Saturday, April 13, 2024
No menu items!
HomeEducationTeacher News: ਅਧਿਆਪਕਾਂ ਦੀਆਂ ਤਨਖਾਹਾਂ 'ਤੇ ਲਾਈ ਰੋਕ ਤੁਰੰਤ ਹਟਾਈ ਜਾਵੇ: DTF

Teacher News: ਅਧਿਆਪਕਾਂ ਦੀਆਂ ਤਨਖਾਹਾਂ ‘ਤੇ ਲਾਈ ਰੋਕ ਤੁਰੰਤ ਹਟਾਈ ਜਾਵੇ: DTF

 

Teacher News: ਵੱਖ ਵੱਖ ਜ਼ਿਲ੍ਹਿਆਂ ਦੇ ਹਜ਼ਾਰਾਂ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਤੋਂ ਵਾਂਝੇ, ਅਧਿਆਪਕਾਂ ਸਾਹਮਣੇ ਕਰਜ਼ਿਆਂ ਦੀਆਂ ਕਿਸ਼ਤਾਂ ਦਾ ਜੁਰਮਾਨਾ ਅਤੇ ਹੋਰ ਖਰਚਿਆਂ ਦੀਆਂ ਸਮੱਸਿਆਵਾਂ

ਦਲਜੀਤ ਕੌਰ, ਚੰਡੀਗੜ੍ਹ

Teacher News: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਅੱਜ ਮਹੀਨੇ ਦੇ 21 ਦਿਨ ਬੀਤ ਜਾਣ ਦੇ ਬਾਵਜੂਦ ਅਨੇਕਾਂ ਜ਼ਿਲ੍ਹਿਆਂ ਵਿੱਚ ਪ੍ਰਾਇਮਰੀ ਅਧਿਆਪਕਾਂ ਨੂੰ ਫਰਵਰੀ ਮਹੀਨੇ ਦੀਆਂ ਤਨਖ਼ਾਹਾਂ ਨਸੀਬ ਨਹੀਂ ਹੋਈਆਂ ਹਨ।

ਇਸ ਪਿੱਛੇ ਪਹਿਲਾਂ ਬੱਜਟ ਦੀ ਘਾਟ ਅਤੇ ਫਿਰ ਸਰਕਾਰ ਵੱਲੋਂ ਜਾਣਬੁੱਝ ਕੇ ਪੋਰਟਲ ਨੂੰ ਬੰਦ ਰੱਖਿਆ ਜਾਣਾ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਮੁਲਾਜ਼ਮ ਨੂੰ ਮਹੀਨੇ ਦੀ ਸੱਤ ਤਰੀਕ ਤੱਕ ਹਰ ਹਾਲਤ ਵਿੱਚ ਤਨਖਾਹ ਮਿਲ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਦੂਸਰੀਆਂ ਪਾਰਟੀਆਂ ਦੀਆਂ ਸਰਕਾਰਾਂ ਦੀਆਂ ਵਿੱਤੀ ਯੋਜਨਾਬੰਦੀ ਦੀਆਂ ਘਾਟਾਂ ਵਿਰੁੱਧ ਬੜੇ ਜ਼ੋਰ ਨਾਲ ਪ੍ਰਚਾਰ ਕੀਤਾ ਜਾਂਦਾ ਸੀ।

ਪਰ ਹੁਣ ਜਦੋਂ ਇਸ ਦੀ ਆਪਣੀ ਸਰਕਾਰ ਬਣ ਗਈ ਹੈ ਤਾਂ ਇਸ ਸਮੇਂ ਦੌਰਾਨ ਪੰਜਾਬ ਸਿਰ ਕਰਜੇ ਦੀ ਪੰਡ ਹੋਰ ਭਾਰੀ ਹੋਈ ਹੈ ਅਤੇ ਇਸ਼ਤਿਹਾਰਬਾਜ਼ੀ ‘ਤੇ ਸਰਕਾਰੀ ਧਨ ਦੀ ਬਰਬਾਦੀ ਕਰਨ ਵਾਲੀ ਸਰਕਾਰ ਤੋਂ ਸਮੇਂ ਸਿਰ ਮੁਲਾਜ਼ਮਾਂ ਨੂੰ ਤਨਖ਼ਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਪੰਜਾਬ ਸਰਕਾਰ ਦੀ ਵਿੱਤੀ ਯੋਜਨਾਬੰਦੀ ਦੀ ਘਾਟ ਕਾਰਨ ਹੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਪੇਂਡੂ ਭੱਤੇ ਸਮੇਤ 37 ਪ੍ਰਕਾਰ ਦੇ ਭੱਤਿਆਂ ਅਤੇ ਤਨਖਾਹ ਕਮਿਸ਼ਨ ਦੇ ਬਕਾਏ ਤੋਂ ਵਾਂਝਿਆਂ ਰਹਿਣਾ ਪੈ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ ਅਧਿਆਪਕਾਂ ਨੇ ਪੂਰੇ ਸਾਲ ਦੀ ਆਮਦਨ ਅਨੁਸਾਰ ਬਣਦੇ ਆਮਦਨ ਕਰ ਦਾ ਬਕਾਇਆ ਇਸੇ ਮਹੀਨੇ ਕਟਾਉਣਾ ਹੁੰਦਾ ਹੈ, ਜੇਕਰ ਤਨਖਾਹਾਂ ਜਾਰੀ ਨਹੀਂ ਹੁੰਦੀਆਂ ਤਾਂ ਬਣਦਾ ਬਕਾਇਆ ਆਪਣੇ ਕੋਲੋਂ ਜਮ੍ਹਾਂ ਕਰਾਉਣ ਦੀ ਨੌਬਤ ਆ ਜਾਵੇਗੀ। ਇਸ ਮਹੀਨੇ ਦੀ ਆਮਦਨ ਨਾਲ ਉਨ੍ਹਾਂ ਵੱਲੋਂ ਹੋਰ ਕਈ ਖਰਚੇ ਜਿਨ੍ਹਾਂ ਵਿੱਚ ਬੱਚਿਆਂ ਦੀਆਂ ਨਵੇਂ ਸੈਸ਼ਨ ਦੀਆਂ ਫੀਸਾਂ ਅਤੇ ਹੋਰ ਭੁਗਤਾਨ ਕਰਨੇ ਹੁੰਦੇ ਹਨ, ਲਏ ਹੋਏ ਕਰਜ਼ਿਆਂ ਦੀ ਕਿਸ਼ਤ ਨਾ ਭਰੀ ਜਾਣ ਕਾਰਣ ਜੁਰਮਾਨਾ ਪੈ ਚੁੱਕਾ ਹੈ।

ਇਸ ਤਰ੍ਹਾਂ ਤਨਖਾਹ ਦੀ ਹੋਈ ਦੇਰੀ ਨਾਲ ਅਧਿਆਪਕਾਂ ਨੂੰ ਕਈ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੀ ਟੀ ਐੱਫ ਦੇ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ, ਰਘਬੀਰ ਭਵਾਨੀਗੜ੍ਹ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਮੰਗ ਕੀਤੀ ਕਿ ਅਧਿਆਪਕਾਂ ਦੀ ਫਰਵਰੀ ਮਹੀਨੇ ਦੀ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments