Saturday, April 27, 2024
No menu items!
HomeFashionSidhu Moosewala ਦੀ ਮਾਂ ਚਰਨ ਕੌਰ ਨੇ ਦਿੱਤਾ ਪੁੱਤ ਨੂੰ ਜਨਮ, ਪਿਤਾ...

Sidhu Moosewala ਦੀ ਮਾਂ ਚਰਨ ਕੌਰ ਨੇ ਦਿੱਤਾ ਪੁੱਤ ਨੂੰ ਜਨਮ, ਪਿਤਾ ਨੇ ਸ਼ੇਅਰ ਕੀਤੀ ਤਸਵੀਰ

 

Sidhu Moosewala ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਛੋਟੇ ਬੇਟੇ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ….ਸ਼ੁਭ ਦਾ ਛੋਟੇ ‘ਭਰਾ’

ਪੰਜਾਬ ਨੈੱਟਵਰਕ, ਚੰਡੀਗੜ੍ਹ

Sidhu Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਸੋਸ਼ਲ ਮੀਡੀਆ ‘ਤੇ ਦਿੱਤੀ।

ਇਸ ਦੌਰਾਨ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਪੁੱਤ ਦੇ ਜਨਮ ‘ਤੇ ਮਾਤਾ ਚਰਨ ਕੌਰ ਤੇ ਬਲਕੌਰ ਸਿੰਘ ਕੇਕ ਕੱਟ ਰਹੇ ਹਨ। ਇਹ ਵੀਡੀਓ ਹਸਪਤਾਲ ਦੀ ਹੈ।

ਪੁੱਤ ਦੇ ਜਨਮ 'ਤੇ ਮਾਤਾ ਚਰਨ ਕੌਰ ਤੇ ਬਲਕੌਰ ਸਿੰਘ ਨੇ ਕੱਟਿਆ ਕੇਕ, ਵੀਡੀਓ ਆਈ ਸਾਹਮਣੇ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਛੋਟੇ ਬੇਟੇ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

ਜਿੰਦਲ ਹਸਪਤਾਲ ਦੇ ਡਾਕਟਰਾਂ ਨੇ ਸੂਚਨਾ ਦਿੱਤੀ ਹੈ ਕਿ, ਸਵੇਰੇ 5:58 ਮਿੰਟ ਤੇ ਬੱਚੇ ਨੇ ਜਨਮ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਸੀ। ਸਾਲ 2022 ਵਿੱਚ ਉਸਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਅਜਿਹੇ ‘ਚ ਉਸ ਦੇ ਮਾਤਾ-ਪਿਤਾ ਨੇ ਪਰਿਵਾਰ ਦੇ ਵਾਰਸ ਦੀ ਖ਼ਾਤਰ ਆਈਵੀਐੱਫ ਤਕਨੀਕ ਰਾਹੀਂ ਗਰਭ ਧਾਰਨ ਕਰਨ ਦਾ ਫ਼ੈਸਲਾ ਕੀਤਾ ਸੀ।

ਸਿੱਧੂ ਮੂਸੇਵਾਲਾ-

 

View this post on Instagram

 

A post shared by @jindal.heart.ivf

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments