Friday, April 19, 2024
No menu items!
HomeEducationTeacher News: ਪੰਜਾਬ ਸਰਕਾਰ ਦਾ ਖਜਾਨਾ ਅਧਿਆਪਕਾਂ ਲਈ ਖਾਲੀ! ਹਜ਼ਾਰਾਂ ਅਧਿਆਪਕ ਤਨਖਾਹਾਂ...

Teacher News: ਪੰਜਾਬ ਸਰਕਾਰ ਦਾ ਖਜਾਨਾ ਅਧਿਆਪਕਾਂ ਲਈ ਖਾਲੀ! ਹਜ਼ਾਰਾਂ ਅਧਿਆਪਕ ਤਨਖਾਹਾਂ ਤੋਂ ਵਾਂਝੇ- DTF

 

Teacher News: ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਜ਼ਿਲ੍ਹੇ ਸਮੇਤ ਪੰਜਾਬ ਦੇ ਹਜ਼ਾਰਾਂ ਅਧਿਆਪਕ ਫਰਵਰੀ ਦੀਆਂ ਤਨਖਾਹਾਂ ਤੋਂ ਵਾਂਝੇ

ਪੰਜਾਬ ਨੈੱਟਵਰਕ, ਚੰਡੀਗੜ੍ਹ-

Teacher News: “ਦੂਜੀਆਂ ਸਰਕਾਰਾਂ ਦੇ ਵਿੱਤ ਮੰਤਰੀਆਂ ਨੂੰ ਖਾਲੀ ਪੀਪਾ ਮੰਤਰੀ ਦਾ ਲਕਬ ਦੇਣ ਵਾਲੇ ਅਤੇ ‘ਆਪ’ ਦੀ ਸਰਕਾਰ ਦੇ ਸਮੇਂ ਖਜਾਨਾ ਭਰਿਆ ਹੋਣ ਦੇ ਦਾਅਵੇ ਕਰਨ ਵਾਲੇ ਪੰਜਾਬ ਦੇ ਮੌਜੂਦਾ ਮੁੱਖ-ਮੰਤਰੀ ਭਗਵੰਤ ਮਾਨ ਦੇ ਇਸ ਦਾਅਵੇ ਦੀ ਇਸ ਵਾਰ ਪੂਰੀ ਤਰ੍ਹਾਂ ਫੂਕ ਨਿੱਕਲ ਗਈ ਹੈ।

ਕਿਉਂਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਵਿੱਤੀ ਮੰਦਹਾਲੀ ਦਾ ਹਵਾਲਾ ਦੇ ਕੇ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਫਰਵਰੀ ਮਹੀਨੇ ਦੀ ਤਨਖਾਹ ਦੇਣ ਲਈ ਥੁੜਦਾ ਬਜਟ ਜਾਰੀ ਕਰਨ ‘ਤੇ ਅਤੇ ਇੱਥੋਂ ਤੱਕ ਕਿ ਪਿਆ ਬਜਟ ਖਰਚ ਕਰਨ ‘ਤੇ ਪਾਬੰਦੀ ਲਾ ਰੱਖੀ ਹੈ।”

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਕੀਤਾ। ਉਹਨਾਂ ਕਿਹਾ ਕਿ ਸਿੱਖਿਆ ਨੂੰ ਆਪਣੀ ਪਹਿਲ ਦੱਸਣ ਵਾਲੀ ਸਰਕਾਰ ਦਾ ਅਧਿਆਪਕਾਂ ਨੂੰ ਮਾਰਚ ਦੇ 22 ਦਿਨ ਲੰਘਣ ‘ਤੇ ਵੀ ਫਰਵਰੀ ਦੀ ਤਨਖਾਹ ਨਾ ਦੇਣਾ ਸ਼ਰਮਨਾਕ ਹੈ।

ਤਨਖਾਹ ਤੋਂ ਵਾਂਝੇ ਅਧਿਆਪਕਾਂ ਵਿੱਚ ਬਹੁਗਿਣਤੀ ਅਧਿਆਪਕ ਪ੍ਰਾਇਮਰੀ ਕੇਡਰ ਨਾਲ ਸਬੰਧ ਰਖਦੇ ਹਨ। ਸਵਾਲ ਹੈ ਕਿ ਵਿੱਤੀ ਮੁਸ਼ਕਲਾਂ ਦੇ ਝੰਬੇ ਅਧਿਆਪਕ ਕਿਸ ਤਰ੍ਹਾਂ ਬੱਚਿਆਂ ਨੂੰ ਪੜ੍ਹਾਉਣ ਵਿੱਚ ਇਨਸਾਫ ਕਰ ਪਾਉਣਗੇ? ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਨ ਔਜਲਾ ਅਤੇ ਮੀਤ ਪ੍ਰਧਾਨ ਸੁਖਵਿੰਦਰ ਸੁੱਖੀ ਨੇ ਕਿਹਾ ਕਿ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਦੇ ਅਧਿਆਪਕ ਵੀ ਤਨਖਾਹ ਤੋਂ ਸੱਖਣੇ ਹਨ। ਆਪਣੇ ਜ਼ਰੂਰੀ ਖਰਚਿਆਂ ਨੂੰ ਪੂਰਾ ਕਰਨ ਲਈ ਅਧਿਆਪਕ ਪੈਸੇ ਉਧਾਰ ਮੰਗਣ ਨੂੰ ਮਜ਼ਬੂਰ ਹੋਏ ਪਏ ਹਨ।

ਵਿੱਤ ਸਕੱਤਰ ਜਸਵਿੰਦਰ ਬਠਿੰਡਾ,ਜਥੇਬੰਦਕ ਸਕੱਤਰ ਕਰਨੈਲ ਚਿੱਟੀ ਅਤੇ ਪ੍ਰੈਸ ਸਕੱਤਰ ਲਖਵੀਰ ਹਰੀਕੇ ਨੇ ਕਿਹਾ ਕਿ ਡਾਇਰੈਕਟਰ ਸਕੂਲ ਸਿੱਖਿਆ (ਐ.ਸਿੱ.) ਦੇ ਦਫ਼ਤਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਮੱਸਿਆ ਵਿੱਤ ਵਿਭਾਗ ਵੱਲੋਂ ਹੱਲ ਕੀਤੀ ਜਾਣੀ ਹੈ।

ਆਗੂਆਂ ਨੇ ਕਿਹਾ ਕਿ ਜਥੇਬੰਦੀ ਇਸ ਮਸਲੇ ‘ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਸ ਮੁਜਾਹਰੇ ਕਰ ਚੁੱਕੀ ਹੈ ਪ੍ਰੰਤੂ ਪੰਜਾਬ ਸਰਕਾਰ ਦੇ ਕੰਨ ‘ਤੇ ਜੂੰਅ ਨਹੀਂ ਸਰਕੀ ਹੈ। ਇਸ ਤਰ੍ਹਾਂ ਲੱਗਦਾ ਹੈ ਜਿਵੇਂ ਸਰਕਾਰ ਨੂੰ ਅਧਿਆਪਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਲਾਗਾ-ਦੇਗਾ ਹੀ ਨਹੀਂ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਜਲਦੀ ਇਸ ਸਮੱਸਿਆ ਦਾ ਹੱਲ ਨਹੀਂ ਕਰਦੀ ਤਾਂ ਜਥੇਬੰਦੀ ਵੱਡੇ ਪੱਧਰ ‘ਤੇ ਜਥੇਬੰਦਕ ਐਕਸ਼ਨ ਕਰੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments