Friday, May 3, 2024
No menu items!
HomeEducationTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

Teacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

 

Teacher Accident: ਕੀਰਤੀ ਡੀਸੀਐਮ ਪ੍ਰੈਜ਼ੀਡੈਂਸੀ ਸਕੂਲ ‘ਚ ਪੜ੍ਹਾਉਂਦੀ ਹੈ…

ਪੰਜਾਬ ਨੈੱਟਵਰਕ, ਲੁਧਿਆਣਾ-

Teacher Accident: ਲੁਧਿਆਣਾ ਦੇ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇੱਕ ਅਧਿਆਪਕਾ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਦੱਸਿਆ ਜਾ ਰਿਹਾ ਹੈ ਕਿ, ਇਹ ਹਾਦਸਾ ਲੁਧਿਆਣਾ ਦੇ ਵਰਧਮਾਨ ਚੌਂਕ ਨੇੜੇ ਵਾਪਰਿਆ। ਅਧਿਆਪਕਾ ਦੀ ਪਛਾਣ ਕੀਰਤੀ ਅਰੋੜਾ ਵਜੋਂ ਹੋਈ ਹੈ। ਕੀਰਤੀ ਦਾ ਵਿਆਹ ਕਰੀਬ ਚਾਰ ਸਾਲ ਪਹਿਲਾਂ ਹੋਇਆ ਹੈ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਦੱਸਿਆ ਜਾ ਰਿਹਾ ਹੈ ਕਿ, ਸਕੂਟੀ ਤੇ ਸਵਾਰ ਹੋ ਕੇ ਅਧਿਆਪਕਾ ਜਾ ਰਹੀ ਸੀ ਤਾਂ, ਇਸੇ ਦੌਰਾਨ ਹੀ ਜਦੋਂ ਉਹ ਵਰਧਮਾਨ ਚੌਕ ਕੋਲ ਪਹੁੰਚੀ ਤਾਂ, ਇੱਕ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਹ ਟੱਕਰ ਇੰਨੀਂ ਭਿਆਨਕ ਸੀ ਕਿ, ਉਹਦੇ ਹੱਥਾਂ ਪੈਰਾਂ ਤੇ ਟਿੱਪਰ ਚੜ ਗਿਆ ਅਤੇ ਅਧਿਆਪਕਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ।

ਇਹ ਵੀ ਪੜ੍ਹੋElection duty: ਅਧਿਆਪਕਾਂ /ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਧਿਆਨ ‘ਚ ਰੱਖ ਕੇ ਲਗਾਈਆਂ ਜਾਣ ਚੋਣ ਡਿਊਟੀਆਂ: DTF

ਕੀਰਤੀ ਦੇ ਪਰਿਵਾਰ ਵਾਲਿਆਂ ਦੀ ਮੰਨੀਏ ਤਾਂ, ਕੀਰਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਡਾਕਟਰਾਂ ਵਲੋਂ ਉਹਦੇ ਦਿਮਾਗ ਸਮੇਤ ਸਰੀਰ ਦੀ ਸਕੈਨਿੰਗ ਕੀਤੀ ਜਾ ਰਹੀ ਹੈ।

ਹਾਲਾਂਕਿ ਡਾਕਟਰਾਂ ਵਲੋਂ ਕੀਰਤੀ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ, ਕੀਰਤੀ ਡੀਸੀਐਮ ਪ੍ਰੈਜ਼ੀਡੈਂਸੀ ਸਕੂਲ ‘ਚ ਪੜ੍ਹਾਉਂਦੀ ਹੈ ਅਤੇ ਉਹ ਫਤਿਹਗੰਜ ਮੁਹੱਲਾ ਦੀ ਰਹਿਣ ਵਾਲੀ ਹੈ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਹ ਵੀ ਪੜ੍ਹੋUnemployed Teachers: ਧੌਲੇ ਆ ਚੱਲੇ, ਹੁਣ ਤਾਂ ਨਿਯੁਕਤੀ ਪੱਤਰ ਦੇ ਦਿਓ! 2364 ਬੇਰੁਜ਼ਗਾਰ ਅਧਿਆਪਕਾਂ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments