Tuesday, April 30, 2024
No menu items!
HomePunjabSukhbir Badal: ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਅਕਾਲੀ ਦਲ 'ਚ...

Sukhbir Badal: ਪੰਜਾਬ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਅਕਾਲੀ ਦਲ ‘ਚ ਸ਼ਾਮਲ

 

Sukhbir Badal: ਪ੍ਰੋ. ਸੁਮੇਰ ਸਿੰਘ ਸੀੜ੍ਹਾ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪਹਿਲਾਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਅਤੇ ਹੁਣ ਭਾਜਪਾ ਹੀ ਛੱਡ ਦਿੱਤੀ: ਸੁਖਬੀਰ ਬਾਦਲ

ਪੰਜਾਬ ਨੈੱਟਵਰਕ, ਪਟਿਆਲਾ

Sukhbir Badal: ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਿਆ ਜਦੋਂ ਭਾਜਪਾ ਦੇ ਸੂਬਾ ਐਗਜੈਕਟਿਵ ਮੈਂਬਰ ਪ੍ਰੋ. ਸੁਮੇਰ ਸਿੰਘ ਸੀੜਾ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਪ੍ਰੋ. ਸੁਮੇਰ ਸਿੰਘ ਸੀੜਾ ਦੀ ਰਿਹਾਇਸ਼ ਡਕਾਲਾ ਰੋਡ ਵਿਖੇ ਲਾਲ ਕੋਠੀ ਵਿਚ ਇੱਕ ਪ੍ਰਭਾਵਸ਼ਾਲੀ ਸਮਾਗਮ ਵਿਚ ਪਹੁੰਚ ਕੇ ਪ੍ਰੋ. ਸੀੜ੍ਹਾ ਨੂੰ ਅਧਿਕਾਰਤ ’ਤੇ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਨੂੰ ਸਨਮਾਨਤ ਕੀਤਾ।

ਇਹ ਵੀ ਪੜ੍ਹੋ-Punjab News: ਪੰਜਾਬ ਦੇ ਸਰਕਾਰੀ ਅਧਿਆਪਕ ਹੋਏ ਲੱਖਾਂ ਦੇ ਕਰਜ਼ਾਈ, ਸਰਕਾਰ ਵੱਲੋਂ ਪੈਸੇ ਜਾਰੀ ਨਾ ਹੋਣ ਤੇ ਸਕੂਲ ਮੁਖੀ ਪ੍ਰੇਸ਼ਾਨ

ਇਥੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰੋ. ਸੁਮੇਰ ਸਿੰਘ ਸੀੜ੍ਹਾ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਦੇ ਲਈ ਪਹਿਲਾਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਅਤੇ ਹੁਣ ਭਾਜਪਾ ਨੂੰ ਹੀ ਛੱਡ ਦਿੱਤਾ ਅਤੇ ਪੰਜਾਬੀ ਦੀਆਂ ਆਪਣੀ ਪਾਰਟੀ ਸ੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੁਮੱਚਾ ਪੰਜਾਬ ਹੀ ਇਹ ਮਹਿਸੂਸ ਕਰ ਰਿਹਾ ਹੈ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦੇ ਹਨ।

ਇਹ ਵੀ ਪੜ੍ਹੋਹੁਣ ਵਿਦਿਆਰਥਣਾਂ ਨੂੰ ਮਾਹਵਾਰੀ (Periods) ਦੌਰਾਨ ਮਿਲਣਗੀਆਂ ਛੁੱਟੀਆਂ! ਨੋਟੀਫਿਕੇਸ਼ਨ ਜਾਰੀ

ਉਨ੍ਹਾਂ ਕਿਹਾ ਕਿ ਪ੍ਰੋ. ਸੁਮੇਰ ਸਿੰਘ ਸੀੜ੍ਹਾ ਇਲਾਕੇ ਦੀ ਉਘੀ ਸਖਸ਼ੀਅਤ ਹਨ ਅਤੇ ਹਮੇਸ਼ਾ ਲੋਕ ਸੇਵਾ, ਵਾਤਾਵਰਣ ਨੂੰ ਬਚਾਉਣ ਅਤੇ ਆਮ ਲੋਕਾਂ ਦੀ ਮਦਦ ਵਿਚ ਲੱਗੇ ਰਹਿੰਦੇ ਹਨ। ਅਜਿਹੀਆਂ ਸ਼ਖਸੀਅਤਾਂ ਦਾ ਆਪਣੇ ਆਪ ਵਿਚ ਸਮਾਜ ਵਿਚ ਵਿਸ਼ੇਸ ਸਨਮਾਨਤ ਹੁੰਦਾ ਹੈ ਅਤੇ ਅੱਜ ਪ੍ਰੋ. ਸੁਮੇਰ ਸਿੰਘ ਸੀੜ੍ਹਾ ਦੇ ਅਕਾਲੀ ਦਲ ਵਿਚ ਸਾਮਲ ਹੋਣ ਨਾਲ ਪਾਰਟੀ ਮਜਬੂਤ ਹੋਈ ਹੈ, ਉਥੇ ਅੱਜ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਜੁਝਾਰੂ ਸਿਪਾਹੀ ਵੀ ਅਕਾਲੀ ਦਲ ਨਾਲ ਜੁੜ ਗਿਆ ਹੈ।

ਪ੍ਰੋ. ਸੁਮੇਰ ਸਿੰਘ ਸੀੜਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਿਰਫ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਨਿੱਜੀ ਸਵਾਰਥ ਦੇ ਲਈ ਅਕਾਲੀ ਦਲ ਵਿਚ ਸ਼ਾਮਲ ਨਹੀਂ ਹੋਏ ਸਗੋਂ ਪੰਜਾਬ ਦੇ ਹਿੱਤ ਦੀ ਰੱਖਿਆ ਲਈ ਅੱਜ ਇੱਕ ਮੁੱਠ ਅਤੇ ਇੱਕ ਜੁਟ ਹੋ ਕੇ ਲੜਾਈ ਲੜਨ ਦੀ ਲੋੜ ਹੈ ਅਤੇ ਉਹ ਲੜਾਈ ਅਕਾਲੀ ਦਲ ਹੀ ਲੜ ਸਕਦਾ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪੰਜਾਬੀਆਂ ਨੂੰ ਸਾਰੇ ਭੇਦਭਾਵ ਤਿਆਗ ਕੇ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਿਹਾ ਕਿ ਬਦਲਾਅ ਦੇ ਨਾਮ ’ਤੇ ਵੋਟਾਂ ਮੰਗਣ ਵਾਲਿਆਂ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਦੂਜੇ ਪਾਸੇ ਮਹਿਲਾਂ ਵਾਲੇ ਹਨ ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਪੰਜ ਸਾਲ ਮੁੰਹ ਹੀ ਨਹੀਂ ਦਿਖਾਇਆ ਅਤੇ ਕੋਰੋਨਾ ਵਰਗੀ ਮਹਾਂਮਾਰੀ ਵਿਚ ਲੋਕਾਂ ਛੱਡ ਕੇ ਹੀ ਭੱਜ ਗਏ ਸਨ। ਮੰਚ ਦਾ ਸੰਚਾਲਨ ਅਕਾਸ ਬੋਕਸਰ, ਹੈਪੀ ਲੋਹਟ ਵਾਲਮੀਕਿਨ ਅਤੇ ਸੁਖਬੀਰ ਸਨੋਰ ਨੇ ਕੀਤਾ। ਪ੍ਰੋ. ਸੀੜਾ ਨੇ ਪਾਰਟੀ ਪ੍ਰਧਾਨ ਨੂੰ ਚਾਂਦੀ ਦੀ ਤੱਕੜੀ ਦੇ ਕੇ ਸਨਮਾਨਤ ਕੀਤਾ।

ਪ੍ਰੋ. ਸੁਮੇਰ ਸਿੰਘ ਸੀੜਾ ਬਣੇ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਪ੍ਰੋ ਸੁਮੇਰ ਸਿੰਘ ਸੀੜਾ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਪਾਰਟੀ ਨਾਲ ਪੰਜਾਬ ਦੇ ਹਿੱਤਾਂ ਪ੍ਰਤੀ ਸੁਚੇਤ ਆਗੂਆਂ ਦਾ ਜੁੜਨਾ ਸ਼ੁਭ ਸੰਕੇਤ ਹੈ। ਪ੍ਰੋ. ਸੁਮੇਰ ਸਿੰਘ ਸੀੜਾ ਨੇ ਵੀ ਪਾਰਟੀ ਪ੍ਰਧਾਨ ਦਾ ਜਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਉਹ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਪਾਰਟੀ ਜਿਥੇ ਵੀ ਡਿਉਟੀ ਲਗਾਏਗੀ ਉਸ ’ਤੇ ਪੁਰਾ ਪਹਿਰਾ ਦੇਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments