Tuesday, March 5, 2024
No menu items!
HomeChandigarhਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪ੍ਰੀਖਿਆਵਾਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਖ਼ਾਸ...

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪ੍ਰੀਖਿਆਵਾਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਖ਼ਾਸ ਸੁਨੇਹਾ, ਜਾਣੋ ਕੀ ਕਿਹਾ….!

 

Special message of Education Minister Harjot Singh Bains to students before the exams, know what he said….!

ਪੰਜਾਬ ਨੈੱਟਵਰਕ, ਫ਼ਰੀਦਕੋਟ 

Education Minister Harjot Bains – ਪ੍ਰੀਖਿਆਵਾਂ ਤੋਂ ਪਹਿਲਾਂ ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਭਾਸ਼ਾ ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਲੋਂ ਵਿਦਿਆਰਥੀਆਂ ਨੂੰ ਖ਼ਾਸ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਹੈ ਕਿ, ਇੱਕ ਵਿਚਾਰ ਮਨੁੱਖ ਦੀ ਜਿੰਦਗੀ ਬਦਲ ਸਕਦਾ ਹੈ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ, ਉਹ ਖੂਬ ਮੇਹਨਤ ਕਰਕੇ ਅੱਗੇ ਵਧਣ ਅਤੇ ਪੇਪਰਾਂ ਵਿਚ ਚੰਗੇ ਨੰਬਰ ਹਾਸਲ ਕਰਨ। ਉਨ੍ਹਾਂ ਕਿਹਾ ਕਿ, ਸੂਬਾ ਸਰਕਾਰ ਵਿਦਿਆਰਥੀਆਂ ਦੇ ਲਈ ਨਿੱਤ ਨਵੀਆਂ ਯੋਜਨਾਵਾਂ ਤਿਆਰ ਕਰ ਰਹੀ ਹੈ।

ਇਹ ਵੀ ਪੜ੍ਹੋ- IMD issues Cold Day Alert: ਮੌਸਮ ਵਿਭਾਗ ਪੰਜਾਬ ਨੇ ਜਾਰੀ ਕੀਤਾ ਯੈਲੋ ਅਲਰਟ!

ਉਨ੍ਹਾਂ ਨੇ ਅਧਿਆਪਕਾਂ ਨੂੰ ਵੀ ਖ਼ਾਸ ਕਿਹਾ ਕਿ, ਉਹ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਉਣ ਦਾ ਕੰਮ ਕਰਨ ਤਾਂ, ਜੋ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਣ ਅਤੇ ਸੂਬਾ ਫਿਰ ਤੋਂ ਸਿੱਖਿਆ ਵਿੱਚ ਨੰਬਰ ਵੰਨ ਬਣ ਸਕੇ।

ਹਰਜੋਤ ਬੈਂਸ ਨੇ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਵਿਖੇ ਕਿੱਕ ਸਟਾਰਟ ਅਵੈਅਰਨੈਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਉਨ੍ਹਾਂ ਬੱਚਿਆਂ ਤੇ ਨੌਜਵਾਨ ਵਰਗ ਨੂੰ ਅਜਿਹੀਆਂ ਕਈ ਉਦਾਹਰਨਾਂ ਦੇ ਕੇ ਜੀਵਨ ਵਿੱਚ ਕੁਝ ਨਵਾਂ ਅਤੇ ਨਵੇਕਲਾ ਕਰਨ ਲਈ ਪ੍ਰੇਰਿਤ ਕੀਤਾ।

ਹਰਜੋਤ ਬੈਂਸ ਨੇ ਆਪਣੀ ਤਕਰੀਰ ਸਾਂਝੀ ਕਰਦਿਆਂ ਬੱਚਿਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਹ ਜਿਸ ਕੰਮ ਵਿੱਚ ਵੀ ਦਿਲਚਸਪੀ ਰੱਖਦੇ ਹਨ ਉਸ ਕੰਮ ਨੂੰ ਪੂਰੀ ਜੀਅ ਜਾਨ ਨਾਲ ਦਿਨ ਰਾਤ ਮਿਹਨਤ ਕਰਕੇ ਸਫਲਤਾ ਦਾ ਟੀਚਾ ਹਾਸਿਲ ਕਰ ਸਕਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments