ਸ਼ੁੱਕਰਵਾਰ, ਜੂਨ 14, 2024
No menu items!
HomeEducationSpecial Training: ਸਿੱਖਿਆ ਮਹਿਕਮੇ ਦੇ ਹੁਕਮਾਂ 'ਤੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ੇਸ਼...

Special Training: ਸਿੱਖਿਆ ਮਹਿਕਮੇ ਦੇ ਹੁਕਮਾਂ ‘ਤੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ੇਸ਼ ਟਰੇਨਿੰਗ

 

Special Training: ਮਾਸਟਰ ਕੇਡਰ ਦਾ ਟਰੇਨਿੰਗ ਪ੍ਰੋਗਰਾਮ ਚਲਾਇਆ

ਪੰਜਾਬ ਨੈੱਟਵਰਕ, ਬਰਨਾਲਾ

ਸਿੱਖਿਆ ਵਿਭਾਗ ਅਤੇ ਐਸ.ਸੀ.ਈ.ਆਰ.ਟੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਅਧਿਆਪਕ ਸਪੈਸ਼ਲ ਟਰੇਨਿੰਗ (Special Training) ਪ੍ਰੋਗਰਾਮ ਸਫ਼ਲਤਾ ਪੂਰਵਕ ਚੱਲ ਰਹੇ ਹਨ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਈਟ ਪ੍ਰਿੰਸੀਪਲ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿੱਚ ਲੈਕਚਰਾਰ ਸਾਹਿਬਾਨ ਅਤੇ ਸਕੂਲ ਆਫ਼ ਐਮੀਂਨੇਂਸ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ ਬਰਨਾਲਾ ਵਿਖੇ ਮਾਸਟਰ ਕੇਡਰ ਦਾ ਟਰੇਨਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।

ਇਹਨਾਂ ਟਰੇਨਿੰਗ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲਾ ਅਫ਼ਸਰ ਬਰਜਿੰਦਰਪਾਲ ਸਿੰਘ ਵੱਲੋਂ ਵਿਜਿਟ ਕੀਤਾ ਜਾ ਰਿਹਾ ਹੈ। ਪ੍ਰਿੰਸੀਪਲ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਹਾਇਰ ਸੈਕੰਡਰੀ ਵਰਗ ਦੇ ਅੰਗਰੇਜ਼ੀ, ਇਤਿਹਾਸ ਅਰਥ ਸ਼ਾਸਤਰ, ਗਣਿਤ ਵਿਸ਼ਿਆਂ ਨਾਲ ਸੰਬੰਧਿਤ ਅਤੇ ਹਾਈ ਪੱਧਰ ਦੇ ਸਮਾਜਿਕ ਸਿੱਖਿਆ,ਗਣਿਤ ਅਤੇ ਹਿੰਦੀ ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਦੁਆਰਾ ਟਰੇਨਿੰਗ ਪ੍ਰਾਪਤ ਕੀਤੀ ਜਾ ਚੁੱਕੀ ਹੈ।

ਉਹਨਾਂ ਕਿਹਾ ਕਿ ਇਹਨਾਂ ਟਰੇਨਿੰਗ ਪ੍ਰੋਗਰਾਮਾਂ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਆਪਣੇ ਵਿਸ਼ਿਆਂ ਨੂੰ ਕਿਵੇਂ ਰੌਚਕ ਅਤੇ ਸਰਲ ਤਰੀਕੇ ਨਾਲ ਪੜ੍ਹਾਇਆ ਜਾਵੇ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਅਧਿਆਪਕ ਖੁਦ ਵੀ ਆਪਣੇ ਪੜ੍ਹਾਉਣ ਦੇ ਨਵੇਂ ਨਵੇਂ ਤਰੀਕੇ ਪ੍ਰੋਗਰਾਮ ਵਿੱਚ ਸਾਂਝਾ ਕਰਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਅਧਿਆਪਕ ਹੀ ਇਹਨਾਂ ਟ੍ਰੇਨਿੰਗ ਪ੍ਰੋਗਰਾਮਾਂ ਦਾ ਹਿੱਸਾ ਬਣਨਗੇ।

ਇਹਨਾਂ ਪ੍ਰੋਗਰਾਮਾਂ ਵਿੱਚ ਲੈਕਚਰਾਰ ਕਾਡਰ ਲਈ ਲੈਕਚਰਾਰ ਪਰਮਿੰਦਰ ਸਿੰਘ ਅਤੇ ਅਧਿਆਪਕ ਕਾਡਰ ਲਈ ਕਮਲਦੀਪ ਵੱਲੋਂ ਕੋਆਰਡੀਨੇਟਰ ਦੀ ਭੂਮਿਕਾ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ। ਉਹਨਾਂ ਬੇਹਤਰ ਪ੍ਰਬੰਧਾਂ ਲਈ ਪ੍ਰਿੰਸੀਪਲ ਹਰੀਸ਼ ਬਾਂਸਲ, ਪ੍ਰਿੰਸੀਪਲ ਵਿਨਸੀ ਜਿੰਦਲ, ਹੈਡ ਮਿਸਟਰੈਸ ਮੈਡਮ ਸੋਨੀਆ, ਸੀਐਚਟੀ ਗਿਆਨ ਕੌਰ ਅਤੇ ਰਿਸੋਰਸ ਪਰਸਨਜ ਦਾ ਧੰਨਵਾਦ ਕੀਤਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES

Most Popular

Recent Comments