Monday, May 20, 2024
No menu items!
HomePunjabEmployee suicide: ਪੰਜਾਬ 'ਚ ਸਰਕਾਰੀ ਮੁਲਾਜ਼ਮ ਵੱਲੋਂ ਖੁਦਕੁਸ਼ੀ!

Employee suicide: ਪੰਜਾਬ ‘ਚ ਸਰਕਾਰੀ ਮੁਲਾਜ਼ਮ ਵੱਲੋਂ ਖੁਦਕੁਸ਼ੀ!

 

Employee suicide: ਜਲੰਧਰ ‘ਚ ਕਰਜ਼ਾਈ ਸਰਕਾਰੀ ਮੁਲਾਜ਼ਮ ਦੇ ਵਲੋਂ ਖੁਦਕੁਸ਼ੀ

ਪੰਜਾਬ ਨੈੱਟਵਰਕ, ਜਲੰਧਰ-

Employee suicide: ਕਿਸਾਨਾਂ ਸਮੇਤ ਅੱਜ ਹਰ ਵਰਗ ਕਰਜ਼ੇ ਦੀ ਮਾਰ ਹੇਠ ਹੈ। ਲੋੜਾਂ ਪੂਰੀਆਂ ਕਰਨ ਲਈ ਲਿਆ ਜਾਂਦਾ ਕਰਜ਼ ਜਦੋਂ ਇਨਸਾਨ ਤਾਰ ਨਹੀਂ ਪਾਉਂਦਾ ਤਾਂ, ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਜਾਂਦਾ ਹੈ ਅਤੇ ਬਹੁਤੇ ਕੇਸਾਂ ਵਿਚ ਤਾਂ, ਇਨਸਾਨ ਮੌਤ ਨੂੰ ਵੀ ਗਲੇ ਲਗਾ ਲੈਂਦਾ ਹੈ।

ਅਜਿਹੀ ਹੀ ਇਕ ਘਟਨਾ ਜਲੰਧਰ ਦੇ ਵਿਚ ਵਾਪਰੀ। ਜਲੰਧਰ ਵਿਚ ਕਰਜ਼ਾਈ ਸਰਕਾਰੀ ਮੁਲਾਜ਼ਮ ਦੇ ਵਲੋਂ ਖੁਦਕੁਸ਼ੀ ਕਰ ਲਈ ਗਈ। 40 ਸਾਲਾ ਬੌਬੀ ਮੁਲਾਜ਼ਮ ਨਗਰ ਨਿਗਮ ਜਲੰਧਰ ਵਿਚ ਸਰਕਾਰੀ ਸੀਵਰਮੈਨ ਵਜੋਂ ਤੈਨਾਤ ਸੀ।

ਇਹ ਵੀ ਪੜ੍ਹੋPunjab GP Fund: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀ ਫੰਡਾਂ ਬਾਰੇ ਸਪੱਸ਼ਟੀਕਰਨ! ਪੜ੍ਹੋ ਵਾਇਰਲ ਪੱਤਰ ਦੀ ਸਚਾਈ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਜ਼ਹਿਰੀਲੀ ਚੀਜ਼ ਨਿਗਲ ਕੇ ਬੌਬੀ ਨੇ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਇਹ ਹੈ ਕਿ, ਬੌਬੀ ਸਿਰ 4 ਲੱਖ ਦਾ ਕਰਜ਼ਾ ਸੀ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋElection duty : ਪੰਜਾਬ ‘ਚ 14000 ਅਧਿਆਪਕਾਂ ਦੀ ਲੱਗੀ ਚੋਣ ਡਿਊਟੀ! ਲੇਡੀ ਮੁਲਾਜ਼ਮਾਂ ਦੀ ਤੈਨਾਤੀ ਬਾਰੇ ਪੜ੍ਹੋ ਵੱਡੀ ਅਪਡੇਟ

ਲੰਘੀ ਰਾਤ ਉਹ ਦਾਣਾ ਮੰਡੀ ਨੇੜਿਓਂ ਬੇਹੋਸ਼ ਮਿਲਿਆ। ਜਿਵੇਂ ਹੀ ਇਸ ਦੀ ਸੂਚਨਾ ਪਰਿਵਾਰ ਵਾਲਿਆਂ ਨੂੰ ਲੱਗੀ ਤਾਂ, ਉਹ ਤੁਰੰਤ ਬੌਬੀ ਨੂੰ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਉਹਨੂੰ ਮ੍ਰਿਕਤ ਐਲਾਨ ਦਿੱਤਾ।

ਇਹ ਵੀ ਪੜ੍ਹੋ-Judges Breaking: ਪੰਜਾਬ ਦੇ 65 ਸੈਸ਼ਨ ਜੱਜਾਂ/ਐਡੀਸ਼ਨਲ ਸੈਸ਼ਨ ਜੱਜਾਂ ਦੇ ਤਬਾਦਲੇ, ਪੜ੍ਹੋ ਲਿਸਟ

ਦੂਜੇ ਪਾਸੇ, ਪੁਲਿਸ ਦੇ ਵਲੋਂ ਮ੍ਰਿਤਕ ਬੌਬੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਨੂੰ ਕਲਮਬੰਦ ਕੀਤਾ ਜਾ ਰਿਹਾ ਹੈ। ਪੁਲਿਸ ਦਾ ਦਾਅਵਾ ਹੈ ਕਿ, ਬੌਬੀ ਨੇ ਬੈਂਕ ਤੋਂ ਚਾਰ ਲੱਖ ਦਾ ਕਰਜ਼ ਲਿਆ ਸੀ, ਜਿਸਨੂੰ ਕਥਿਤ ਤੌਰ ਤੇ ਬੈਂਕ ਨੇ ਵਧਾ ਦਿੱਤਾ, ਜਿਸ ਕਾਰਨ ਬੌਬੀ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਹਨੇ ਇਸੇ ਦੁੱਖੋਂ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

 

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments