Saturday, April 20, 2024
No menu items!
HomeEducationTeacher Death: ਸਰਕਾਰੀ ਅਧਿਆਪਕਾ ਦੀ ਸ਼ੱਕੀ ਹਾਲਾਤਾਂ 'ਚ ਮੌਤ

Teacher Death: ਸਰਕਾਰੀ ਅਧਿਆਪਕਾ ਦੀ ਸ਼ੱਕੀ ਹਾਲਾਤਾਂ ‘ਚ ਮੌਤ

 

Teacher Death: ਪੁਲਿਸ ਵੱਲੋਂ ਅਧਿਆਪਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ

ਰੋਹਿਤ ਗੁਪਤਾ, ਗੁਰਦਾਸਪੁਰ

Teacher Death: ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਨੇੜੇ ਸੜਕ ‘ਤੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਬੇਹੋਸ਼ੀ ਦੀ ਹਾਲਤ ‘ਚ ਮਿਲੀ, ਜਿਸ ਨੂੰ ਲੋਕਾਂ ਨੇ ਚੁੱਕ ਕੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਬਲਜੀਤ ਕੌਰ (38) ਪਤਨੀ ਸਵ. ਹਰਜਿੰਦਰ ਸਿੰਘ ਵਾਸੀ ਰਾਮ ਦਾਸ ਕਲੋਨੀ, ਸਾਹਮਣੇ ਸਰਕਾਰੀ ਆਈ.ਟੀ.ਆਈ ਗੁਰਦਾਸਪੁਰ ਵਜੋਂ ਹੋਈ ਹੈ।

ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ, ਹੋ ਸਕਦਾ ਹੈ ਕਿ ਕਿਸੇ ਵਾਹਨ ਨੇ ਬਲਜੀਤ ਕੌਰ ਨੂੰ ਟੱਕਰ ਮਾਰ ਦਿੱਤੀ ਹੋਵੇ। ਫਿਲਹਾਲ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਵੱਲੋਂ ਅਧਿਆਪਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।

ਮ੍ਰਿਤਕ ਦੇ ਪਿਤਾ ਤੀਰਥ ਸਿੰਘ ਨੇ ਦੱਸਿਆ ਕਿ ਉਸਦੀ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕਾ ਸੀ। ਸ਼ੁੱਕਰਵਾਰ ਨੂੰ ਉਹ ਆਪਣੇ ਪੇਕੇ ਪਿੰਡ ਨਵਾਂ ਸ਼ਾਲਾ ਆਈ ਸੀ ਅਤੇ ਸ਼ਨੀਵਾਰ ਸਵੇਰੇ ਕਰੀਬ 7.30 ਵਜੇ ਉਹ ਨਵਾਂ ਸ਼ਾਲਾ ਤੋਂ ਆਪਣੇ ਸਕੂਲ ਪਿੰਡ ਮਚਲੇ ਲਈ ਚਲੀ ਗਈ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਬਲਜੀਤ ਕੌਰ ਪਿੰਡ ਭੁੱਲੇਚੱਕ ਕੋਲ ਸੜਕ ’ਤੇ ਪਈ ਹੈ। ਅਸੀਂ ਮੌਕੇ ‘ਤੇ ਪਹੁੰਚੇ ਅਤੇ ਉਸਨੂੰ ਸਿਵਲ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਤੀਰਥ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਦਾ ਪਤੀ ਫੌਜ ਵਿੱਚ ਸੀ, ਕਰੀਬ ਦੋ ਸਾਲ ਪਹਿਲਾਂ ਜਦੋਂ ਉਹ ਛੁੱਟੀ ’ਤੇ ਘਰ ਆ ਰਿਹਾ ਸੀ ਤਾਂ ਰਸਤੇ ਵਿੱਚ ਟਰੇਨ ਦੀ ਲਪੇਟ ਵਿੱਚ ਆਉਣ ਨਾਲ ਉਸ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਹੁਣ ਕੇਵਲ ਬਲਜੀਤ ਕੌਰ ਹੀ ਆਪਣੇ ਤਿੰਨ ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੀ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments