਾਂ ਸਮੇ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰੇ ਕਰਨ ਚ ਕੋਈ ਕਮੀ ਨਹੀਂ ਛੱਡੀ ਜਾ ਰਹੀ|

ਉਨ੍ਹਾਂ ਕਿਹਾ ਕਿ 2022 ਵਿਚ ਸਰਕਾਰ ਦੇ ਆਉਣ ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਨੂੰ ਵੇਖਦਿਆਂ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ| ਵਿਧਾਇਕ ਸਵਣਾ ਨੇ ਕਿਹਾ ਕਿ ਪੰਜਾਬ ਸਰਕਾਰ ਪਾਰਟੀਬਾਜੀ ਤੋਂ ਉਪਰ ਉੱਠ ਕੇ ਲੋਕ ਭਲਾਈ ਕਾਰਜ ਕਰ ਰਹੀ ਹੈ|

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਲੋਕ ਹਿੱਤ ਸਕੀਮਾਂ ਚਲਾਈਆਂ ਜਾ ਰਹੀਆਂ ਹਨ| ਇਸ ਮੌਕੇ ਸਰਪੰਚ ਗੁਲਸ਼ੇਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਪ੍ਰਮਜੀਤ ਸਿੰਘ ਨੂਰਸ਼ਾਹ, ਸੁਰਿੰਦਰ ਕੰਬੋਜ ਬਲਾਕ ਪ੍ਰਧਾਨ, ਜਗਰੂਪ ਸਿੰਘ ਬਲਾਕ ਪ੍ਰਧਾਨ, ਜਰਨੈਲ ਸਿੰਘ ਕਾਵਾਂਵਾਲੀ, ਖੁਸ਼ਹਾਲ ਸਿੰਘ ਮੇਂਬਰ ਜਿਲ੍ਹਾ ਪ੍ਰੀਸ਼ਦ ਮੌਜੂਦ ਰਹੇ।

 

RELATED ARTICLES
- Advertisment -

Most Popular

Recent Comments