Sunday, May 19, 2024
No menu items!
HomeChandigarhStudent Rape: ਵਿਦਿਆਰਥਣ ਨਾਲ ਬਲਾਤਕਾਰ ਦੇ ਮਾਮਲੇ 'ਚ ਵੱਡਾ ਐਕਸ਼ਨ! ਸਿੱਖਿਆ ਵਿਭਾਗ...

Student Rape: ਵਿਦਿਆਰਥਣ ਨਾਲ ਬਲਾਤਕਾਰ ਦੇ ਮਾਮਲੇ ‘ਚ ਵੱਡਾ ਐਕਸ਼ਨ! ਸਿੱਖਿਆ ਵਿਭਾਗ ਵੱਲੋਂ ਦੋ ਪ੍ਰੋਫ਼ੈਸਰ ਨੌਕਰੀ ਤੋਂ ਬਰਖ਼ਾਸਤ, ਪ੍ਰਿੰਸੀਪਲ ਨੂੰ ਵੀ ਅਹੁਦੇ ਤੋਂ ਹਟਾਇਆ

 

Student Rape: 27 ਮਾਰਚ 2024 ਨੂੰ ਕਾਲਜ ਦੇ ਕਲਾਸਰੂਮ ਵਿਚ ਵਾਪਰੀ ਸੀ ਸਮੂਹਿਕ ਬਲਾਤਕਾਰ ਦੀ ਘਟਨਾ

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ/ਪਟਿਆਲਾ :

Student Rape: ਪਟਿਆਲਾ ਦੇ ਨਾਭਾ ਵਿਚਲੇ ਸਰਕਾਰੀ ਰਿਪੁਦਮਨ ਕਾਲਜ ਵਿਚ ਇੱਕ ਵਿਦਿਆਰਥਣ ਦੇ ਨਾਲ ਸਮੂਹਿਕ ਬਲਾਤਕਾਰ ਮਾਮਲੇ ਵਿਚ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਮਹਿਮਕੇ ਨੇ ਵੱਡਾ ਐਕਸ਼ਨ ਕਰਦਿਆਂ ਹੋਇਆ ਦੋ ਪ੍ਰੋਫ਼ੈਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ, ਉਥੇ ਹੀ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਲਾਇਬ੍ਰੇਰੀਅਨ ਅਤੇ ਇੱਕ ਹੋਰ ਸਹਾਇਕ ਪ੍ਰੋਫ਼ੈਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਜਾਗਰਣ ਦੀ ਖ਼ਬਰ ਮੁਤਾਬਿਕ, ਉਕਤ ਘਟਨਾ ਦੀ ਜਾਂਚ ਸਬੰਧੀ ਪ੍ਰਿੰਸੀਪਲ ਸੈਕਟਰੀ ਉਚੇਰੀ ਸਿੱਖਿਆ ਵੱਲੋਂ ਸੁਮਨ ਲਤਾ ਪ੍ਰਿੰਸੀਪਲ ਗੌਰਮੈਂਟ ਕਾਲਜ ਲੁਧਿਆਣਾ, ਪ੍ਰਿੰਸੀਪਲ ਤਨਵੀਰ ਲਿਖਾਰੀ ਐੱਸਈਡੀ ਕਾਲਜ ਲੁਧਿਆਣਾ ਤੇ ਸਿਮਰਨਜੀਤ ਕੌਰ ਡਿਪਟੀ ਡੀਪੀਆਈ ਮੋਹਾਲੀ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ ਅਤੇ ਘਟਨਾ ਦੀ ਜਾਂਚ ਕਰ ਕੇ ਰਿਪੋਰਟ ਦੇਣ ਸਬੰਧੀ ਕਿਹਾ ਗਿਆ ਸੀ।

ਇਹ ਵੀ ਪੜ੍ਹੋ–Lady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਇਸ ਸਬੰਧੀ ਉਕਤ ਕਮੇਟੀ ਵੱਲੋਂ ਜਾਂਚ ਕਰਨ ਉਪਰੰਤ ਪ੍ਰਿੰਸੀਪਲ ਸੈਕਟਰੀ ਉਚੇਰੀ ਸਿੱਖਿਆ ਨੂੰ ਆਪਣੀ ਰਿਪੋਰਟ ਸੌਂਪੀ ਗਈ। ਰਿਪੋਰਟ ਦੇ ਆਧਾਰ ’ਤੇ ਪ੍ਰਿੰਸੀਪਲ ਸੈਕਟਰੀ ਨੇ ਪ੍ਰੋਫੈਸਰ ਨਰਿੰਦਰ ਸਿੰਘ ਤੇ ਪ੍ਰੋਫੈਸਰ ਕਰਨਪ੍ਰੀਤ ਕੌਰ ਨੂੰ ਬਰਖ਼ਾਸਤ ਕਰਨ, ਲਾਇਬੇ੍ਰਰੀਅਨ ਚਰਨਜੀਤ ਕੌਰ ਤੇ ਸਹਾਇਕ ਪ੍ਰੋਫੈਸਰ ਅਰਾਧਨਾ ਕਾਮਰਾ ਨੂੰ ਮੁਅੱਤਲ ਕਰਨ ਅਤੇ ਪ੍ਰਿੰਸੀਪਲ ਹਰਤੇਜ ਕੌਰ ਬੱਲ ਨੂੰ ਅਹੁਦੇ ਤੋਂ ਹਟਾਉਣ ਦਾ ਹੁਕਮ ਜਾਰੀ ਕੀਤਾ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਮਾਮਲਾ ਪੀੜਤਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਮੁਤਾਬਕ, ਰੋਜ਼ਾਨਾ ਵਾਂਗ ਉਹ 27 ਮਾਰਚ ਨੂੰ ਵੀ ਕਾਲਜ ਗਈ ਤੇ ਕੋਈ ਕਲਾਸ ਨਾ ਹੋਣ ਕਰ ਕੇ ਉਹ ਕਾਲਜ ਦੀ ਪਾਰਕ ’ਚ ਬੈਠੀ ਸੀ। ਇਸੇ ਦੌਰਾਨ ਦਵਿੰਦਰ ਸਿੰਘ ਉਸ ਕੋਲ ਆਇਆ ਤੇ ਉਸ ਨਾਲ ਜ਼ਰੂਰੀ ਗੱਲ ਕਰਨ ਦਾ ਕਹਿ ਕੇ ਕਮਰੇ ’ਚ ਲੈ ਗਿਆ ਜਿੱਥੇ ਪਹਿਲਾਂ ਹੀ ਦੋ ਮੁੰਡੇ ਮੌਜੂਦ ਸਨ।

ਕਮਰੇ ’ਚ ਦਾਖ਼ਲ ਹੁੰਦਿਆਂ ਹੀ ਇਕ ਮੁੰਡੇ ਨੇ ਕਮਰੇ ਦੇ ਦਰਵਾਜ਼ੇ ਦਾ ਕੁੰਡਾ ਲਾ ਦਿੱਤਾ ਤੇ ਦੂਜੇ ਨੇ ਉਸ ਦਾ ਮੂੰਹ ਬੰਦ ਕਰ ਦਿੱਤਾ। ਸ਼ਿਕਾਇਤਕਰਤਾ ਮੁਤਾਬਕ, ਉੱਥੇ ਤਿੰਨਾਂ ਨੇ ਉਸ ਨਾਲ ਜਬਰ ਜਨਾਹ ਕੀਤਾ।

ਇਹ ਵੀ ਪੜ੍ਹੋBank Holidays: ਮਈ ਮਹੀਨੇ ‘ਚ ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, ਪੜ੍ਹੋ ਛੁੱਟੀਆਂ ਦੀ ਲਿਸਟ

ਇਸ ਤੋਂ ਬਾਅਦ ਉਨ੍ਹਾਂ ਨੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਤੇ ਬਦਨਾਮ ਕਰਨ ਦੀਆਂ ਧਮਕੀਆਂ ਦਿੱਤੀਆਂ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦਕਿ ਕਾਲਜ ਪ੍ਰਬੰਧਕਾਂ ਵੱਲੋਂ ਵਰਤੀ ਗਈ ਲਾਪਰਵਾਹੀ ਸਬੰਧੀ ਉਚੇਰੀ ਸਿੱਖਿਆ ਪ੍ਰਮੁੱਖ ਸਕੱਤਰ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments